ਪੜਚੋਲ ਕਰੋ

Punjab Weather Today: 13 ਸਾਲਾਂ ਬਾਅਦ ਪੰਜਾਬ 'ਚ ਪਈ ਭਿਆਨਕ ਗਰਮੀ, ਬਿਜਲੀ ਦੀ ਵਧੀ ਮੰਗ, 18 ਜ਼ਿਲ੍ਹਿਆਂ 'ਚ 'ਲੂ' ਦਾ ਯੈਲੋ ਅਲਰਟ

13 ਸਾਲਾਂ ਬਾਅਦ ਪੰਜਾਬ 'ਚ ਭਿਆਨਕ ਗਰਮੀ ਪੈ ਰਹੀ ਹੈ। ਚੰਡੀਗੜ੍ਹ ਮੌਸਮ ਵਿਭਾਗ ਮੁਤਾਬਕ ਅੱਜ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਬਠਿੰਡਾ, ਫਾਜ਼ਿਲਕਾ, ਮੁਕਤਸਰ ਅਤੇ ਮਾਨਸਾ ਵਿੱਚ ਲੂ ਚੱਲੇਗੀ। ਇਨ੍ਹਾਂ ਇਲਾਕਿਆਂ ਵਿੱਚ ਰਾਤਾਂ ਵੀ ਗਰਮ

Punjab Heat Alert: ਪੰਜਾਬ 'ਚ ਭਿਆਨਕ ਗਰਮੀ ਦਾ ਦੌਰ ਜਾਰੀ ਹੈ। ਪਿਛਲੇ 24 ਘੰਟਿਆਂ ਵਿੱਚ ਰਾਜ ਦੇ ਤਾਪਮਾਨ ਵਿੱਚ 0.3 ਡਿਗਰੀ ਦੀ ਵਾਧੂ ਦਰਜ ਕੀਤੀ ਗਈ ਹੈ, ਜੋ ਆਮ ਤਾਪਮਾਨ ਨਾਲੋਂ 5.4 ਡਿਗਰੀ ਵੱਧ ਹੈ। ਬਠਿੰਡਾ ਪੂਰੇ ਦੇਸ਼ ਵਿੱਚ ਸਭ ਤੋਂ ਜ਼ਿਆਦਾ ਗਰਮ ਰਿਹਾ ਹੈ। ਇੱਥੇ ਤਾਪਮਾਨ 47.6 ਡਿਗਰੀ ਦਰਜ ਕੀਤਾ ਗਿਆ। ਰਾਜ ਦੇ ਬਹੁਤ ਸਾਰੇ ਸ਼ਹਿਰਾਂ ਦਾ ਤਾਪਮਾਨ 43 ਡਿਗਰੀ ਤੋਂ ਉੱਪਰ ਬਣਿਆ ਹੋਇਆ ਹੈ।

ਅੱਜ 18 ਜ਼ਿਲ੍ਹਿਆਂ ਵਿੱਚ ਲੂ (heat wave) ਦਾ ਅਲਰਟ ਜਾਰੀ ਕੀਤਾ ਗਿਆ ਹੈ। ਰਾਤ ਦੇ ਸਮੇਂ ਵੀ ਗਰਮੀ ਵਧਣ ਦੀ ਸੰਭਾਵਨਾ ਹੈ। ਇਹ ਹਾਲਤ 12 ਜੂਨ ਤੱਕ ਬਣੀ ਰਹਿ ਸਕਦੀ ਹੈ, ਜਿਸ ਤੋਂ ਬਾਅਦ ਮੀਂਹ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਦੱਸਣਯੋਗ ਹੈ ਕਿ 13 ਸਾਲ ਬਾਅਦ ਪੰਜਾਬ ਵਿੱਚ ਇੰਨੀ ਭਿਆਨਕ ਗਰਮੀ ਪਈ ਹੈ। ਇਸ ਤੋਂ ਪਹਿਲਾਂ 1 ਜੂਨ 2012 ਨੂੰ ਅੰਮ੍ਰਿਤਸਰ ਵਿੱਚ ਤਾਪਮਾਨ 47.6 ਡਿਗਰੀ ਦਰਜ ਕੀਤਾ ਗਿਆ ਸੀ। ਇਸੇ ਤਰ੍ਹਾਂ, ਚੰਡੀਗੜ੍ਹ ਦਾ ਤਾਪਮਾਨ ਵੀ 44 ਡਿਗਰੀ ਤੱਕ ਪਹੁੰਚ ਗਿਆ ਹੈ। ਗਰਮੀ ਦੇ ਇਸ ਪ੍ਰਭਾਵ ਕਾਰਨ ਰਾਜ ਵਿੱਚ ਬਿਜਲੀ ਦੀ ਮੰਗ ਵੀ ਵੱਧ ਕੇ 16,249 ਮੈਗਾਵਾਟ ਤੱਕ ਪਹੁੰਚ ਗਈ ਹੈ।

