Punjab-Haryana Weather Update: ਪੰਜਾਬ ਵਿੱਚ ਸਰਦੀ ਦਾ ਅਸਰ ਅਜੇ ਵੀ ਬਰਕਰਾਰ ਹੈ। ਚੰਡੀਗੜ੍ਹ ਮੌਸਮ ਵਿਭਾਗ ਅਨੁਸਾਰ ਪੰਜਾਬ ਦਾ ਮੁਕਤਸਰ ਸ਼ਹਿਰ ਸੂਬੇ ਦਾ ਸਭ ਤੋਂ ਠੰਡਾ ਸਥਾਨ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ ਦੋ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ ਘੱਟ ਹੈ। ਇਸ ਨਾਲ ਹੀ ਫ਼ਿਰੋਜ਼ਪੁਰ ਸਮੇਤ ਹੋਰਨਾਂ ਥਾਵਾਂ 'ਤੇ ਵੀ ਕੜਾਕੇ ਦੀ ਠੰਢ ਜਾਰੀ ਹੈ। ਫਿਰੋਜ਼ਪੁਰ ਦਾ ਘੱਟੋ-ਘੱਟ ਤਾਪਮਾਨ 2.5 ਡਿਗਰੀ ਸੈਲਸੀਅਸ ਅਤੇ ਫਰੀਦਕੋਟ ਦਾ ਘੱਟੋ-ਘੱਟ ਤਾਪਮਾਨ ਤਿੰਨ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।


ਮੌਸਮ ਵਿਭਾਗ ਅਨੁਸਾਰ ਗੁਰਦਾਸਪੁਰ, ਪਟਿਆਲਾ, ਲੁਧਿਆਣਾ ਅਤੇ ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ ਕ੍ਰਮਵਾਰ 5.5 ਡਿਗਰੀ ਸੈਲਸੀਅਸ, 6.4 ਡਿਗਰੀ ਸੈਲਸੀਅਸ, 6.3 ਡਿਗਰੀ ਸੈਲਸੀਅਸ ਅਤੇ 6.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਰਿਆਣਾ ਵੀ ਕੜਾਕੇ ਦੀ ਠੰਢ ਦੀ ਲਪੇਟ ਵਿੱਚ ਹੈ। ਹਰਿਆਣਾ ਦੇ ਹਿਸਾਰ ਵਿੱਚ ਘੱਟੋ-ਘੱਟ ਤਾਪਮਾਨ ਚਾਰ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।


ਚੰਡੀਗੜ੍ਹ 'ਚ ਘੱਟੋ-ਘੱਟ ਤਾਪਮਾਨ 'ਚ ਗਿਰਾਵਟ ਦਰਜ 


ਇਸ ਤੋਂ ਇਲਾਵਾ, ਭਿਵਾਨੀ, ਸਿਰਸਾ, ਅੰਬਾਲਾ, ਕੁਰੂਕਸ਼ੇਤਰ ਅਤੇ ਰੋਹਤਕ ਵਿੱਚ ਘੱਟੋ-ਘੱਟ ਤਾਪਮਾਨ ਕ੍ਰਮਵਾਰ 5.6°C, 4.8°C, 7.6°C, 6.9°C ਅਤੇ 7.2°C ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਪੰਜਾਬ ਅਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 8.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।


ਐਤਵਾਰ ਨੂੰ ਦਿੱਲੀ 'ਚ ਹੋਈ ਬਾਰਿਸ਼


ਜੇ ਦੂਜੇ ਸੂਬਿਆਂ ਦੀ ਗੱਲ ਕਰੀਏ ਤਾਂ ਬਿਹਾਰ ਅਤੇ ਉੱਤਰ ਪ੍ਰਦੇਸ਼ ਵਿੱਚ ਤਾਂ ਦਿਨ ਵਿੱਚ ਚੰਗੀ ਧੁੱਪ ਨਿਕਲਦੀ ਹੈ ਪਰ ਸਵੇਰੇ-ਸ਼ਾਮ ਹਵਾਵਾਂ ਚੱਲਣ ਕਾਰਨ ਮੌਸਮ ਠੰਡਾ ਹੋ ਜਾਂਦਾ ਹੈ। ਇਸ ਦੇ ਨਾਲ ਹੀ ਰਾਜਧਾਨੀ ਦਿੱਲੀ 'ਚ ਅੱਜ ਹੋਈ ਬਾਰਿਸ਼ ਕਾਰਨ ਮੌਸਮ 'ਚ ਬਦਲਾਅ ਆਇਆ ਹੈ। ਹਾਲਾਂਕਿ ਮੰਨਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ 'ਚ ਦਿੱਲੀ ਦੇ ਮੌਸਮ 'ਚ ਬਰਸਾਤ ਵਧ ਸਕਦੀ ਹੈ। ਆਈਐਮਡੀ ਸਫਦਰਜੰਗ ਦਫ਼ਤਰ ਦੀ ਰਿਪੋਰਟ ਮੁਤਾਬਕ ਸ਼ਨੀਵਾਰ ਨੂੰ ਦਿੱਲੀ ਦਾ ਘੱਟੋ-ਘੱਟ ਤਾਪਮਾਨ 6.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਸ਼ੁੱਕਰਵਾਰ ਨੂੰ ਘੱਟੋ-ਘੱਟ ਤਾਪਮਾਨ 5.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਐਤਵਾਰ ਨੂੰ ਦਿੱਲੀ ਦੇ ਵੱਖ-ਵੱਖ ਇਲਾਕਿਆਂ 'ਚ ਮੀਂਹ ਪਿਆ। ਆਈਐਮਡੀ ਨੇ ਪਹਿਲਾਂ ਹੀ ਐਤਵਾਰ ਨੂੰ ਦਿੱਲੀ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਸੀ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ 


Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ


Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