Punjab: ਹੁਣ ਗੈਂਗਸਟਰਾਂ ਦੀ ਖੈਰ ਨਹੀਂ, ਪੰਜਾਬ-ਹਿਮਾਚਲ ‘ਚ ਕ੍ਰਾਈਮ ਪੈਟਰੋਲ ਦੇ ਲਈ ਦੋਹਾਂ ਸੂਬਿਆਂ ਦੀ ਪੁਲਿਸ ਨੇ ਬਣਾਇਆ ਇਹ ਪਲਾਨ
Punjab News: ਪੰਜਾਬ ਅਤੇ ਹਿਮਾਚਲ ਵਿੱਚ ਨਸ਼ਾ ਤਸਕਰੀ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। NCRB ਦੀ ਇੱਕ ਰਿਪੋਰਟ ਅਨੁਸਾਰ ਪੰਜਾਬ ਵਿੱਚ ਹਰ ਇੱਕ ਲੱਖ ਲੋਕਾਂ ਵਿੱਚੋਂ 33 ਲੋਕ ਨਸ਼ਾ ਤਸਕਰੀ ਦੇ ਕਾਰੋਬਾਰ ਵਿੱਚ ਸ਼ਾਮਲ ਹਨ।
Punjab/Himachal News: ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੀ ਪੁਲਿਸ ਗੈਂਗਸਟਰਾਂ ਅਤੇ ਅਪਰਾਧੀਆਂ ਦੇ ਖਿਲਾਫ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਕੰਮ ਕਰੇਗੀ ਅਤੇ ਦੋਵਾਂ ਰਾਜਾਂ ਦੇ ਐਂਟਰੀ ਅਤੇ ਐਗਜ਼ਿਟ ਪੁਆਇੰਟਾਂ 'ਤੇ ਕਲੋਜ਼ਡ ਸਰਕਟ ਟੈਲੀਵਿਜ਼ਨ (ਸੀਸੀਟੀਵੀ) ਕੈਮਰੇ ਲਗਾਏਗੀ। ਇਹ ਫੈਸਲਾ ਵੀਰਵਾਰ ਨੂੰ ਇੱਥੇ ਹੋਈ ਦੋਵਾਂ ਰਾਜਾਂ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਦਰਮਿਆਨ ਤਾਲਮੇਲ ਮੀਟਿੰਗ ਵਿੱਚ ਲਿਆ ਗਿਆ।
ਅੰਤਰਰਾਜੀ ਅਪਰਾਧ ਨਾਲ ਨਜਿੱਠਣਗੇ
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਪਣੇ ਹਿਮਾਚਲ ਪ੍ਰਦੇਸ਼ ਦੇ ਹਮਰੁਤਬਾ ਸੰਜੇ ਕੁੰਡੂ ਨੂੰ ਪੰਜਾਬ ਅਤੇ ਹਿਮਾਚਲ ਸਰਹੱਦ ਰਾਹੀਂ ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਦੀ ਤਸਕਰੀ ਸਮੇਤ ਸੰਗਠਿਤ ਅੰਤਰਰਾਜੀ ਅਪਰਾਧ ਨਾਲ ਨਜਿੱਠਣ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਕੀ ਕਿਹਾ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ?
ਦੋਵਾਂ ਰਾਜਾਂ ਦਰਮਿਆਨ ਪੂਰਨ ਤਾਲਮੇਲ ਅਤੇ ਟੀਮ ਵਰਕ ਦਾ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਦੋਵੇਂ ਬਲਾਂ ਨੂੰ ਇੱਕ ਟੀਮ ਵਜੋਂ ਕੰਮ ਕਰਨਾ ਚਾਹੀਦਾ ਹੈ ਅਤੇ ਨਵੀਨਤਮ ਤਕਨਾਲੋਜੀ ਦੀ ਵਰਤੋਂ ਕਰਦਿਆਂ ਬੁਨਿਆਦੀ ਪੁਲਿਸ ਵਿਵਸਥਾ ਨੂੰ ਐਕਟਿਵ ਕਰਨਾ ਚਾਹੀਦਾ ਹੈ ਅਤੇ ਅਸਲ ਸਮੇਂ ਦੀ ਜਾਣਕਾਰੀ ਸਾਂਝੀ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ: Pee-Gate: ਫਲਾਈਟ ਤੋਂ ਬਾਅਦ ਹੁਣ ਬੱਸ ‘ਚ ਪੇਸ਼ਾਬ ਕਾਂਡ, ਸ਼ਰਾਬੀ ਵਿਅਕਤੀ ਨੇ ਮਹਿਲਾ ਦੀ ਸੀਟ ‘ਤੇ ਕੀਤਾ ਪੇਸ਼ਾਬ