ਰਾਜ ਵਿੱਚ ਅਜਿਹਾ ਰਹੇਗਾ ਮੌਸਮ

ਚੰਡੀਗੜ੍ਹ ਮੌਸਮ ਵਿਭਾਗ ਮੁਤਾਬਕ ਅੱਜ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਬਠਿੰਡਾ, ਫਾਜ਼ਿਲਕਾ, ਮੁਕਤਸਰ ਅਤੇ ਮਾਨਸਾ ਵਿੱਚ ਲੂ ਚੱਲੇਗੀ। ਇਨ੍ਹਾਂ ਇਲਾਕਿਆਂ ਵਿੱਚ ਰਾਤਾਂ ਵੀ ਗਰਮ ਰਹਿਣਗੀਆਂ। ਇਨ੍ਹਾਂ ਤੋਂ ਇਲਾਵਾ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮੋਗਾ, ਸੰਗਰੂਰ, ਪਟਿਆਲਾ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਵਿੱਚ ਵੀ ਲੂ ਪੈਣ ਦੀ ਸੰਭਾਵਨਾ ਹੈ।

ਆਉਣ ਵਾਲੇ ਦਿਨਾਂ ਵਿੱਚ ਮੌਸਮ ਦੀ ਸਥਿਤੀ:

13 ਜੂਨ: ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਲੂ ਪੈ ਸਕਦੀ ਹੈ।
14 ਤੋਂ 16 ਜੂਨ: ਕਈ ਇਲਾਕਿਆਂ ਵਿੱਚ ਗੜਗੜਾਹਟ, ਤੇਜ਼ ਹਵਾਵਾਂ ਅਤੇ ਬਿਜਲੀ ਸਮੇਤ ਹਨ੍ਹੇਰੀ ਆਉਣ ਦੀ ਸੰਭਾਵਨਾ ਹੈ।

ਬਿਜਲੀ ਦੀ ਮੰਗ 16,249 ਮੈਗਾਵਾਟ ਤੱਕ ਪਹੁੰਚੀ

ਰਾਜ ’ਚ ਲੱਗ ਰਹੀ ਲੂ ਅਤੇ ਝੋਨੇ ਦੀ ਬਿਜਾਈ ਕਾਰਨ ਬਿਜਲੀ ਦੀ ਮੰਗ ਵਿੱਚ ਵੱਡਾ ਉਛਾਲ ਆਇਆ ਹੈ। ਮੰਗ 16,249 ਮੈਗਾਵਾਟ ਤੱਕ ਪਹੁੰਚ ਗਈ ਹੈ, ਜੋ ਕਿ ਸੋਮਵਾਰ ਨੂੰ ਦਰਜ ਕੀਤੀ 15,624 ਮੈਗਾਵਾਟ ਮੰਗ ਨਾਲੋਂ 625 ਮੈਗਾਵਾਟ ਵੱਧ ਹੈ।

