ਜ਼ਹਿਰੀਲੀ ਸ਼ਰਾਬ ਮਾਮਲੇ 'ਚ ਪੰਜਾਬ ਹਾਈ ਕੋਰਟ ਦਾ ਫੈਸਲਾ, ਲੋਕਾਂ ਦੀ ਜਾਨ ਲੈਣ ਵਾਲੇ ਰਹਿਮ ਦੇ ਹੱਕਦਾਰ ਨਹੀਂ
ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ ਸੂਬੇ ਵਿੱਚ ਜ਼ਹਿਰੀਲੀ ਸ਼ਰਾਬ ਵੇਚਣ ਦੇ ਮਾਮਲੇ 'ਚ ਆਰੋਪੀ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਅਦਾਲਤ ਨੇ ਕਿਹਾ, ਐਸੇ ਲੋਕਾਂ ਨੂੰ ਰਿਹਾਅ ਕਰਨ ਨਾਲ ਸਮਾਜ ਅਨਾਥ ਅਤੇ ਵਿਦਵਾਵਾਂ ਨਾਲ ਭਰ ਜਾਏਗਾ।
ਚੰਡੀਗੜ੍ਹ: ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ ਸੂਬੇ ਵਿੱਚ ਜ਼ਹਿਰੀਲੀ ਸ਼ਰਾਬ ਵੇਚਣ ਦੇ ਮਾਮਲੇ 'ਚ ਆਰੋਪੀ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ।ਅਰਜ਼ੀ ਰੱਦ ਕਰਦੇ ਹੋਏ ਅਦਾਲਤ ਨੇ ਕਿਹਾ, ਐਸੇ ਲੋਕਾਂ ਨੂੰ ਰਿਹਾਅ ਕਰਨ ਨਾਲ ਸਮਾਜ ਅਨਾਥ ਅਤੇ ਵਿਦਵਾਵਾਂ ਨਾਲ ਭਰ ਜਾਏਗਾ।
ਅਦਾਲਤ ਨੇ ਅੱਗੇ ਕਿਹਾ ਕਿ, "ਕੁੱਝ ਪੈਸਿਆਂ ਲਈ ਲੋਕਾਂ ਦੀਆਂ ਜ਼ਿੰਦਗੀਆਂ ਖੋਹਣ ਵਾਲੇ ਰਹਿਮ ਦੇ ਹੱਕਦਾਰ ਨਹੀਂ।" ਦੱਸ ਦੇਈਏ ਕਿ ਜ਼ਹਿਰੀਲੀ ਸ਼ਰਾਬ ਮਾਮਲੇ ਵਿੱਚ ਆਰੋਪੀ ਅਵਨਾਸ਼ ਨੇ ਜ਼ਮਾਨਤ ਅਰਜ਼ੀ ਦਾਖਲ ਕੀਤੀ ਸੀ।ਉਸਨੇ ਕਿਹਾ ਕਿ ਜ਼ਹਿਰੀਲੀ ਸ਼ਰਾਬ ਦੇ ਮਾਮਲੇ ਵਿੱਚ 22 ਅਗਸਤ 2020 ਨੂੰ ਦਰਜ ਐਫਆਈਆਰ ਵਿੱਚ ਨਾਮ ਨਾ ਹੋਣ ਦੇ ਬਾਵਜੂਦ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਉਹ 10 ਮਹੀਨੇ ਤੋਂ ਜੇਲ ਵਿੱਚ ਹੈ।
ਆਰੋਪੀ ਨੇ ਮਾਮਲੇ ਵਿੱਚ ਕੋਈ ਲੈਣ ਦੇਣ ਨਾ ਹੋਣ ਦੇ ਆਧਾਰ ਤੇ ਜ਼ਮਾਨਤ ਮੰਗੀ ਸੀ।ਉਧਰ ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਲੋੜਿੰਦੇ ਸਬੂਤ ਹਨ ਜੋ ਦੱਸਦੇ ਹਨ ਕਿ ਆਰੋਪੀ ਤਸਕਰੀ ਵਿੱਚ ਸ਼ਾਮਲ ਸੀ।ਉਸ ਤੇ ਜ਼ਹਿਰੀਲੀ ਸ਼ਰਾਬ ਦੀ ਤਸਕਰੀ ਦਾ ਪਹਿਲਾਂ ਵੀ ਇੱਕ ਮਾਮਲਾ ਦਰਜ ਹੈ।ਜਿਸ ਵਿੱਚ ਵੱਡੀ ਗਿਣਤੀ 'ਚ ਲੋਕਾਂ ਦੀ ਜਾਨ ਗਈ ਸੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :