ਪੰਜਾਬ ਦੇ ਵਿੱਚ ਇੱਕ ਹੋਰ ਛੁੱਟੀ ਆ ਰਹੀ ਹੈ। ਜਿਸ ਕਰਕੇ ਸਕੂਲ-ਕਾਲਜ ਸਣੇ ਸਾਰੇ ਸਰਕਾਰੀ ਅਦਾਰੇ ਬੰਦ ਰਹਿਣਗੇ। ਪੰਜਾਬ ਸਰਕਾਰ ਵੱਲੋਂ ਇਸ ਛੁੱਟੀ ਨੂੰ ਲੈ ਕੇ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। 14 ਅਪ੍ਰੈਲ (ਸੋਮਵਾਰ) ਨੂੰ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੇ ਸਾਰੇ ਸਰਕਾਰੀ ਦਫਤਰ, ਸਰਕਾਰੀ ਸਕੂਲ-ਕਾਲਜ ਬੰਦ ਰਹਿਣਗੇ।
ਇੱਕ ਹੋਰ ਛੁੱਟੀ ਦਾ ਐਲਾਨ
ਪੰਜਾਬ ਸਰਕਾਰ ਨੇ ਡਾ. ਬੀ.ਆਰ. ਅੰਬੇਡਕਰ ਜਯੰਤੀ ਦੇ ਮੌਕੇ ‘ਤੇ 14 ਅਪ੍ਰੈਲ ਨੂੰ ਸੂਬੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਸੂਬਾ ਸਰਕਾਰ ਵੱਲੋਂ ਇੱਕ ਲਿਖਤੀ ਹੁਕਮ ਜਾਰੀ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਇਹ ਨੋਟੀਫਿਕੇਸ਼ਨ ਧਾਰਾ 25 ਐਕਟ 1881 ਤਹਿਤ ਜਾਰੀ ਕੀਤਾ ਗਿਆ ਹੈ। ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ, ਸੰਸਥਾਵਾਂ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।
ਬਾਬਾ ਸਾਹਿਬ ਅੰਬੇਡਕਰ ਦਾ ਜਨਮ 14 ਅਪ੍ਰੈਲ 1891 ਨੂੰ ਹੋਇਆ ਸੀ, ਉਹ ਆਪਣੇ ਮਾਪਿਆਂ ਦੇ 14ਵੇਂ ਬੱਚੇ ਸਨ। ਉਹਨਾਂ ਪਿਤਾ ਸੂਬੇਦਾਰ ਰਾਮਜੀ ਮਾਲੋਜੀ ਸਕਪਾਲ ਸਨ, ਜੋ ਬ੍ਰਿਟਿਸ਼ ਫੌਜ ਵਿੱਚ ਸਨ। ਬੀਆਰ ਅੰਬੇਡਕਰ ਦੇ ਪਿਤਾ ਸੰਤ ਕਬੀਰ ਦੇ ਪੈਰੋਕਾਰ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।