ਮੰਗਲਵਾਰ ਨੂੰ ਇਹ ਮੰਗ ਪਿਛਲੇ ਦੋ ਸਾਲਾਂ ਦੇ ਰਿਕਾਰਡ ਨੂੰ ਪਾਰ ਕਰ ਗਈ। 2023 ਵਿੱਚ 10 ਜੂਨ ਨੂੰ ਵੱਧ ਤੋਂ ਵੱਧ ਮੰਗ 9,790 ਮੈਗਾਵਾਟ ਸੀ, ਜਦਕਿ 2024 ਵਿੱਚ ਇਹ ਮੰਗ 11,509 ਮੈਗਾਵਾਟ ਰਹੀ। ਪਿਛਲੇ ਸਾਲ ਜੂਨ ਵਿੱਚ ਸਭ ਤੋਂ ਵੱਧ ਮੰਗ 29 ਜੂਨ ਨੂੰ 16,089 ਮੈਗਾਵਾਟ ਦਰਜ ਹੋਈ ਸੀ।

ਪਾਵਰਕੌਮ ਕੋਲ 16,900 ਮੈਗਾਵਾਟ ਤੱਕ ਦੀ ਮੰਗ ਪੂਰੀ ਕਰਨ ਦੀ ਸਹੂਲਤ ਉਪਲੱਬਧ ਹੈ। ਜੇਕਰ ਮੰਗ ਇਸ ਤੋਂ ਵੀ ਵੱਧ ਗਈ ਤਾਂ ਪਾਵਰ ਕੱਟ ਲੱਗਣ ਦੀ ਸੰਭਾਵਨਾ ਬਣ ਸਕਦੀ ਹੈ।

ਪੰਜਾਬ ਵਿੱਚ ਅੱਜ ਦਾ ਮੌਸਮ:

ਅੰਮ੍ਰਿਤਸਰ: ਅੱਜ ਅਸਮਾਨ ਸਾਫ ਰਹੇਗਾ। ਧੁੱਪ ਚਮਕੇਗੀ ਅਤੇ ਤਾਪਮਾਨ ਵਿੱਚ ਵਾਧਾ ਹੋਵੇਗਾ। ਤਾਪਮਾਨ 29 ਤੋਂ 45 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਜਲੰਧਰ: ਅੱਜ ਅਸਮਾਨ ਸਾਫ ਰਹੇਗਾ। ਧੁੱਪ ਚਮਕੇਗੀ ਅਤੇ ਤਾਪਮਾਨ ਵਿੱਚ ਵਾਧਾ ਹੋਵੇਗਾ। ਤਾਪਮਾਨ 27 ਤੋਂ 43 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਲੁਧਿਆਣਾ: ਅੱਜ ਅਸਮਾਨ ਸਾਫ ਰਹੇਗਾ। ਧੁੱਪ ਚਮਕੇਗੀ ਅਤੇ ਤਾਪਮਾਨ ਵਿੱਚ ਵਾਧਾ ਹੋਵੇਗਾ। ਤਾਪਮਾਨ 28 ਤੋਂ 45 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਪਟਿਆਲਾ: ਅੱਜ ਅਸਮਾਨ ਸਾਫ ਰਹੇਗਾ। ਧੁੱਪ ਚਮਕੇਗੀ ਅਤੇ ਤਾਪਮਾਨ ਵਿੱਚ ਵਾਧਾ ਹੋਵੇਗਾ। ਤਾਪਮਾਨ 29 ਤੋਂ 44 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਮੋਹਾਲੀ: ਅੱਜ ਅਸਮਾਨ ਸਾਫ ਰਹੇਗਾ। ਧੁੱਪ ਚਮਕੇਗੀ ਅਤੇ ਤਾਪਮਾਨ ਵਿੱਚ ਵਾਧਾ ਹੋਵੇਗਾ। ਤਾਪਮਾਨ 29 ਤੋਂ 42 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ
328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ
328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ
ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ
ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ
ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ
Embed widget