ਪੜਚੋਲ ਕਰੋ

ਪੰਜਾਬ ਨੇ ਕੇਂਦਰ ਤੋਂ ਮੰਗੀ 25 ਲੱਖ ਗਾਵਾਂ ਲਈ ਗੋਟ ਪੌਕਸ ਦਵਾਈ

ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਵੱਖ-ਵੱਖ ਕੰਪਨੀਆਂ ਦੀਆਂ ਦਵਾਈਆਂ ਦੀਆਂ ਕੀਮਤਾਂ ਵਿੱਚ ਬਹੁਤ ਫ਼ਰਕ ਹੋਣ ਕਾਰਨ ਖ਼ਰੀਦ ਕਾਰਜਾਂ ਵਿੱਚ ਸਮੱਸਿਆ ਆ ਰਹੀ ਹੈ। ਇਸ ਲਈ ਕੀਮਤਾਂ ਨੂੰ ਤਰਕਸੰਗਤ ਕੀਤਾ ਜਾਵੇ ।

ਚੰਡੀਗੜ੍ਹ : ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਕੇਂਦਰ ਸਰਕਾਰ ਤੋਂ ਪਸ਼ੂਆਂ ਵਿੱਚ ਫੈਲੀ ਲੰਪੀ ਸਕਿਨ ਬੀਮਾਰੀ ਦੀ ਪ੍ਰਭਾਵੀ ਤਰੀਕੇ ਨਾਲ ਰੋਕਥਾਮ ਲਈ ਸੂਬੇ ਦੀਆਂ ਸਮੂਹ 25 ਲੱਖ ਤੋਂ ਵੱਧ ਗਾਵਾਂ ਲਈ ਗੋਟ ਪੌਕਸ ਦਵਾਈ ਦੀਆਂ ਖ਼ੁਰਾਕਾਂ ਦਾ ਪ੍ਰਬੰਧ ਕਰਨ ਦੀ ਜ਼ੋਰਦਾਰ ਮੰਗ ਰੱਖੀ।

ਪੰਜਾਬ ਭਵਨ 'ਚ ਕੇਂਦਰੀ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪਰਸ਼ੋਤਮ ਰੁਪਾਲਾ ਨਾਲ ਲੰਪੀ ਸਕਿਨ ਬੀਮਾਰੀ ਨਾਲ ਬਣੇ ਹਾਲਾਤ, ਸਰਕਾਰ ਵੱਲੋਂ ਬਚਾਅ ਲਈ ਕੀਤੇ ਜਾ ਰਹੇ ਕਾਰਜਾਂ ਅਤੇ ਦਵਾਈ ਦੀ ਉਪਲਬਧਤਾ ਸਬੰਧੀ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਲੰਘੀ ਸ਼ਾਮ ਤੱਕ ਗੋਟ ਪੌਕਸ ਦਵਾਈ ਦੀਆਂ ਕਰੀਬ 2.05 ਲੱਖ ਖ਼ੁਰਾਕਾਂ ਸਿਹਤਮੰਦ ਪਸ਼ੂਆਂ ਦੇ ਲਗਾਈਆਂ ਜਾ ਚੁੱਕੀਆਂ ਹਨ ਜਦਕਿ ਪੀੜਤ ਪਸ਼ੂਆਂ ਦੀ ਨਿਰੰਤਰ ਨਿਗਰਾਨੀ ਰੱਖੀ ਜਾ ਰਹੀ ਹੈ। ਭਾਰਤ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਨ੍ਹਾਂ ਨੂੰ ਵੱਖ ਰੱਖਣ ਸਣੇ ਲੋੜੀਂਦੀ ਦਵਾਈ ਅਤੇ ਹੋਰ ਇਹਤਿਆਤ ਯਕੀਨੀ ਬਣਾਏ ਜਾ ਰਹੇ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਪਿਛਲੇ ਦਿਨੀਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਕੇ ਦੁੱਧ ਉਤਪਾਦਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਹ ਬੀਮਾਰੀ ਜ਼ਿਆਦਾਤਰ ਗਾਵਾਂ ਵਿੱਚ ਫੈਲ ਰਹੀ ਹੈ ਅਤੇ ਫ਼ਾਜ਼ਿਲਕਾ, ਮੁਕਤਸਰ ਸਾਹਿਬ, ਫ਼ਰੀਦਕੋਟ, ਫ਼ਿਰੋਜ਼ਪੁਰ, ਬਠਿੰਡਾ, ਤਰਨ ਤਾਰਨ, ਜਲੰਧਰ ਅਤੇ ਅੰਮ੍ਰਿਤਸਰ ਜ਼ਿਲ੍ਹੇ ਇਸ ਲਾਗ ਦੀ ਬੀਮਾਰੀ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ।

 ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਵੱਖ-ਵੱਖ ਕੰਪਨੀਆਂ ਦੀਆਂ ਦਵਾਈਆਂ ਦੀਆਂ ਕੀਮਤਾਂ ਵਿੱਚ ਬਹੁਤ ਫ਼ਰਕ ਹੋਣ ਕਾਰਨ ਖ਼ਰੀਦ ਕਾਰਜਾਂ ਵਿੱਚ ਸਮੱਸਿਆ ਆ ਰਹੀ ਹੈ। ਇਸ ਲਈ ਕੀਮਤਾਂ ਨੂੰ ਤਰਕਸੰਗਤ ਕੀਤਾ ਜਾਵੇ ਅਤੇ ਲੋੜੀਂਦੀ ਮਾਤਰਾ ਵਿੱਚ ਡੋਜ਼ ਮੁਹੱਈਆ ਕਰਵਾਈ ਜਾਵੇ।

