Kotkapura Golikand: ਕੋਟਕਪੂਰਾ ਗੋਲੀਕਾਂਡ ਜਾਂਚ ਨੂੰ ਵੱਡਾ ਝਟਕਾ, ਹਾਈ ਕੋਰਟ ਨੇ ਖ਼ਾਰਜ ਕੀਤੀ SIT ਦੀ ਰਿਪੋਰਟ
ਕੋਟਕਪੂਰਾ ਬਹਿਬਲ ਕਲਾਂ ਮਾਮਲੇ ਵਿਚ ਕੁਵੰਰ ਵਿਜੇ ਪ੍ਰਤਾਪ ਦੀ ਐਸਆਈਟੀ ਵਲੋ ਜਾਂਚ ਕੀਤੀ ਜਾ ਰਹੀ ਸੀ। ਦੱਸ ਦਈਏ ਕਿ ਕੁਵੰਰ ਵਿਜੇ ਪ੍ਰਤਾਪ ਵਲੋਂ ਕੋਟਕਪੂਰਾ ਗੋਲੀਕਾਂਡ 'ਚ ਆਪਣੀ ਜਾਂਚ ਪੂਰੀ ਕਰਨ ਤੋਂ ਬਾਅਦ ਰਿਪੋਰਟ ਪੇਸ਼ ਕੀਤੀ ਗਈ, ਜਿਸ 'ਚ ਉਨ੍ਹਾਂ ਨੇ ਕਈ ਅਹਿਮ ਖੁਲਾਸੇ ਕੀਤੇ ਸੀ।
ਪੰਜਾਬ ਹਰਿਆਣਾ ਹਾਈਕੋਰਟ ਨੇ ਸ਼ੁੱਕਰਵਾਰ ਨੂੰ ਕੁੰਵਰ ਵਿਜੇ ਪ੍ਰਤਾਪ ਦੀ ਜਾੰਚ ਰਿਪੋਰਟ ਰੱਦ ਕਰ ਦਿਤੀ ਹੈ। ਇਸ ਦੇ ਨਾਲ ਹੀ ਹਾਈ ਕੋਰਟ ਨੇ ਨਵੀਂ ਐਸਆਈਟੀ ਬਣਾਉਣ ਦੇ ਹੁੰਕਮ ਵੀ ਜਾਰੀ ਕਰ ਦਿੱਤੇ ਹਨ। ਹਾਈਕੋਰਟ ਨੇ ਕਿਹਾ ਹੈ ਕਿ ਇਸ ਨਵੀਂ ਐਸਆਈਟੀ ਵਿਚ ਕੁੰਵਰ ਵਿਜੇ ਪ੍ਰਤਾਪ ਨਹੀਂ ਹੋਣਗੇ। ਸਾਲ 2015 ਦੇ ਸਮੇਂ ਦੇ ਕੋਟਕਪੂਰਾ ਦੇ ਐਸਐਚਓ ਗੁਰਦੀਪ ਸਿੰਘ ਦੀ ਪਟਿਸ਼ਨ 'ਤੇ ਸੁਣਵਾਈ ਕਰਦਿਆਂ ਪੰਜਾਬ ਹਰਿਆਣਾ ਹਾਈਕੋਰਟ ਨੇ ਇਹ ਫੈਸਲਾ ਸੁਣਾਇਆ।
ਕੋਟਕਪੂਰਾ ਬਹਿਬਲ ਕਲਾਂ ਮਾਮਲੇ ਵਿਚ ਕੁਵੰਰ ਵਿਜੇ ਪ੍ਰਤਾਪ ਦੀ ਐਸਆਈਟੀ ਵਲੋ ਜਾਂਚ ਕੀਤੀ ਜਾ ਰਹੀ ਸੀ। ਦੱਸ ਦਈਏ ਕਿ ਕੁਵੰਰ ਵਿਜੇ ਪ੍ਰਤਾਪ ਵਲੋਂ ਕੋਟਕਪੂਰਾ ਗੋਲੀਕਾਂਡ 'ਚ ਆਪਣੀ ਜਾਂਚ ਪੂਰੀ ਕਰਨ ਤੋਂ ਬਾਅਦ ਰਿਪੋਰਟ ਪੇਸ਼ ਕੀਤੀ ਗਈ, ਜਿਸ 'ਚ ਉਨ੍ਹਾਂ ਨੇ ਕਈ ਅਹਿਮ ਖੁਲਾਸੇ ਕੀਤੇ ਸੀ। ਪਰ ਸ਼ੁੱਕਰਵਾਰ ਨੂੰ ਹਾਈ ਕੋਰਟ ਦੇ ਫੈਸਲੇ ਨਾਲ ਪੰਜਾਬ ਸਰਕਾਰ ਨੂੰ ਵੱਡਾ ਝਟਕਾ ਲੱਗਿਆ ਹੈ।
ਇਸ ਦੇ ਨਾਲ ਦੱਸ ਦਈਏ ਕਿ ਇਸ ਟੀਮ 'ਚ ਕੁੰਵਰ ਵਿਜੇ ਪ੍ਰਤਾਪ ਦੇ ਨਾਲ 4 ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਇਸ ਟੀਮ ਵਿੱਚ ਸ਼ਾਮਲ ਕੀਤਾ ਗਿਆ ਸੀ। ਇਸ ਤੋਂ ਇਲਾਵਾ ਅਦਾਲਤ ਨੇ ਹੁਣ ਤੱਕ ਐਸਆਈਟੀ ਵਲੋਂ ਕੀਤੀ ਗਈ ਸਾਰੀ ਜਾਂਚ ਨੂੰ ਰੱਦ ਕਰ ਦਿੱਤਾ ਹੈ। ਹਾਈ ਕੋਰਟ ਨੇ ਇਹ ਫੈਸਲਾ ਐਸਐਚਓ ਗੁਰਦੀਪ ਸਿੰਘ ਪੰਧੇਰ ਦੀ ਰਿੱਟ ਨੂੰ ਸੁਣਨ ਤੋਂ ਬਾਅਦ ਦਿੱਤਾ ਹੈ। ਇਹ ਮੰਨਿਆ ਜਾਂਦਾ ਹੈ ਕਿ ਕੁੰਵਰ ਵਿਜਰ ਪ੍ਰਤਾਪ ਵਲੋਂ ਕੀਤੀ ਜਾ ਰਹੀ ਜਾਂਚ ਨੂੰ ਸ਼ੱਕੀ ਮੰਨਦਿਆਂ ਅਦਾਲਤ ਨੇ ਪੁਰਾਣੀ ਐਸਆਈਟੀ ਨੂੰ ਭੰਗ ਕਰਨ ਅਤੇ ਨਵੀਂ ਟੀਮ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।
ਇਹ ਵੀ ਪੜ੍ਹੋ: ਕਣਕਾਂ ਦੀ ਸਿੱਧੀ ਅਦਾਇਗੀ ਦੇ ਮਾਮਲੇ 'ਤੇ ਕੇਂਦਰ ਨੂੰ ਨਹੀਂ ਮਨਾ ਸਕੇ ਕੈਪਟਨ ਦੇ ਮੰਤਰੀ ਵਿਰੋਧੀਆਂ ਦੇ ਨਿਸ਼ਾਨੇ 'ਤੇ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904