Weather Update: ਪੰਜਾਬ, ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਧੁੰਦ ਦਾ ਕਹਿਰ, ਗੰਭੀਰ ਪੱਧਰ 'ਤੇ ਪਹੁੰਚਿਆ ਪ੍ਰਦੂਸ਼ਣ, ਜਾਣੋ ਕਿੱਥੇ ਵਰ੍ਹੇਗਾ ਮੀਂਹ
Weather Update: ਦਿੱਲੀ-ਐੱਨਸੀਆਰ ਸਮੇਤ ਦੇਸ਼ ਦੇ ਕਈ ਸੂਬਿਆਂ 'ਚ ਠੰਡ ਅਤੇ ਧੁੰਦ ਨੇ ਦਸਤਕ ਦੇ ਦਿੱਤੀ ਹੈ। ਉੱਤਰੀ ਭਾਰਤ ਦੇ ਜ਼ਿਆਦਾਤਰ ਰਾਜਾਂ ਵਿੱਚ ਇਨ੍ਹੀਂ ਦਿਨੀਂ ਸੰਘਣੀ ਧੁੰਦ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਨੇ ਭਲਕੇ ਕਈ ਰਾਜਾਂ
Weather Update: ਦਿੱਲੀ-ਐੱਨਸੀਆਰ ਸਮੇਤ ਦੇਸ਼ ਦੇ ਕਈ ਸੂਬਿਆਂ 'ਚ ਠੰਡ ਅਤੇ ਧੁੰਦ ਨੇ ਦਸਤਕ ਦੇ ਦਿੱਤੀ ਹੈ। ਉੱਤਰੀ ਭਾਰਤ ਦੇ ਜ਼ਿਆਦਾਤਰ ਰਾਜਾਂ ਵਿੱਚ ਇਨ੍ਹੀਂ ਦਿਨੀਂ ਸੰਘਣੀ ਧੁੰਦ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਨੇ ਭਲਕੇ ਕਈ ਰਾਜਾਂ ਵਿੱਚ ਧੁੰਦ ਦਾ ਅਲਰਟ ਜਾਰੀ ਕੀਤਾ ਹੈ। ਆਈਐਮਡੀ ਨੇ ਪੰਜਾਬ, ਹਰਿਆਣਾ, ਦਿੱਲੀ, ਹਿਮਾਚਲ ਅਤੇ ਯੂਪੀ ਵਿੱਚ ਠੰਡ ਦੇ ਨਾਲ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਹੈ। ਜਿੱਥੇ ਉੱਤਰੀ ਭਾਰਤ ਵਿੱਚ ਧੁੰਦ ਦਾ ਕਹਿਰ ਜਾਰੀ ਹੈ, ਉੱਥੇ ਹੀ ਦੱਖਣੀ ਭਾਰਤ ਦੇ ਕੁਝ ਰਾਜਾਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਭਲਕੇ ਤਾਮਿਲਨਾਡੂ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਦਿੱਲੀ-ਐਨਸੀਆਰ ਵਿੱਚ ਪਾਰਾ ਹੋਰ ਡਿੱਗੇਗਾ
ਰਾਜਧਾਨੀ ਦਿੱਲੀ 'ਚ ਪਿਛਲੇ ਕੁਝ ਦਿਨਾਂ ਤੋਂ ਪਾਰਾ ਲਗਾਤਾਰ ਡਿੱਗ ਰਿਹਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ 'ਚ ਦਿੱਲੀ 'ਚ ਸਰਦੀ ਹੋਰ ਵਧੇਗੀ। ਇਸ ਦੇ ਨਾਲ ਹੀ ਦਿੱਲੀ ਵਿੱਚ ਸੰਘਣੀ ਧੁੰਦ ਨੂੰ ਲੈ ਕੇ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ। ਦਿੱਲੀ ਦੇ ਨਾਲ-ਨਾਲ ਐਨਸੀਆਰ ਖੇਤਰਾਂ ਦਾ ਵੀ ਇਹੀ ਹਾਲ ਹੈ। ਪਹਾੜਾਂ 'ਤੇ ਬਰਫਬਾਰੀ ਜਾਰੀ ਹੈ ਅਤੇ ਦਿੱਲੀ ਦੇ ਲੋਕ ਉੱਥੋਂ ਆ ਰਹੀਆਂ ਠੰਡੀਆਂ ਹਵਾਵਾਂ ਕਾਰਨ ਕੰਬ ਰਹੇ ਹਨ।
