ਚੰਡੀਗੜ੍ਹ: ਪੰਜਾਬ 'ਚ ਵਧਦੇ ਕੋਰੋਨਾ ਨੂੰ ਲੈ ਕੇ ਸਰਕਾਰ ਵੀ ਅਲਰਟ ਹੋ ਗਈ ਹੈ। ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਲੋਕਾਂ ਨੂੰ ਮਾਸਕ ਪਹਿਨਣ ਤੇ ਭੀੜ ਵਾਲੀਆਂ ਥਾਵਾਂ 'ਤੇ ਨਾ ਜਾਣ ਲਈ ਕਿਹਾ ਹੈ। ਪੰਜਾਬ ਵਿੱਚ ਲਗਾਤਾਰ ਤੀਜੇ ਦਿਨ ਕੋਰੋਨਾ ਦੇ ਐਕਟਿਵ ਕੇਸਾਂ ਵਿੱਚ ਵਾਧਾ ਹੋਇਆ ਹੈ। ਮੰਗਲਵਾਰ ਨੂੰ 24 ਘੰਟਿਆਂ ਦੌਰਾਨ 21 ਨਵੇਂ ਮਰੀਜ਼ ਮਿਲੇ ਹਨ। ਇਸ ਦੇ ਨਾਲ ਹੀ ਐਕਟਿਵ ਕੇਸ ਹੁਣ 100 ਦੇ ਨੇੜੇ ਹਨ।
ਮੰਗਲਵਾਰ ਨੂੰ ਪੰਜਾਬ ਵਿੱਚ ਸਭ ਤੋਂ ਵੱਧ 8 ਮਰੀਜ਼ ਲੁਧਿਆਣਾ ਤੇ 5 ਜਲੰਧਰ ਵਿੱਚ ਪਾਏ ਗਏ ਹਨ। ਹਾਲਾਂਕਿ ਇੱਥੇ ਪੌਜੇਵਿਟੀ ਦਰ 1% ਤੋਂ ਘੱਟ ਹੈ। ਮੁਹਾਲੀ ਵਿੱਚ 3, ਪਠਾਨਕੋਟ ਵਿੱਚ 2 ਤੇ ਬਰਨਾਲਾ, ਗੁਰਦਾਸਪੁਰ, ਪਟਿਆਲਾ ਵਿੱਚ 1-1 ਮਰੀਜ਼ ਪਾਇਆ ਗਿਆ ਹੈ। ਪਠਾਨਕੋਟ ਵਿੱਚ ਸਭ ਤੋਂ ਵੱਧ ਪੌਜੇਟੀਵਿਟੀ ਦਰ 4.55% ਪਾਈ ਗਈ ਹੈ। ਮੰਗਲਵਾਰ ਨੂੰ ਪੰਜਾਬ ਵਿੱਚ ਰਾਜ ਦੀ ਪੌਜੇਟੀਵਿਟੀ ਦਰ 0.33% ਰਹੀ।
ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਸਿਹਤ ਮੰਤਰੀ ਡਾ: ਵਿਜੇ ਸਿੰਗਲਾ ਨੇ ਕਿਹਾ ਕਿ ਨਵੇਂ ਮਰੀਜ਼ ਤੇ ਪੌਜ਼ੇਟਿਵ ਦਰ ਚਿੰਤਾ ਦਾ ਵਿਸ਼ਾ ਨਹੀਂ ਹੈ ਪਰ ਸਾਨੂੰ ਸਾਵਧਾਨੀਆਂ ਵਰਤਣ ਦੀ ਲੋੜ ਹੈ। ਫਿਲਹਾਲ ਅਜਿਹਾ ਮਾਹੌਲ ਨਹੀਂ। ਇਸ ਲਈ ਸਾਨੂੰ ਘਬਰਾਉਣਾ ਨਹੀਂ ਚਾਹੀਦਾ। ਫਿਰ ਵੀ ਭੀੜ ਵਾਲੀਆਂ ਥਾਵਾਂ 'ਤੇ ਨਾ ਜਾਓ। ਜੇਕਰ ਜਾਣਾ ਜ਼ਰੂਰੀ ਹੋਵੇ ਤਾਂ ਮਾਸਕ ਪਾਓ। ਪੰਜਾਬ ਪਹਿਲਾਂ ਵੀ ਮਾੜੇ ਹਾਲਾਤ ਦੇਖ ਚੁੱਕਾ ਹੈ।
ਪੰਜਾਬ 'ਚ ਕੋਰੋਨਾ ਮਹਾਮਾਰੀ ਸ਼ੁਰੂ ਹੋਣ ਤੋਂ ਬਾਅਦ ਹੁਣ ਤੱਕ 17,743 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ ਕੁੱਲ 7 ਲੱਖ 59 ਹਜ਼ਾਰ 304 ਪੌਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿੱਚੋਂ 7 ਲੱਖ 41 ਹਜ਼ਾਰ 471 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਮੰਗਲਵਾਰ ਨੂੰ ਕੋਵਿਡ ਦੇ 8,516 ਨਮੂਨੇ ਲਏ ਗਏ ਸਨ। ਇਸ ਦੇ ਨਾਲ ਹੀ 6,324 ਨਮੂਨਿਆਂ ਦੀ ਜਾਂਚ ਕੀਤੀ ਗਈ।
ਕੋਰੋਨਾ ਕੇਸਾਂ 'ਚ ਵਾਧਾ ਵੇਖ ਪੰਜਾਬ ਸਰਕਾਰ ਅਲਰਟ, ਲੋਕਾਂ ਨੂੰ ਕੀਤੀ ਇਹ ਅਪੀਲ
ਏਬੀਪੀ ਸਾਂਝਾ
Updated at:
20 Apr 2022 09:14 AM (IST)
Edited By: shankerd
ਪੰਜਾਬ 'ਚ ਵਧਦੇ ਕੋਰੋਨਾ ਨੂੰ ਲੈ ਕੇ ਸਰਕਾਰ ਅਲਰਟ ਹੋ ਗਈ ਹੈ। ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਮਾਸਕ ਪਹਿਨਣ ਤੇ ਭੀੜ ਵਾਲੀਆਂ ਥਾਵਾਂ 'ਤੇ ਨਾ ਜਾਣ ਲਈ ਕਿਹਾ ।
Dr. Vijay Singla
NEXT
PREV
Published at:
20 Apr 2022 09:14 AM (IST)
- - - - - - - - - Advertisement - - - - - - - - -