ਹਿਮਾਚਲ ਦੇ ਡੀਜੀਪੀ ਨੇ ਪੰਜਾਬ ਪੁਲਿਸ ਨੂੰ ਦਿੱਤਾ ਭਰੋਸਾ
ਉਨ੍ਹਾਂ ਨੇ ਗੈਂਗਸਟਰਾਂ ਅਤੇ ਅਪਰਾਧਿਕ ਗਿਰੋਹਾਂ ਦੀਆਂ ਗਤੀਵਿਧੀਆਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਦੋਵਾਂ ਰਾਜਾਂ ਦੇ ਜ਼ਿਲ੍ਹਾ ਪੁਲਿਸ ਮੁਖੀਆਂ ਅਤੇ ਐਸਐਸਪੀਜ਼ ਦਰਮਿਆਨ ਲਗਾਤਾਰ ਮੀਟਿੰਗਾਂ ਕਰਨ ਦਾ ਪ੍ਰਸਤਾਵ ਵੀ ਰੱਖਿਆ, ਕਿਉਂਕਿ ਬਹੁਤ ਸਾਰੇ ਮੁੱਦੇ ਅਤੇ ਅਪਰਾਧ ਦੇ ਪੈਟਰਨ ਸਮਾਨ ਅਤੇ ਆਪਸ ਵਿੱਚ ਜੁੜੇ ਹੋਏ ਹਨ। ਹਿਮਾਚਲ ਦੇ ਡੀਜੀਪੀ ਕੁੰਡੂ ਨੇ ਪੰਜਾਬ ਪੁਲਿਸ ਨੂੰ ਸਹਿਯੋਗ ਦਾ ਭਰੋਸਾ ਦਿੰਦਿਆਂ ਕਿਹਾ ਕਿ ਅੰਤਰ-ਰਾਜੀ ਸੰਗਠਿਤ ਅਪਰਾਧ ਨੂੰ ‘ਨਾਕ-ਆਊਟ-ਪੰਚ’ ਦੇਣ ਲਈ ਤਾਲਮੇਲ ਨਾਲ ਕੰਮ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਦੋਵਾਂ ਰਾਜਾਂ ਵਿੱਚ ਨਸ਼ਾ ਤਸਕਰੀ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ
ਦੱਸ ਦੇਈਏ ਕਿ ਪੰਜਾਬ ਅਤੇ ਹਿਮਾਚਲ ਵਿੱਚ ਨਸ਼ਾ ਤਸਕਰੀ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (ਐਨ.ਸੀ.ਆਰ.ਬੀ.) ਦੀ ਇੱਕ ਰਿਪੋਰਟ ਅਨੁਸਾਰ ਪੰਜਾਬ ਵਿੱਚ ਹਰ ਇੱਕ ਲੱਖ ਵਿੱਚੋਂ 33 ਵਿਅਕਤੀ ਨਸ਼ਾ ਤਸਕਰੀ ਦੇ ਧੰਦੇ ਵਿੱਚ ਸ਼ਾਮਲ ਹਨ। ਜਦੋਂ ਕਿ ਪੰਜਾਬ ਵਿੱਚ 30 ਲੱਖ ਦੇ ਕਰੀਬ ਲੋਕ ਨਸ਼ੇ ਦੇ ਆਦੀ ਹਨ। ਪੰਜਾਬ ਵਿੱਚ ਹਰ ਸਾਲ ਕਰੀਬ 7500 ਕਰੋੜ ਦੇ ਨਸ਼ਿਆਂ ਦਾ ਕਾਰੋਬਾਰ ਹੁੰਦਾ ਹੈ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਚਿੱਟਾ ਕਾਰੋਬਾਰ ਦਾ ਹੱਬ ਬਣਦਾ ਜਾ ਰਿਹਾ ਹੈ। ਹਿਮਾਚਲ ਦੇ ਪੇਂਡੂ ਖੇਤਰਾਂ ਵਿੱਚ ਚਿੱਟੇ ਦਾ ਕਾਰੋਬਾਰ ਵਧ-ਫੁੱਲ ਰਿਹਾ ਹੈ। ਦੱਸ ਦੇਈਏ ਕਿ ਚਿੱਟਾ ਇੱਕ ਅਜਿਹਾ ਨਸ਼ਾ ਹੈ ਜੋ ਕਿ ਬਹੁਤ ਮਹਿੰਗਾ ਹੋਣ ਦੇ ਨਾਲ-ਨਾਲ ਸਿਹਤ ਲਈ ਵੀ ਬਹੁਤ ਖਤਰਨਾਕ ਹੈ।
ਇਹ ਵੀ ਪੜ੍ਹੋ: Adenovirus: ਐਡੀਨੋਵਾਇਰਸ ਦੀ ਚਪੇਟ 'ਚ ਆਈ 13 ਸਾਲ ਦੀ ਬੱਚੀ, ਹੋਈ ਮੌਤ, ਜਾਣੋ ਕਿੰਨਾ ਖਤਰਨਾਕ ਇਹ ਵਾਇਰਸ