ਯੂਪੀ ਵਿੱਚ ਧੁੰਦ ਨਾਲ ਕੰਬਣ ਦਾ ਅਹਿਸਾਸ
ਯੂਪੀ ਦੇ ਕਈ ਜ਼ਿਲ੍ਹਿਆਂ ਵਿੱਚ ਇਨ੍ਹੀਂ ਦਿਨੀਂ ਸੰਘਣੀ ਧੁੰਦ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਮੁਤਾਬਕ ਕੱਲ੍ਹ ਗਾਜ਼ੀਆਬਾਦ, ਗੌਤਮ ਬੁੱਧ ਨਗਰ, ਮੇਰਠ, ਸ਼ਾਮਲੀ, ਅਲੀਗੜ੍ਹ, ਬੁਲੰਦਸ਼ਹਿਰ, ਏਟਾ, ਲਖਨਊ, ਵਾਰਾਣਸੀ ਸਮੇਤ ਯੂਪੀ ਦੇ ਕਈ ਰਾਜਾਂ ਵਿੱਚ ਧੁੰਦ ਛਾਈ ਰਹੇਗੀ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ ਵਿੱਚ ਵੀ ਦੋ ਤੋਂ ਤਿੰਨ ਡਿਗਰੀ ਤੱਕ ਦੀ ਗਿਰਾਵਟ ਆਉਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਯੂਪੀ ਦੇ ਜ਼ਿਲ੍ਹਿਆਂ ਵਿੱਚ ਪ੍ਰਦੂਸ਼ਣ ਵੀ ਗੰਭੀਰ ਪੱਧਰ 'ਤੇ ਪਹੁੰਚ ਗਿਆ ਹੈ।
ਕੱਲ੍ਹ ਹਰ ਪਾਸੇ ਧੁੰਦ ਦਾ ਅਲਰਟ
ਮੌਸਮ ਵਿਭਾਗ ਨੇ ਕੱਲ੍ਹ ਉੱਤਰੀ ਭਾਰਤ ਵਿੱਚ ਸੰਘਣੀ ਧੁੰਦ ਅਤੇ ਉੱਤਰ ਪੂਰਬੀ ਰਾਜਾਂ ਵਿੱਚ ਗਰਜ ਨਾਲ ਤੂਫ਼ਾਨ ਦੀ ਚੇਤਾਵਨੀ ਜਾਰੀ ਕੀਤੀ ਹੈ। ਆਈਐਮਡੀ ਨੇ ਉੱਤਰ ਪ੍ਰਦੇਸ਼ ਵਿੱਚ ਸੰਘਣੀ ਧੁੰਦ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਹੈ। ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿੱਚ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਦਿੱਲੀ ਵਿੱਚ ਵੀ ਮੌਸਮ ਵਿਭਾਗ ਨੇ ਧੁੰਦ ਦਾ ਅਲਰਟ ਜਾਰੀ ਕੀਤਾ ਹੈ।
ਇਨ੍ਹਾਂ ਰਾਜਾਂ ਵਿੱਚ ਮੀਂਹ ਦੀ ਸੰਭਾਵਨਾ
ਆਈਐਮਡੀ ਨੇ ਅਸਾਮ ਅਤੇ ਮੇਘਾਲਿਆ ਵਿੱਚ ਗੜੇਮਾਰੀ ਅਤੇ ਬਿਜਲੀ ਡਿੱਗਣ ਦੀ ਭਵਿੱਖਬਾਣੀ ਕੀਤੀ ਹੈ। ਤਾਮਿਲਨਾਡੂ 'ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ, ਜਦਕਿ ਤਾਮਿਲਨਾਡੂ, ਕੇਰਲ ਅਤੇ ਲਕਸ਼ਦੀਪ 'ਚ ਬਿਜਲੀ ਡਿੱਗਣ ਦੀ ਸੰਭਾਵਨਾ ਹੈ।