ਕੇਂਦਰੀ ਮੰਤਰੀ ਪਰਸ਼ੋਤਮ ਰੁਪਾਲਾ ਨੇ ਭਰੋਸਾ ਦਿਵਾਇਆ ਕਿ ਦਵਾਈਆਂ ਦੀਆਂ ਕੀਮਤਾਂ ਤਰਕਸੰਗਤ ਕੀਤੀਆਂ ਜਾਣਗੀਆਂ ਅਤੇ ਸੂਬੇ ਨੂੰ ਲੋੜੀਂਦੀ ਮਾਤਰਾ ਵਿੱਚ ਦਵਾਈ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ।  ਰੁਪਾਲਾ ਨੇ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਪ੍ਰਭਾਵਿਤ ਪਸ਼ੂਆਂ ਲਈ ਇਕਾਂਤਵਾਸ ਵਾਰਡ ਬਣਾਏ ਜਾਣ ਤਾਂ ਜੋ ਬੀਮਾਰੀ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਸਕੇ।

ਪੰਜਾਬ ਸਰਕਾਰ ਵੱਲੋਂ ਬੀਮਾਰੀ ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਚਾਨਣਾ ਪਾਉਂਦਿਆਂ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਪੰਜਾਬ ਵਿੱਚ 25.31 ਲੱਖ ਗਾਵਾਂ ਅਤੇ 40.15 ਲੱਖ ਮੱਝਾਂ ਹਨ। ਬੀਮਾਰੀ ਨਾਲ ਹੁਣ ਤੱਕ 74,325 ਪਸ਼ੂਆਂ ਦੇ ਪ੍ਰਭਾਵਿਤ ਹੋਣ ਦਾ ਸ਼ੰਕਾ ਹੈ ਅਤੇ 39,248 ਪਸ਼ੂ ਸਿਹਤਮੰਦ ਹੋਏ ਹਨ ਜਦਕਿ ਸੂਬੇ ਵਿੱਚ ਬੀਮਾਰੀ ਨਾਲ ਹੁਣ ਤੱਕ 3359 ਮੌਤਾਂ ਰਿਪੋਰਟ ਹੋਈਆਂ ਹਨ ਪਰ ਇਹ ਪੁਸ਼ਟੀ ਨਹੀਂ ਹੋਈ ਕਿ ਇਹ ਮੌਤਾਂ ਲੰਪੀ ਸਕਿਨ ਨਾਲ ਹੋਈਆਂ ਹਨ।

ਉਨ੍ਹਾਂ ਦੱਸਿਆ ਕਿ ਪੰਜਾਬ ਨੂੰ ਹੁਣ ਤੱਕ ਤਿੰਨ ਪੜਾਵਾਂ ਵਿੱਚ ਵੈਕਸੀਨ ਦੀਆਂ ਲਗਭਗ 3.16 ਲੱਖ ਖੁਰਾਕਾਂ ਪ੍ਰਾਪਤ ਹੋ ਚੁੱਕੀਆਂ ਹਨ, ਜੋ ਸੂਬੇ ਦੇ ਸਾਰੇ ਜ਼ਿਲ੍ਹਿਆਂ ਨੂੰ ਭੇਜੀਆਂ ਜਾ ਚੁੱਕੀਆਂ ਹਨ ਅਤੇ ਹੁਣ ਤੱਕ 2,02,484 ਪਸ਼ੂਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ।

ਪ੍ਰਮੁੱਖ ਸਕੱਤਰ ਨੇ ਦੱਸਿਆ ਕਿ ਪੰਜਾਬ, ਪਸ਼ੂਆਂ ਦੀ ਕੌਮੀ ਆਬਾਦੀ ਵਿੱਚ 1.31 ਫ਼ੀਸਦੀ ਦਾ ਯੋਗਦਾਨ ਪਾਉਂਦਾ ਹੈ ਜਦਕਿ ਸੂਬੇ ਵਿੱਚ ਦੁੱਧ ਦਾ ਉਤਪਾਦਨ ਕੌਮੀ ਉਤਪਾਦਨ ਦਾ 6.70 ਫ਼ੀਸਦੀ ਹੁੰਦਾ ਹੈ। ਇਸ ਲਈ ਜ਼ਰੂਰੀ ਹੈ ਕਿ ਖੇਤੀਬਾੜੀ ਦੇ ਇਸ ਸਹਾਇਕ ਕਿੱਤੇ ਵੱਲ ਉਚੇਚਾ ਧਿਆਨ ਦਿੱਤਾ ਜਾਵੇ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਦਿਸ਼ਾ-ਨਿਰਦੇਸ਼ਾਂ 'ਤੇ ਬੀਮਾਰੀ ਨਾਲ ਨਜਿੱਠਣ ਲਈ ਮੰਤਰੀ ਸਮੂਹ ਦਾ ਗਠਨ ਕੀਤਾ ਗਿਆ ਹੈ, ਜੋ ਸਥਿਤੀ 'ਤੇ ਲਗਾਤਾਰ ਨਜ਼ਰ ਰੱਖ ਰਿਹਾ ਹੈ ਅਤੇ ਬੀਮਾਰੀ ਨਾਲ ਨਜਿੱਠਣ ਲਈ ਲੋੜੀਂਦੇ ਸਾਜ਼ੋ-ਸਾਮਾਨ ਅਤੇ ਹੋਰ ਸਹਾਇਤਾ ਯਕੀਨੀ ਬਣਾ ਰਿਹਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
Embed widget