Punjab News : ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ ਹੈ। ਹਾਈਕੋਰਟ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਯੋਜਨਾ ਸਬੰਧੀ ਆਪਣਾ ਪੱਖ ਸਪੱਸ਼ਟ ਕਰਨ ਲਈ ਕਿਹਾ ਹੈ।

Continues below advertisement

ਪਟੀਸ਼ਨਕਰਤਾ ਦੇ ਵਕੀਲ ਐੱਚ.ਸੀ. ਅਰੋੜਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਜਨਹਿੱਤ ਪਟੀਸ਼ਨ (PIL) ਦਾਇਰ ਕਰਕੇ ਯੋਜਨਾ ਦੀਆਂ ਕੁਝ ਸ਼ਰਤਾਂ ਨੂੰ ਚੁਣੌਤੀ ਦਿੱਤੀ ਗਈ ਹੈ। ਪਟੀਸ਼ਨ ਵਿੱਚ ਸਵਾਲ ਚੁੱਕਿਆ ਗਿਆ ਹੈ ਕਿ ਸਰਕਾਰੀ ਮੁਲਾਜ਼ਮਾਂ ਦੀਆਂ ਪਤਨੀਆਂ ਅਤੇ ਉਨ੍ਹਾਂ ਦੇ ਆਸ਼ਰਿਤ ਇਸ ਯੋਜਨਾ ਦੇ ਲਾਭਪਾਤਰੀ ਬਣ ਸਕਦੇ ਹਨ ਜਾਂ ਨਹੀਂ।

ਵਕੀਲ ਮੁਤਾਬਕ ਇਹ ਯੋਜਨਾ ਆਰਥਿਕ ਤੌਰ 'ਤੇ ਕਮਜ਼ੋਰ ਔਰਤਾਂ ਨੂੰ ਵਿੱਤੀ ਸਹਾਇਤਾ ਦੇਣ ਲਈ ਬਣਾਈ ਗਈ ਹੈ, ਪਰ ਇਸ ਵਿੱਚ ਮੌਜੂਦਾ ਅਤੇ ਸੇਵਾਮੁਕਤ ਸਰਕਾਰੀ ਮੁਲਾਜ਼ਮਾਂ ਦੀਆਂ ਪਤਨੀਆਂ ਨੂੰ ਬਾਹਰ ਰੱਖਣ ਦੀ ਵਿਵਸਥਾ ਨਹੀਂ ਹੈ। ਉਨ੍ਹਾਂ ਕਿਹਾ ਕਿ ਕਈ ਸਰਕਾਰੀ ਮੁਲਾਜ਼ਮਾਂ ਦੀ ਤਨਖਾਹ 1 ਤੋਂ 2 ਲੱਖ ਰੁਪਏ ਤੱਕ ਹੈ ਅਤੇ ਕਈਆਂ ਨੂੰ ਮੋਟੀ ਪੈਨਸ਼ਨ ਮਿਲਦੀ ਹੈ।

Continues below advertisement

ਪਟੀਸ਼ਨਕਰਤਾ ਨੇ ਮੰਗ ਕੀਤੀ ਹੈ ਕਿ ਸਰਕਾਰੀ ਮੁਲਾਜ਼ਮਾਂ ਅਤੇ ਸਰਕਾਰੀ ਬੋਰਡਾਂ ਤੇ ਕਾਰਪੋਰੇਸ਼ਨਾਂ ਦੇ ਕਰਮਚਾਰੀਆਂ ਦੀਆਂ ਪਤਨੀਆਂ ਨੂੰ ਯੋਜਨਾ ਦੇ ਲਾਭ ਤੋਂ ਬਾਹਰ ਰੱਖਿਆ ਜਾਵੇ। ਫਿਲਹਾਲ ਹਾਈਕੋਰਟ ਨੇ ਯੋਜਨਾ ਦੇ ਲਾਭ ਬਾਰੇ ਕੋਈ ਅੰਤਿਮ ਫੈਸਲਾ ਨਹੀਂ ਸੁਣਾਇਆ ਹੈ।

ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਸਬੰਧੀ ਆਪਣੀ ਸਥਿਤੀ ਸਪੱਸ਼ਟ ਕਰਨ ਦੇ ਨਿਰਦੇਸ਼ ਦਿੱਤੇ ਹਨ। ਮਾਮਲੇ ਦੀ ਅਗਲੀ ਸੁਣਵਾਈ ਦੋ ਹਫ਼ਤਿਆਂ ਬਾਅਦ ਹੋਵੇਗੀ। ਸਰਕਾਰ ਨੂੰ ਇਹ ਦੱਸਣਾ ਹੋਵੇਗਾ ਕਿ ਸਰਕਾਰੀ ਮੁਲਾਜ਼ਮਾਂ ਦੀਆਂ ਪਤਨੀਆਂ ਅਤੇ ਉਨ੍ਹਾਂ ਦੇ ਆਸ਼ਰਿਤ ਯੋਜਨਾ ਦਾ ਲਾਭ ਲੈਣ ਦੇ ਯੋਗ ਹਨ ਜਾਂ ਨਹੀਂ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।