(Source: ECI/ABP News/ABP Majha)
Punjab: ਬੇਮੌਸਮੀ ਬਾਰਸ਼ ਨਾਲ ਕਿਸਾਨਾਂ ਦਾ ਭਾਰੀ ਨੁਕਸਾਨ, ਮੰਡੀਆਂ ‘ਚ ਪਈ ਫਸਲ ਦਾ ਹੋਇਆ ਇਹ ਹਾਲ
ਐਤਵਾਰ ਨੂੰ ਹੋਈ ਭਾਰੀ ਬਾਰਿਸ਼ ਕਾਰਨ ਪੰਜਾਬ ਦੇ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ।ਮੀਂਹ ਅਤੇ ਗੜੇਮਾਰੀ ਦੇ ਨਾਲ ਤੇਜ਼ ਹਨ੍ਹੇਰੀ ਨੇ ਪੰਜਾਬ ਦੇ ਕਿਸਾਨਾਂ ਦੀ ਉੱਚਤਮ ਗੁਣਵੱਤਾ ਵਾਲੀ ਝੋਨੇ ਦੀ ਫਸਲ ਨੂੰ ਬਹੁਤ ਹੱਦ ਤੱਕ ਨੁਕਸਾਨ ਪਹੁੰਚਾਇਆ ਹੈ।
ਚੰਡੀਗੜ੍ਹ: ਐਤਵਾਰ ਨੂੰ ਹੋਈ ਭਾਰੀ ਬਾਰਿਸ਼ ਕਾਰਨ ਪੰਜਾਬ ਦੇ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ।ਮੀਂਹ ਅਤੇ ਗੜੇਮਾਰੀ ਦੇ ਨਾਲ ਤੇਜ਼ ਹਨ੍ਹੇਰੀ ਨੇ ਪੰਜਾਬ ਦੇ ਕਿਸਾਨਾਂ ਦੀ ਉੱਚਤਮ ਗੁਣਵੱਤਾ ਵਾਲੀ ਝੋਨੇ ਦੀ ਫਸਲ ਨੂੰ ਬਹੁਤ ਹੱਦ ਤੱਕ ਨੁਕਸਾਨ ਪਹੁੰਚਾਇਆ ਹੈ। ਕਿਸਾਨਾਂ ਨੇ ਦੋਸ਼ ਲਾਇਆ ਹੈ ਕਿ ਉਨ੍ਹਾਂ ਨੂੰ ਫਸਲਾਂ ਦੀ ਸੁਰੱਖਿਆ ਲਈ ਪ੍ਰਸ਼ਾਸਨ ਵੱਲੋਂ ਕੋਈ ਸਹਾਇਤਾ ਨਹੀਂ ਦਿੱਤੀ ਗਈ।
ਝੋਨੇ ਦੀ ਫਸਲ ਪੂਰੀ ਤਰ੍ਹਾਂ ਪੱਕ ਕੇ ਤਿਆਰ ਸੀ।ਪਰ ਬਾਰਸ਼ਾਂ ਕਾਰਨ ਹੁਣ ਪੰਜਾਬ ਦੇ ਕਿਸਾਨ ਖੇਤਾਂ ਵਿੱਚ ਡਿੱਗੀ ਝੋਨੇ ਦੀ ਫਸਲ ਨੂੰ ਵੇਖ ਕੇ ਪਰੇਸ਼ਾਨ ਹਨ।ਮੀਂਹ ਦੇ ਕਾਰਨ, ਇਸ ਫਸਲ ਦੀ ਕਟਾਈ ਅਤੇ ਮੰਡੀ ਵਿੱਚ ਭੇਜਣ ਦੇ ਯੋਗ ਨਹੀਂ ਰਿਹਾ।
ਪੰਜਾਬ ਦੇ ਬਹੁਤ ਸਾਰੇ ਹਿੱਸਿਆਂ ਵਿੱਚ, ਕਿਸਾਨ ਪਹਿਲਾਂ ਹੀ ਫਸਲ ਦੀ ਵਾਢੀ ਕਰ ਚੁੱਕੇ ਹਨ ਅਤੇ ਇਸਨੂੰ ਮੰਡੀ ਵਿੱਚ ਲਿਆ ਰਹੇ ਹਨ।ਪਰ ਮੰਡੀ ਵਿੱਚ ਫਸਲ ਦੇ ਸੰਬੰਧ ਵਿੱਚ ਢੁਕਵੇਂ ਪ੍ਰਬੰਧ ਨਹੀਂ ਕੀਤੇ ਗਏ।ਮੀਂਹ ਕਾਰਨ ਮੰਡੀ ਵਿੱਚ ਰੱਖੀ ਫ਼ਸਲ ਵੀ ਗਿੱਲੀ ਹੋ ਗਈ ਅਤੇ ਇਸ ਕਾਰਨ ਕਿਸਾਨਾਂ ਨੂੰ ਵੀ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ।
ਕੀ ਪੰਜਾਬ ਸਰਕਾਰ ਕਰੇਗੀ ਡੈਮੇਜ ਕੰਟਰੋਲ?
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸਕੱਤਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ ਸਬੰਧੀ ਕੀਤੇ ਗਏ ਪ੍ਰਬੰਧਾਂ ਨੂੰ ਠੁੱਸ ਹੋ ਕੇ ਰਹਿ ਗਿਆ ਹੈ।ਮੰਡੀ ਵਿੱਚ ਢੁੱਕਵੇਂ ਪ੍ਰਬੰਧ ਨਾ ਹੋਣ ਕਾਰਨ ਫਸਲ ਗਿੱਲੀ ਹੋ ਗਈ। ਕਿਸਾਨ ਪਹਿਲਾਂ ਹੀ ਘਾਟੇ ਵਿੱਚ ਹਨ ਅਤੇ ਹੁਣ ਉਨ੍ਹਾਂ ਦੀ ਸਮੱਸਿਆ ਵਧਣ ਵਾਲੀ ਹੈ।
ਹਾਲਾਂਕਿ, ਪੰਜਾਬ ਦੀ ਕਾਂਗਰਸ ਸਰਕਾਰ ਹੁਣ ਡੈਮੇਜ ਕੰਟਰੋਲ ਮੋਡ ਵਿੱਚ ਨਜ਼ਰ ਆ ਰਹੀ ਹੈ।ਫਸਲਾਂ ਦੇ ਨੁਕਸਾਨ ਨੂੰ ਲੈ ਕੇ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਨੇ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ
ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :