ਪੜਚੋਲ ਕਰੋ

ਪੰਜਾਬ-ਹਿਮਾਚਲ ਨੂੰ ਜੋੜਨ ਵਾਲੇ ਚੱਕੀ ਦਰਿਆ 'ਤੇ ਬਣਿਆ ਰੇਲਵੇ ਪੁੱਲ ਦਾ ਇੱਕ ਹਿੱਸਾ ਡਿੱਗਿਆ , ਹਿਮਾਚਲ ਨੂੰ ਦੇਸ਼ ਨਾਲ ਜੋੜਨ ਵਾਲਾ ਇਕਲੌਤਾ ਰੇਲ ਮਾਰਗ ਠੱਪ

ਹਿਮਾਚਲ 'ਚ ਹੋ ਰਹੀ ਭਾਰੀ ਬਾਰਿਸ਼ ਤੋਂ ਬਾਅਦ ਕਹਿਰ ਮਚਾ ਰਹੀ ਚੱਕੀ ਨਦੀ ਸਭ ਕੁਝ ਨਿਗਲਣ 'ਤੇ ਤੁਲੀ ਹੋਈ ਹੈ। ਸ਼ਨੀਵਾਰ ਸਵੇਰੇ ਪਠਾਨਕੋਟ-ਜੋਗਿੰਦਰਨਗਰ ਨੈਰੋਗੇਜ ਰੇਲਵੇ ਸੈਕਸ਼ਨ 'ਤੇ ਪੈਂਦੇ ਚੱਕੀ ਪੜਾਵ ਰੇਲਵੇ ਪੁਲ ਦਾ ਵੱਡਾ ਹਿੱਸਾ ਚੱਕੀ ਦਰਿਆ 'ਚ ਸਮਾ ਗਿਆ।

ਪਠਾਨਕੋਟ : ਹਿਮਾਚਲ 'ਚ ਹੋ ਰਹੀ ਭਾਰੀ ਬਾਰਿਸ਼ ਤੋਂ ਬਾਅਦ ਕਹਿਰ ਮਚਾ ਰਹੀ ਚੱਕੀ ਨਦੀ ਸਭ ਕੁਝ ਨਿਗਲਣ 'ਤੇ ਤੁਲੀ ਹੋਈ ਹੈ। ਸ਼ਨੀਵਾਰ ਸਵੇਰੇ ਪਠਾਨਕੋਟ-ਜੋਗਿੰਦਰਨਗਰ ਨੈਰੋਗੇਜ ਰੇਲਵੇ ਸੈਕਸ਼ਨ 'ਤੇ ਪੈਂਦੇ ਚੱਕੀ ਪੜਾਵ ਰੇਲਵੇ ਪੁਲ ਦਾ ਵੱਡਾ ਹਿੱਸਾ ਚੱਕੀ ਦਰਿਆ 'ਚ ਸਮਾ ਗਿਆ। ਜਿਸ ਕਾਰਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਨੂੰ ਹਿਮਾਚਲ ਨਾਲ ਜੋੜਨ ਵਾਲਾ ਇੱਕੋ-ਇੱਕ ਰੇਲ ਮਾਰਗ ਠੱਪ ਹੋ ਚੁੱਕਾ ਹੈ।

ਇਸ ਰੇਲ ਮਾਰਗ 'ਤੇ ਫ਼ਿਰੋਜ਼ਪੁਰ ਰੇਲ ਡਵੀਜ਼ਨ ਵੱਲੋਂ 1 ਅਗਸਤ ਤੋਂ ਰੇਲ ਗੱਡੀਆਂ ਦਾ ਸੰਚਾਲਨ ਬੰਦ ਕੀਤਾ ਜਾ ਚੁੱਕਾ ਹੈ। ਇਸ ਦਾ ਕਾਰਨ ਰੇਲਵੇ ਦੁਆਰਾ ਇਸ ਸੈਕਸ਼ਨ 'ਤੇ ਕਈ ਥਾਵਾਂ 'ਤੇ ਜ਼ਮੀਨ ਖਿਸਕਣ ਨੂੰ ਦੱਸਿਆ ਗਿਆ ਹੈ ਪਰ ਉਸ ਤੋਂ ਬਾਅਦ ਹਿਮਾਚਲ ਵਿੱਚ ਭਾਰੀ ਮੀਂਹ ਪੈਣ ਮਗਰੋਂ ਚੱਕੀ ਦਰਿਆ ਦੇ ਪਾਣੀ ਨੇ ਇਸ ਰੇਲਵੇ ਪੁਲ ਨੂੰ ਨੁਕਸਾਨ ਪਹੁੰਚਾਇਆ ਸੀ। 

