ਪੜਚੋਲ ਕਰੋ

ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਮੀਂਹ ਉਪਰੰਤ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ‘ਤੇ ਦਿੱਤਾ ਜ਼ੋਰ

ਪੰਜਾਬ 'ਚ ਭਾਰੀ ਮੀਂਹ ਉਪਰੰਤ ਵੈਕਟਰ ਬੋਰਨ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਪ੍ਰਧਾਨਗੀ ਹੇਠ ਐਸ.ਟੀ.ਐਫ ਦੀ ਮੀਟਿੰਗ ਹੋਈ।

ਚੰਡੀਗੜ੍ਹ: ਪੰਜਾਬ 'ਚ ਭਾਰੀ ਮੀਂਹ ਉਪਰੰਤ ਵੈਕਟਰ ਬੋਰਨ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਪ੍ਰਧਾਨਗੀ ਹੇਠ ਐਸ.ਟੀ.ਐਫ ਦੀ ਮੀਟਿੰਗ ਹੋਈ। ਸਿਹਤ ਮੰਤਰੀ ਨੇ ਡੇਂਗੂ ਦੇ ਵੱਧ ਰਹੇ ਖਤਰੇ ਨਾਲ ਨਜਿੱਠਣ ਲਈ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ ਅਤੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਸੂਬੇ ਦੇ ਲੋਕਾਂ ਦੀ ਸਿਹਤ ਨੂੰ ਸੁਰੱਖਿਅਤ ਰੱਖਣ ਲਈ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਨੂੰ ਕੰਟਰੋਲ ਕਰਨ ਲਈ ਸਾਂਝੇ ਤੌਰ ‘ਤੇ ਉਪਰਾਲੇ ਕੀਤੇ ਜਾਣ।

ਉਨ੍ਹਾਂ ਨੇ ਸਥਾਨਕ ਸਰਕਾਰਾਂ ਵਿਭਾਗ ਅਤੇ ਪੰਜਾਬ ਰਾਜ ਪੇਂਡੂ ਵਿਕਾਸ ਦੇ ਅਧਿਕਾਰੀਆਂ ਨੂੰ ਡੇਂਗੂ ਅਤੇ ਮਲੇਰੀਆ ਨੂੰ ਕੰਟਰੋਲ ਕਰਨ ਲਈ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਸਥਾਨਕ ਸਰਕਾਰਾਂ ਵਿਭਾਗ ਅਤੇ ਪੰਜਾਬ ਰਾਜ ਪੇਂਡੂ ਵਿਕਾਸ ਦੇ ਅਧਿਕਾਰੀਆਂ ਨੂੰ ਡੇਂਗੂ ਅਤੇ ਮਲੇਰੀਆ ਨੂੰ ਕੰਟਰੋਲ ਕਰਨ ਲਈ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਦੇ ਨਿਰਦੇਸ਼ ਵੀ ਦਿੱਤੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਡੇਂਗੂ ਪੰਜਾਬ ਵਿੱਚ ਇੱਕ ਨੋਟੀਫਾਈਡ ਬਿਮਾਰੀ ਹੈ ਅਤੇ ਵਿਭਾਗ ਵੱਲੋਂ ਸੂਬੇ ਭਰ ਦੇ ਪ੍ਰਾਈਵੇਟ ਹਸਪਤਾਲਾਂ ਅਤੇ ਲੈਬਾਰਟਰੀਆਂ ਵਿੱਚ ਡੇਂਗੂ ਦੇ ਟੈਸਟ ਦੀ ਕੀਮਤ 600 ਰੁਪਏ ਰੱਖੀ ਗਈ ਹੈ ਤਾਂ ਜੋ ਲੋਕ ਇਸ ਸੇਵਾ ਦਾ ਵਾਜਬ ਕੀਮਤਾਂ ’ਤੇ ਲਾਭ ਉਠਾ ਸਕਣ। ਉਹਨਾਂ ਦੱਸਿਆ ਕਿ 29/9/2022 ਤੱਕ 2113 ਪੁਸ਼ਟੀ ਕੀਤੇ ਕੇਸ ਸਾਹਮਣੇ ਆਏ ਹਨ ਅਤੇ ਜਿਨ੍ਹਾਂ ਜ਼ਿਲ੍ਹਿਆਂ ਵਿੱਚ ਡੇਂਗੂ ਦੇ ਸਭ ਤੋਂ ਜ਼ਿਆਦਾ ਕੇਸ ਰਿਪੋਰਟ ਕੀਤੇ ਗਏ ਹਨ ਉਨ੍ਹਾਂ ਵਿੱਚ ਰੂਪਨਗਰ (390), ਐਸਏਐਸ ਨਗਰ (436), ਫਤਿਹਗੜ੍ਹ ਸਾਹਿਬ (206), ਫਿਰੋਜ਼ਪੁਰ (150) ਅਤੇ ਐਸਬੀਐਸ ਨਗਰ (153) ਸ਼ਾਮਲ ਹਨ।

ਡੇਂਗੂ ਨਾਲ ਨਜਿੱਠਣ ਲਈ ਸਿਹਤ ਵਿਭਾਗ ਦੀਆਂ ਤਿਆਰੀਆਂ ਬਾਰੇ ਜੌੜਾਮਾਜਰਾ ਨੇ ਦੱਸਿਆ ਕਿ ਡੇਂਗੂ ਦੇ ਕੇਸਾਂ ਦੇ ਪ੍ਰਬੰਧਨ ਲਈ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਵਾਰਡਾਂ ਲਈ 1274 ਬੈੱਡਾਂ ਦੀ ਵਿਵਸਥਾ ਕੀਤੀ ਗਈ ਹੈ। ਸੂਬੇ ਵਿੱਚ ਡੇਂਗੂ ਦੀ ਮੁਫ਼ਤ ਜਾਂਚ ਲਈ 42 ਸੈਂਟੀਨਲ ਸਰਵੇਲੈਂਸ ਹਸਪਤਾਲ ਸਥਾਪਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਏਡੀਜ਼ ਮੱਛਰ ਦੇ ਲਾਰਵੇ ਦੀ ਜਾਂਚ ਲਈ ਸਾਰੇ 23 ਜ਼ਿਲ੍ਹਿਆਂ ਵਿੱਚ 855 ਬ੍ਰੀਡਿੰਗ ਚੈਕਰਾਂ ਦੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ।

ਸਿਹਤ ਮੰਤਰੀ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਹਦਾਇਤ ਕੀਤੀ ਕਿ ਸ਼ਹਿਰਾਂ ਅਤੇ ਕਸਬਿਆਂ ਵਿੱਚ ਸਮੇਂ-ਸਮੇਂ ‘ਤੇ ਫੌਗਿੰਗ ਕਰਵਾਈ ਜਾਵੇ। ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਦੇ 4 ਜ਼ਿਲ੍ਹਿਆਂ ਵਿੱਚ ਡੇਂਗੂ ਦੇ ਸਭ ਤੋਂ ਵੱਧ ਕੇਸ ਸਾਹਮਣੇ ਆਏ ਹਨ ਅਤੇ ਬਾਕੀ ਖੇਤਰਾਂ ਵਿੱਚ ਸਥਿਤੀ ਕਾਬੂ ਹੇਠ ਹੈ। ਇਸੇ ਤਰ੍ਹਾਂ ਮਲੇਰੀਆ ਅਤੇ ਚਿਕਨਗੁਨੀਆ ਦੇ ਬਹੁਤ ਘੱਟ ਮਾਮਲੇ ਸਾਹਮਣੇ ਆਏ ਹਨ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਲਈ ਆਪਣੇ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ। ਉਨ੍ਹਾਂ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਦੇ ਕਿਸੇ ਵੀ ਲੱਛਣ ਦੀ ਸੂਰਤ ਵਿੱਚ ਤੁਰੰਤ ਸਰਕਾਰੀ ਹਸਪਤਾਲਾਂ ਵਿੱਚ ਜਾ ਕੇ ਟੈਸਟ ਕਰਵਾਉਣ ਲਈ ਵੀ ਕਿਹਾ। ਇਹ ਟੈਸਟ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਉਪਲਬਧ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Advertisement
ABP Premium

ਵੀਡੀਓਜ਼

ਘਰ ਦੇ ਵਿਹੜੇ 'ਚ ਖੇਡਦੀ ਮਾਸੂਮ ਬੱਚੀ ਨਾਲ ਹੋਈ ਅਣ*ਹੋਣੀਦਮਦਮੀ ਟਕਸਾਲ ਦੇ ਬੀਜੇਪੀ ਨੂੰ ਸਮਰਥਨ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧRahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoana

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Death Threat: ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
Embed widget