Punjab Weather Update : 26 ਤੋਂ 31 ਅਗਸਤ ਤੱਕ ਕਈ ਭਾਰੀ ਮੀਂਹ ਦੀ ਸੰਭਾਵਨਾ, IMD ਨੇ ਜਾਰੀ ਕੀਤੀ ਚੇਤਾਵਨੀ
Punjab Weather Update : ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਅਗਸਤ ਦੇ ਆਖਰੀ ਹਫ਼ਤੇ ਦੌਰਾਨ ਪੰਜਾਬ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਹੈ। 26 ਤੋਂ 31 ਅਗਸਤ ਤੱਕ ਕਈ
Punjab Weather Update : ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਅਗਸਤ ਦੇ ਆਖਰੀ ਹਫ਼ਤੇ ਦੌਰਾਨ ਪੰਜਾਬ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਹੈ। 26 ਤੋਂ 31 ਅਗਸਤ ਤੱਕ ਕਈ ਸੂਬਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਕਈ ਥਾਵਾਂ ’ਤੇ ਤੇਜ਼ ਹਵਾਵਾਂ, ਗਰਜ-ਚਮਕ ਅਤੇ ਬਿਜਲੀ ਡਿੱਗਣ ਦਾ ਖ਼ਤਰਾ ਵੀ ਬਣਿਆ ਰਹੇਗਾ।
ਮੌਸਮ ਵਿਭਾਗ ਦੇ ਅਨੁਸਾਰ ਮੱਧ ਅਤੇ ਉੱਤਰੀ ਭਾਰਤ ਦੇ ਕਈ ਇਲਾਕਿਆਂ ਵਿੱਚ ਇਸ ਹਫ਼ਤੇ ਭਾਰੀ ਬਾਰਿਸ਼ ਹੋ ਸਕਦੀ ਹੈ। ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਪੂਰਬੀ ਰਾਜਸਥਾਨ, ਹਰਿਆਣਾ, ਦਿੱਲੀ, ਵਿਦਰਭ ਅਤੇ ਮੱਧ ਮਹਾਰਾਸ਼ਟਰ ਵਿੱਚ ਵੀ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ।
ਦਿੱਲੀ-ਐਨਸੀਆਰ ਵਿੱਚ 26 ਅਗਸਤ ਨੂੰ ਆਸਮਾਨ ਬੱਦਲਾਂ ਨਾਲ ਘਿਰਿਆ ਰਹੇਗਾ ਅਤੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। 27 ਅਤੇ 28 ਅਗਸਤ ਨੂੰ ਵੀ ਮੀਂਹ ਦੀ ਸੰਭਾਵਨਾ ਹੈ। ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਦੇ ਕੁਝ ਹਿੱਸਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਕਾਰਨ ਪਾਣੀ ਭਰਨ ਦੀ ਸਮੱਸਿਆ ਪੈਦਾ ਹੋ ਸਕਦੀ ਹੈ। ਛੱਤੀਸਗੜ੍ਹ ਵਿੱਚ 26 ਤੋਂ 28 ਅਗਸਤ ਦੌਰਾਨ ਗਰਜ-ਚਮਕ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਵੀ ਹੈ।
ਓਡੀਸ਼ਾ ਵਿੱਚ 27 ਤੋਂ 30 ਅਗਸਤ ਤੱਕ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਦਾ ਖ਼ਤਰਾ ਹੈ। ਲਗਾਤਾਰ ਮੀਂਹ ਕਾਰਨ ਮੱਧ ਪ੍ਰਦੇਸ਼, ਪੂਰਬੀ ਉੱਤਰ ਪ੍ਰਦੇਸ਼, ਨਾਗਾਲੈਂਡ ਅਤੇ ਮਣੀਪੁਰ ਦੇ ਕੁਝ ਹਿੱਸਿਆਂ ਵਿੱਚ ਅਚਾਨਕ ਹੜ੍ਹ ਦੀ ਸਥਿਤੀ ਬਣ ਸਕਦੀ ਹੈ।
ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ 26 ਤੋਂ 31 ਅਗਸਤ ਤੱਕ ਮੀਂਹ ਦਾ ਦੌਰ ਜਾਰੀ ਰਹਿਣ ਦੀ ਸੰਭਾਵਨਾ ਹੈ। ਭਾਰੀ ਬਾਰਿਸ਼ ਦੇ ਚਲਦਿਆਂ ਪਹਾੜੀ ਇਲਾਕਿਆਂ ਵਿੱਚ ਜ਼ਮੀਨ ਖਿਸਕਣ ਅਤੇ ਸੜਕਾਂ ਪ੍ਰਭਾਵਿਤ ਹੋਣ ਦਾ ਖ਼ਤਰਾ ਰਹੇਗਾ। ਜੰਮੂ-ਕਸ਼ਮੀਰ, ਲੱਦਾਖ ਅਤੇ ਹਿਮਾਚਲ ਵਿੱਚ ਵੀ ਰੁਕ-ਰੁਕ ਕੇ ਮੀਂਹ ਪੈ ਸਕਦਾ ਹੈ।
ਇਸ ਤੋਂ ਇਲਾਵਾ ਕੋਂਕਣ ਅਤੇ ਗੋਆ, ਤੱਟਵਰਤੀ ਕਰਨਾਟਕ, ਕੇਰਲ, ਆਂਧਰਾ ਪ੍ਰਦੇਸ਼, ਤਾਮਿਲਨਾਡੂ, ਓਡੀਸ਼ਾ ਅਤੇ ਅੰਡੇਮਾਨ-ਨਿਕੋਬਾਰ ਵਿੱਚ ਵੀ ਮੀਂਹ ਅਤੇ ਗਰਜ-ਤੂਫ਼ਾਨ ਦੀ ਸੰਭਾਵਨਾ ਹੈ। ਕੁਝ ਥਾਵਾਂ ’ਤੇ ਹਵਾਵਾਂ ਦੀ ਰਫ਼ਤਾਰ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਖਾਸ ਕਰਕੇ ਪਹਾੜੀ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਯਾਤਰਾ ਦੌਰਾਨ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟ੍ਰੈਂਡਿੰਗ ਟੌਪਿਕ

















