CM ਭਗਵੰਤ ਮਾਨ ਦੇ ਡਰੀਮ ਪ੍ਰਾਜੈਕਟ ਨੂੰ ਝਟਕਾ, ਹਾਈਕੋਰਟ ਨੇ ਸੰਗਰੂਰ ਮੈਡੀਕਲ ਕਾਲਜ ਦੀ ਉਸਾਰੀ 'ਤੇ ਲਾਈ ਰੋਕ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨਮਈ ਪ੍ਰੋਜੈਕਟ ਸੰਗਰੂਰ ਮੈਡੀਕਲ ਕਾਲਜ ਨੂੰ ਝਟਕਾ ਲੱਗਾ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਸ ਦੇ ਨਿਰਮਾਣ 'ਤੇ ਰੋਕ ਲਗਾ ਦਿੱਤੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਜ਼ਮੀਨ ਦੇ ਤਬਾਦਲੇ ਨੂੰ ਲੈ ਕੇ ਇਤਰਾਜ਼ ਉਠਾਇਆ ਹੈ।
ਸ਼ੰਕਰ ਦਾਸ ਦੀ ਰਿਪੋਰਟ
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਡਰੀਮ ਪ੍ਰੋਜੈਕਟ ਸੰਗਰੂਰ ਮੈਡੀਕਲ ਕਾਲਜ ਨੂੰ ਝਟਕਾ ਲੱਗਾ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਦੇ ਨਿਰਮਾਣ 'ਤੇ ਰੋਕ ਲਗਾ ਦਿੱਤੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਜ਼ਮੀਨ ਦੇ ਤਬਾਦਲੇ ਨੂੰ ਲੈ ਕੇ ਇਤਰਾਜ਼ ਉਠਾਇਆ ਹੈ।
ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਇਹ ਜ਼ਮੀਨ ਗੁਰਦੁਆਰਾ ਸਾਹਿਬ ਦੀ ਹੈ। ਟਰੱਸਟ ਇਸ ਨੂੰ ਆਪਣੇ ਪੱਧਰ 'ਤੇ ਸਰਕਾਰ ਨੂੰ ਕਾਲਜ ਤਬਦੀਲ ਕਰਨ ਜਾਂ ਬਣਾਉਣ ਦੀ ਇਜਾਜ਼ਤ ਨਹੀਂ ਦੇ ਸਕਦਾ। ਇਸ ਤੋਂ ਬਾਅਦ ਹਾਈਕੋਰਟ ਨੇ ਰੋਕ ਲਗਾ ਦਿੱਤੀ ਹੈ। ਮਾਮਲੇ ਦੀ ਅਗਲੀ ਸੁਣਵਾਈ 22 ਸਤੰਬਰ ਨੂੰ ਹੋਵੇਗੀ। ਸੀਐਮ ਭਗਵੰਤ ਮਾਨ ਨੇ 5 ਅਗਸਤ ਨੂੰ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ ਸੀ।
ਹਾਲਾਂਕਿ, ਸ਼੍ਰੋਮਣੀ ਕਮੇਟੀ ਜੁਲਾਈ ਵਿੱਚ ਪਹਿਲਾਂ ਹੀ ਹਾਈਕੋਰਟ ਪਹੁੰਚ ਚੁੱਕੀ ਸੀ। ਸ਼੍ਰੋਮਣੀ ਕਮੇਟੀ ਨੇ ਇਹ ਜ਼ਮੀਨ ਗੁਰਦੁਆਰਾ ਟਰੱਸਟ ਦੀ ਤਰਫੋਂ ਪੰਜਾਬ ਸਰਕਾਰ ਨੂੰ ਤੋਹਫੇ ਵਜੋਂ ਦੇਣ ਦਾ ਵਿਰੋਧ ਕੀਤਾ ਸੀ। ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਜ਼ਮੀਨ ਦੀ ਮਾਲਕੀ ਗੁਰਦੁਆਰੇ ਦੀ ਹੈ। ਇਹ ਗੁਰਦੁਆਰਾ SGPC ਅਧੀਨ ਆਉਂਦਾ ਹੈ। ਹਾਈਕੋਰਟ ਨੇ ਵੀ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਸੀ। ਇਸ ਦੇ ਬਾਵਜੂਦ ਸੀਐਮ ਨੇ ਇੱਥੇ ਨੀਂਹ ਪੱਥਰ ਰੱਖਿਆ।
345 ਕਰੋੜ ਨਾਲ ਬਣ ਰਿਹਾ ਮੈਡੀਕਲ ਕਾਲਜ ਅਤੇ ਹਸਪਤਾਲ
ਸੰਤ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸ ਦੇ ਨਾਂ ’ਤੇ ਬਣ ਰਹੇ ਕਾਲਜ ’ਤੇ 345 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸ ਪ੍ਰੋਜੈਕਟ ਨੂੰ 31 ਮਾਰਚ 2023 ਤੱਕ ਪੂਰਾ ਕਰਨ ਦਾ ਟੀਚਾ ਰੱਖਿਆ ਗਿਆ ਹੈ। ਜਿਸ ਵਿੱਚ ਅਗਲੇ ਸਾਲ 1 ਅਪ੍ਰੈਲ ਤੋਂ ਵਿੱਦਿਅਕ ਸੈਸ਼ਨ ਸ਼ੁਰੂ ਕਰਨ ਦੀਆਂ ਤਿਆਰੀਆਂ ਵੀ ਕੀਤੀਆਂ ਗਈਆਂ। ਇਹ ਮੈਡੀਕਲ ਕਾਲਜ 25 ਏਕੜ ਵਿੱਚ ਬਣ ਰਿਹਾ ਹੈ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।