ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਸ਼ੁੱਕਰਵਾਰ ਨੂੰ ਹੋਈ ਬਾਰਸ਼ ਨੇ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਤੇਜ਼ ਗਰਮੀ ਤੋਂ ਰਾਹਤ ਦਿੱਤੀ ਹੈ। ਮੌਸਮ ਵਿਭਾਗ ਨੇ ਸ਼ਨੀਵਾਰ ਤਕ ਦੋਵਾਂ ਸੂਬਿਆਂ ਦੇ ਕਈ ਇਲਾਕਿਆਂ ‘ਚ ਹਲਕੇ ਤੋਂ ਆਮ ਬਾਰਸ਼ ਹੋਣ ਦੀ ਸੰਭਾਵਨਾ ਜ਼ਾਹਿਰ ਕੀਤੀ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ ‘ਚ ਕਾਫੀ ਹੱਦ ਤਕ ਗਿਰਾਵਟ ਦਰਜ ਕੀਤੀ ਗਈ ਹੈ। ਅਧਿਕਾਰੀਆਂ ਮੁਤਾਬਕ ਪੱਛਮੀ ਗੜਬੜੀ ਕਰਕੇ ਮੌਸਮ ‘ਚ ਇਹ ਬਦਲਾਅ ਆਇਆ ਹੈ। ਚੰਡੀਗੜ੍ਹ ਤੇ ਇਸ ਦੇ ਨੇੜੇ ਇਲਾਕਿਆਂ ‘ਚ ਸ਼ੁੱਕਰਵਾਰ ਸਵੇਰ ਤੋਂ ਹੀ ਬਾਰਸ਼ ਹੁੰਦੀ ਰਹੀ। ਮੌਸਮ ਵਿਭਾਗ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਸ਼ਹਿਰ ਤੇ ਨੇੜਲੇ ਇਲਾਕਿਆਂ ‘ਚ ਰੁੱਕ-ਰੁੱਕ ਕੇ ਬਾਰਸ਼ ਹੁੰਦੀ ਰਹੇਗੀ।



ਅਸਮਾਨ ‘ਚ ਬਦਲ ਛਾਏ ਰਹਿਣਗੇ ਤੇ ਵਧਦੀ ਗਰਮੀ ਤੋਂ ਵੀ ਲੋਕਾਂ ਨੂੰ ਰਾਹਤ ਮਿਲੇਗੀ।