Punjab News: ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਅੱਜ ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ, ਜਿਸ ਦੌਰਾਨ ਉਨ੍ਹਾਂ ਹਸਪਤਾਲ ਦਾ ਦੌਰਾ ਕੀਤਾ ਤੇ ਵੱਖ-ਵੱਖ ਵਾਰਡਾਂ 'ਚ ਜਾ ਕੇ ਮਰੀਜ਼ਾਂ ਨਾਲ ਗੱਲਬਾਤ ਕੀਤੀ। ਡਾ: ਬਲਬੀਰ ਸਿੰਘ ਨੇ ਹਸਪਤਾਲ ਦੀ ਨਵੀਂ ਇਮਾਰਤ ਦਾ ਨਿਰੀਖਣ ਵੀ ਕੀਤਾ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਪੰਜਾਬ ਦੇ ਸਰਕਾਰੀ ਹਸਪਤਾਲਾਂ ਦਾ ਦੌਰਾ ਕਰਕੇ ਲੋੜੀਂਦਾ ਬੁਨਿਆਦੀ ਢਾਂਚਾ ਤੇ ਲੋੜੀਂਦਾ ਸਟਾਫ਼ ਵੀ ਜਲਦੀ ਹੀ ਪੂਰਾ ਕੀਤਾ ਜਾਵੇਗਾ। 



ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿੱਚ ਡਾਕਟਰਾਂ ਦੀ ਘਾਟ ਨੂੰ ਵੀ ਜਲਦੀ ਹੀ ਨਵੀਂ ਭਰਤੀ ਕਰਕੇ ਪੂਰਾ ਕੀਤਾ ਜਾਵੇਗਾ। ਆਯੁਰਵੈਦਿਕ ਹਸਪਤਾਲਾਂ ਤੇ ਡਿਸਪੈਂਸਰੀਆਂ ਨੂੰ ਦੋ ਸਾਲਾਂ ਤੋਂ ਦਵਾਈ ਨਾ ਮਿਲਣ ਦੇ ਮਾਮਲੇ ਵਿੱਚ ਉਨ੍ਹਾਂ ਕਿਹਾ ਕਿ ਇਸ ਸਮੱਸਿਆ ਦਾ ਜਲਦੀ ਹੱਲ ਕਰ ਦਿੱਤਾ ਜਾਵੇਗਾ।


ਉਨ੍ਹਾਂ ਆਯੁਰਵੇਦ ਤੇ ਯੋਗਾ ਦੇ ਨਾਂ 'ਤੇ ਕੇਂਦਰ ਸਰਕਾਰ 'ਤੇ ਸ਼ਬਦੀ ਵਾਰ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਸਿਰਫ ਇਸ ਦੇ ਨਾਂ 'ਤੇ ਮਸ਼ਹੂਰੀ ਕਰ ਰਹੀ ਹੈ, ਜਦਕਿ ਅਸਲ 'ਚ ਅਜਿਹਾ ਕੁਝ ਨਹੀਂ ਕੀਤਾ ਜਾ ਰਿਹਾ। ਦਿੱਲੀ 'ਚ ਕੇਂਦਰ ਸਰਕਾਰ ਨੇ ਯੋਗਾ ਬੰਦ ਕਰਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸਿਹਤ ਸਹੂਲਤਾਂ ਲਈ ਵੀ ਫੰਡ ਤੱਕ ਨਹੀਂ ਦੇ ਰਹੀ, ਉਹ ਸਿਰਫ ਇਸ਼ਤਿਹਾਰਾਂ ਨੂੰ ਹੀ ਪ੍ਰਮੋਟ ਕਰ ਰਹੇ ਹਨ। ਉਹ ਸਾਨੂੰ ਪ੍ਰੇਸ਼ਾਨ ਕਰ ਰਹੇ ਹਨ ਜਦਕਿ ਪੰਜਾਬ ਦੇ ਮੁੱਖ ਮੰਤਰੀ ਸਾਨੂੰ ਹੌਂਸਲਾ ਦੇ ਰਹੇ ਹਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ :  ATM 'ਚੋਂ ਪੈਸੇ ਨਹੀਂ ਪੂਰੀ ਮਸ਼ੀਨ ਹੀ ਕਰ ਦਿੰਦੇ ਸੀ ਗਾਇਬ , ਪੁਲਿਸ ਦੇ ਅੜਿੱਕੇ ਚੜ੍ਹੇ 3 ਚੋਰ


ਇਹ ਵੀ ਪੜ੍ਹੋ :: ਸ਼ਿਮਲਾ ਦੇ ਰਾਮਪੁਰ 'ਚ 500 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ , ਚਾਰ ਦੀ ਮੌਤ, ਇਕ ਗੰਭੀਰ ਜ਼ਖਮੀ


 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