ਇਸ ਤੋਂ ਬਾਅਦ ਫਿਰੋਜ਼ਪੁਰ, ਜੰਮੂ ਅਤੇ ਪਠਾਨਕੋਟ ਦੇ ਅਧਿਕਾਰੀਆਂ ਨੇ ਇਸ ਰੇਲਵੇ ਪੁਲ ਦਾ ਜਾਇਜ਼ਾ ਲਿਆ ਅਤੇ ਦੱਸਿਆ ਕਿ ਰੇਲਵੇ ਪੁਲ ਦੇ ਪਿੱਲਰ ਨੰਬਰ 3, 4 ਅਤੇ 5 ਬੁਰੀ ਤਰ੍ਹਾਂ ਨੁਕਸਾਨੇ ਗਏ ਹਨ। ਜਿਸ ਤੋਂ ਬਾਅਦ ਰੇਲਵੇ ਨੇ ਅਗਲੇ ਹੁਕਮਾਂ ਤੱਕ ਟਰੇਨਾਂ ਦਾ ਸੰਚਾਲਨ ਰੋਕ ਦਿੱਤਾ ਸੀ। ਹੁਣ ਪੁਲ ਦਰਿਆ ਵਿੱਚ ਸਮਾ ਜਾਣ ਕਾਰਨ ਅਗਲੇ ਕਈ ਮਹੀਨਿਆਂ ਤੱਕ ਇਸ ਸੈਕਸ਼ਨ ’ਤੇ ਰੇਲ ਗੱਡੀਆਂ ਦਾ ਸੰਚਾਲਨ ਬਹਾਲ ਕਰਨਾ ਸੰਭਵ ਨਹੀਂ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ 2011 ਵਿੱਚ ਵੀ ਇੱਕ ਖੰਭਾ ਟੁੱਟ ਗਿਆ ਸੀ। ਜਿਸ ਤੋਂ ਬਾਅਦ ਅੱਠ ਮਹੀਨੇ  ਰੇਲਾਂ ਦਾ ਸੰਚਾਲਨ ਠੱਪ ਰਿਹਾ ਸੀ। ਉਦੋਂ ਰੇਲਵੇ ਅਧਿਕਾਰੀਆਂ ਨੇ ਇਸ ਪੁਲ ਦੇ ਨਵੇਂ ਨਿਰਮਾਣ ਦੀ ਯੋਜਨਾ ਬਣਾਈ ਸੀ। ਹਾਲਾਂਕਿ, ਬਾਅਦ ਵਿੱਚ ਇਸ ਯੋਜਨਾ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ ਅਤੇ ਚਿੱਲਰ ਦੀ ਮੁਰੰਮਤ ਤੋਂ ਬਾਅਦ ਰੇਲਗੱਡੀ ਦਾ ਸੰਚਾਲਨ ਬਹਾਲ ਕਰ ਦਿੱਤਾ ਗਿਆ ਸੀ। 
 
ਮੌਜੂਦਾ ਸਥਿਤੀ ਵਿੱਚ ਪੁਲ ਦੀ ਖਸਤਾ ਹਾਲਤ ਕਾਰਨ ਰੇਲ ਰਾਹੀਂ ਪਠਾਨਕੋਟ ਤੋਂ ਹਿਮਾਚਲ ਜਾਣ ਵਾਲੇ ਯਾਤਰੀਆਂ ਨੂੰ ਅਗਲੇ ਕਈ ਮਹੀਨਿਆਂ ਤੱਕ ਇੰਤਜ਼ਾਰ ਕਰਨਾ ਪੈ ਸਕਦਾ ਹੈ। ਬੱਸ 'ਚ ਸਫਰ ਕਰਨ ਵਾਲੇ ਯਾਤਰੀਆਂ ਨੂੰ ਰੇਲਗੱਡੀ ਦੇ ਮੁਕਾਬਲੇ 3 ਤੋਂ 4 ਗੁਣਾ ਜ਼ਿਆਦਾ ਕਿਰਾਇਆ ਦੇਣਾ ਪੈਂਦਾ ਹੈ। ਜਿਸ ਕਾਰਨ ਜ਼ਿਆਦਾਤਰ ਲੋਕ ਹਿਮਾਚਲ ਜਾਣ ਲਈ ਟਰੇਨ ਦੀ ਵਰਤੋਂ ਕਰਦੇ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget