Tokyo Olympic 2020, Hockey: ਭਾਰਤੀ ਹਾਕੀ ਟੀਮ ਦਾ ਸੋਨ ਤਗਮਾ ਜਿੱਤਣ 'ਤੇ ਪੰਜਾਬ ਸਰਕਾਰ ਦਾ ਵੱਡਾ ਐਲਾਨ, ਹਰ ਪੰਜਾਬੀ ਖਿਡਾਰੀ ਨੂੰ ਮਿਲਣਗੇ ਸਵਾ ਦੋ ਕਰੋੜ ਰੁਪਏ
ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਸੋਨੇ ਦਾ ਤਗਮਾ ਜਿੱਤਣ ਲਈ ਪੰਜਾਬ ਦੇ ਸਾਰੇ ਖਿਡਾਰੀਆਂ ਨੂੰ 2.25 ਕਰੋੜ ਰੁਪਏ ਦਿੱਤੇ ਜਾਣਗੇ।
ਚੰਡੀਗੜ੍ਹ: ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਟੋਕੀਓ ਓਲੰਪਿਕ ਵਿੱਚ ਹਿੱਸਾ ਲੈਣ ਵਾਲੇ ਸੂਬੇ ਦੇ ਹਾਕੀ ਖਿਡਾਰੀਆਂ ਨੂੰ ਸੋਨੇ ਦੇ ਤਗਮੇ ਜਿੱਤਣ 'ਤੇ 2.25-2.25 ਕਰੋੜ ਰੁਪਏ ਦਿੱਤੇ ਜਾਣਗੇ। ਪਹਿਲਾਂ ਇਹ ਐਲਾਨ ਕੀਤਾ ਗਿਆ ਸੀ ਕਿ ਜੇਕਰ ਟੀਮ ਸੋਨ ਤਗਮਾ ਜਿੱਤਦੀ ਹੈ ਤਾਂ ਟੀਮ ਨੂੰ 2.25 ਕਰੋੜ ਦਿੱਤੇ ਜਾਣਗੇ।
ਸੋਢੀ ਨੇ ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਕਿ ਪੰਜਾਬ ਦੇ ਕੁੱਲ 20 ਖਿਡਾਰੀਆਂ ਚੋਂ 11 ਖਿਡਾਰੀ ਭਾਰਤੀ ਹਾਕੀ ਟੀਮ ਲਈ ਟੋਕੀਓ ਓਲੰਪਿਕ ਵਿੱਚ ਆਪਣਾ ਸਰਬੋਤਮ ਪ੍ਰਦਰਸ਼ਨ ਕਰ ਰਹੇ ਹਨ। ਪੁਰਸ਼ ਟੀਮ ਨੇ ਟੋਕੀਓ ਵਿੱਚ ਕੁਆਰਟਰ ਫਾਈਨਲ ਵਿੱਚ ਪਹੁੰਚ ਕੇ ਪੰਜ ਚੋਂ ਚਾਰ ਲੀਗ ਮੈਚ ਜਿੱਤ ਕੇ ਆਪਣੀ ਤਗਮੇ ਦੀਆਂ ਉਮੀਦਾਂ ਨੂੰ ਵਧਾ ਦਿੱਤਾ ਹੈ।
Punjab Sports Minister Rana Gurmeet Singh Sodhi announces that the state's hockey players participating in #TokyoOlympics would now get Rs 2.25 crore individually on winning the gold medal as a team.
— ANI (@ANI) July 30, 2021
(File pic) pic.twitter.com/b09YEoxK9y
ਭਾਰਤੀ ਹਾਕੀ ਟੀਮ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ
ਟੋਕੀਓ ਓਲੰਪਿਕਸ ਵਿੱਚ ਹੁਣ ਤੱਕ ਭਾਰਤੀ ਹਾਕੀ ਟੀਮ ਦਾ ਪ੍ਰਦਰਸ਼ਨ ਬਹੁਤ ਵਧੀਆ ਰਿਹਾ ਹੈ। ਮੌਜੂਦਾ ਵਿਸ਼ਵ ਚੈਂਪੀਅਨ ਆਸਟਰੇਲੀਆ ਦੇ ਹੱਥੋਂ ਮਿਲੀ 7-1 ਦੀ ਹਾਰ ਤੋਂ ਇਲਾਵਾ, ਭਾਰਤ ਹੁਣ ਤੱਕ ਟੂਰਨਾਮੈਂਟ ਵਿਚ ਇੱਕ ਮੈਚ ਹਾਰੀ ਹੈ। ਭਾਰਤ ਨੇ ਟੋਕੀਓ ਓਲੰਪਿਕ ਵਿੱਚ ਕੁੱਲ ਪੰਜ ਮੈਚ ਖੇਡੇ ਹਨ, ਜਿਨ੍ਹਾਂ ਚੋਂ ਚਾਰ ਜਿੱਤੇ ਹਨ। ਟੀਮ ਨੂੰ ਮੈਡਲ ਦੀ ਮਜ਼ਬੂਤ ਦਾਅਵੇਦਾਰ ਵੀ ਮੰਨਿਆ ਜਾ ਰਿਹਾ ਹੈ।
ਇਸ ਦੇ ਨਾਲ ਹੀ ਭਾਰਤੀ ਟੀਮ ਕੁਆਰਟਰ ਫਾਈਨਲ ਵਿੱਚ ਪਹੁੰਚ ਗਈ ਹੈ। ਸ਼ੁੱਕਰਵਾਰ ਨੂੰ ਟੀਮ ਦਾ ਸਾਹਮਣਾ ਮੌਜੂਦਾ ਏਸ਼ੀਆਈ ਚੈਂਪੀਅਨ ਜਾਪਾਨ ਨਾਲ ਹੋਇਆ, ਜਿਸ ਨੂੰ ਟੀਮ ਨੇ 5-3 ਨਾਲ ਹਰਾਇਆ। ਇਸ ਤੋਂ ਪਹਿਲਾਂ ਭਾਰਤੀ ਟੀਮ ਨੇ ਮੌਜੂਦਾ ਓਲੰਪਿਕ ਚੈਂਪੀਅਨ ਅਰਜਨਟੀਨਾ ਨਾਲ ਮੁਕਾਬਲਾ ਕੀਤਾ, ਜਿਸ ਨੂੰ ਭਾਰਤ ਨੇ 3-1 ਨਾਲ ਹਰਾਇਆ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904