(Source: ECI/ABP News)
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
ਪੰਚਾਇਤੀ ਚੋਣਾਂ ਕਾਰਨ ਪੰਜਾਬ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਚੋਣਾਂ ਕਾਰਨ 15 ਅਕਤੂਬਰ ਨੂੰ ਪੰਜਾਬ ਵਿਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
![Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ Punjab Holidays 17 October holiday in Punjab schools-colleges government offices will remain closed Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ](https://feeds.abplive.com/onecms/images/uploaded-images/2024/09/23/d1c84ce7f82b2c4c13e65c5e7dcc1c661727061599971785_original.jpg?impolicy=abp_cdn&imwidth=1200&height=675)
Punjab Holidays: ਪੰਚਾਇਤੀ ਚੋਣਾਂ ਕਾਰਨ ਪੰਜਾਬ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਚੋਣਾਂ ਕਾਰਨ 15 ਅਕਤੂਬਰ ਨੂੰ ਪੰਜਾਬ ਵਿਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਾਰੇ ਸਰਕਾਰੀ ਦਫ਼ਤਰ/ਬੋਰਡ/ ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਤੋਂ ਇਲਾਵਾ ਚੰਡੀਗੜ੍ਹ ਵਿੱਚ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਬੰਦ ਰਹਿਣਗੇ।
ਦੇਸ਼ ਭਰ ਵਿੱਚ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਇਸ ਮਹੀਨੇ ਦੀਵਾਲੀ-ਦੁਸਹਿਰੇ ਸਮੇਤ ਕਈ ਅਹਿਮ ਤਿਉਹਾਰ ਆ ਰਹੇ ਹਨ। ਅਕਤੂਬਰ ਮਹੀਨੇ ਵਿਚ ਦੁਸਹਿਰਾ, ਦੀਵਾਲੀ ਵਰਗੀਆਂ ਜਨਤਕ ਛੁੱਟੀਆਂ ਆ ਰਹੀਆਂ ਹਨ।
ਇਨ੍ਹਾਂ ਦਿਨਾਂ ਵਿਚ ਸਕੂਲ, ਬੈਂਕ ਅਤੇ ਦਫਤਰ ਬੰਦ ਰਹਿਣਗੇ। ਦੱਸ ਦਈਏ ਕਿ ਪੰਜਾਬ ਵਿੱਚ ਵੀ ਇਹ ਤਿਉਹਾਰ ਬਹੁਤ ਹੀ ਉਤਸ਼ਾਹ ਨਾਲ ਮਨਾਏ ਜਾਂਦੇ ਹਨ। ਅਕਤੂਬਰ ਵਿਚ ਪਹਿਲੇ ਹਫਤੇ ਤੋਂ ਛੁੱਟੀਆਂ ਦੀ ਸ਼ੁਰੂਆਤ ਹੋ ਗਈ। ਪੰਜਾਬ ਵਿਚ 12 ਅਕਤਬੂਰ ਨੂੰ ਦੁਸਹਿਰਾ ਦੀ ਛੁੱਟੀ ਹੋਵੇਗੀ। ਇਸ ਤੋਂ ਬਾਅਦ ਸਰਕਾਰ ਨੇ ਮਹਾਰਿਸ਼ੀ ਵਾਲਮੀਕਿ ਜੈਅੰਤੀ ਮੌਕੇ 17 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਮੌਕੇ ਸਾਰੇ ਸਕੂਲ-ਕਾਲਜ, ਸਰਕਾਰੀ ਦਫਤਰ ਬੰਦ ਰਹਿਣਗੇ।
ਇਸ ਮਹੀਨੇ ਦੇ ਅੰਤ ‘ਚ ਦੀਵਾਲੀ ਹੈ। ਅਜਿਹੇ ‘ਚ ਸਰਕਾਰੀ ਦਫਤਰਾਂ, ਬੈਂਕਾਂ ਅਤੇ ਸਕੂਲਾਂ ‘ਚ ਜਨਤਕ ਛੁੱਟੀ ਰਹੇਗੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)