Weather Forecast: ਕਿਵੇਂ ਰਹੇਗਾ ਅੱਜ ਪੰਜਾਬ ਦਾ ਮੌਸਮ, ਸੰਘਣੀ ਧੁੰਦ ਦੀ ਲਪੇਟ 'ਚ ਉੱਤਰ ਭਾਰਤ, ਹਿਮਾਚਲ 'ਚ ਬਿਜਲੀ ਸੰਕਟ
Weather Forecast update: ਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਰੈੱਡ ਸਮੋਗ ਅਲਰਟ ਜਾਰੀ ਕੀਤਾ ਗਿਆ ਹੈ।
Weather Forecast update: ਮੌਸਮ ਵਿਭਾਗ ਨੇ ਪੰਜਾਬ ਵਿੱਚ ਸੰਘਣੀ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਤਾਂ ਦੂਜੇ ਪਾਸੇ ਹਰਿਆਣਾ ਵਿੱਚ ਯੈਲੋ ਅਲਰਟ ਜਾਰੀ ਹੋਇਆ ਹੈ। ਪੰਜਾਬ ਵਿੱਚ ਸ਼ਨੀਵਾਰ ਸਵੇਰ ਦੀ ਸ਼ੁਰਆਤ ਵੀ ਸੰਘਣੀ ਧੁੰਦ ਨਾਲ ਹੋਈ ਹੈ। ਕਈ ਥਾਵਾਂ 'ਤੇ ਵਿਜ਼ੀਬਿਲਟੀ 50 ਮੀਟਰ ਹੀ ਰਹੀ ਹੈ।
ਪੰਜਾਬ-ਹਰਿਆਣਾ 'ਚ ਠੰਡ ਤੋਂ ਰਾਹਤ ਮਿਲਣ ਦੇ ਕੋਈ ਸੰਕੇਤ ਨਜ਼ਰ ਨਹੀਂ ਆ ਰਹੇ ਹਨ। ਪੰਜਾਬ 'ਚ ਅਗਲੇ 4-5 ਦਿਨਾਂ ਤੱਕ ਮੌਸਮ ਖੁਸ਼ਕ ਰਹੇਗਾ। ਘੱਟੋ-ਘੱਟ ਤਾਪਮਾਨ 'ਚ 21 ਜਨਵਰੀ ਤੱਕ ਕੋਈ ਵੱਡਾ ਬਦਲਾਅ ਦੇਖਣ ਨੂੰ ਨਹੀਂ ਮਿਲੇਗਾ। 22 ਜਨਵਰੀ ਤੋਂ ਤਾਪਮਾਨ 2 ਡਿਗਰੀ ਵਧਣ ਦੀ ਸੰਭਾਵਨਾ ਹੈ।
ਹਰਿਆਣਾ ਅਤੇ ਪੰਜਾਬ ਵਿੱਚ ਕੱਲ੍ਹ ਦੇ ਮੁਕਾਬਲੇ ਅੱਜ ਬਹੁਤ ਘੱਟ ਧੁੰਦ ਹੈ। ਅੰਮ੍ਰਿਤਸਰ ਵਿੱਚ ਵਿਜ਼ੀਬਿਲਟੀ 600 ਮੀਟਰ ਹੈ ਜੋ ਕਿ ਪਿਛਲੇ ਦਿਨ 25 ਮੀਟਰ ਸੀ। ਜਦਕਿ ਹਰਿਆਣਾ ਦੇ ਪਟਿਆਲਾ ਅਤੇ ਅੰਬਾਲਾ ਵਿੱਚ ਵਿਜ਼ੀਬਿਲਟੀ 200 ਮੀਟਰ ਹੈ।
ਇਸ ਤੋਂ ਪਹਿਲਾਂ ਮੌਸਮ ਵਿਭਾਗ ਨੇ ਹਰਿਆਣਾ ਦੇ ਮਹਿੰਦਰਗੜ੍ਹ, ਰੇਵਾੜੀ, ਅੰਬਾਲਾ, ਕੁਰੂਕਸ਼ੇਤਰ, ਕੈਥਲ, ਕਰਨਾਲ, ਝੱਜਰ, ਗੁਰੂਗ੍ਰਾਮ, ਮੇਵਾਤ, ਪਲਵਲ, ਫਰੀਦਾਬਾਦ, ਰੋਹਤਕ, ਸੋਨੀਪਤ, ਪਾਣੀਪਤ ਵਿੱਚ ਧੂੰਏਂ ਦਾ ਰੈੱਡ ਅਲਰਟ ਜਾਰੀ ਕੀਤਾ ਸੀ।
ਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਰੈੱਡ ਸਮੋਗ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਚੰਡੀਗੜ੍ਹ 'ਚ ਸੀਤ ਲਹਿਰ ਦੀ ਚਿਤਾਵਨੀ ਜਾਰੀ ਕੀਤੀ ਹੈ।
ਹਿਮਾਚਲ ਪ੍ਰਦੇਸ਼ ਵਿੱਚ ਇਸ ਵਾਰ ਬਰਫ਼ਬਾਰੀ ਨਾ ਹੋਣ ਕਾਰਨ ਪੰਜਾਬ ਤੇ ਹਰਿਆਣਾ ਵਿੱਚ ਠੰਢ ਜ਼ਿਆਦਾ ਪੈ ਰਹੀ ਹੈ। ਹਿਮਾਚਲ ਪ੍ਰਦੇਸ਼ ਇਸ ਸਰਦੀਆਂ ਵਿੱਚ ਸੋਕੇ ਦੀ ਮਾਰ ਝੱਲ ਰਿਹਾ ਹੈ। ਮੀਂਹ ਅਤੇ ਬਰਫ਼ਬਾਰੀ ਸਹੀ ਅਨੁਪਾਤ ਵਿੱਚ ਨਾ ਹੋਣ ਕਾਰਨ ਨਦੀਆਂ ਵਿੱਚ ਪਾਣੀ ਦਾ ਪੱਧਰ ਘੱਟ ਗਿਆ ਹੈ। ਜਿਸ ਕਾਰਨ ਬਿਜਲੀ ਉਤਪਾਦਨ ਪ੍ਰਭਾਵਿਤ ਹੋਇਆ ਹੈ। 85 ਫੀਸਦੀ ਬਿਜਲੀ ਉਤਪਾਦਨ ਘਟਿਆ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial