ਚੰਡੀਗੜ੍ਹ: ਅੱਜ ਸ਼ਾਮ ਤਕ ਆਗਾਮੀ ਲੋਕ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕੀਤਾ ਜਾ ਸਕਦਾ ਹੈ। ਤਾਰੀਖ਼ਾਂ ਦੇ ਐਲਾਨ ਨਾਲ ਹੀ ਪੂਰੇ ਦੇਸ਼ ਵਿੱਚ ਚੋਣ ਜ਼ਾਬਤਾ ਲਾਗੂ ਹੋ ਜਾਏਗਾ। ਇਸ ਤੋਂ ਕੁਝ ਘੰਟੇ ਪਹਿਲਾਂ ਪੰਜਾਬ ਦੇ ਗ੍ਰਹਿ ਮੰਤਰਾਲੇ ਨੇ 269 ਡੀਐਸਪੀਜ਼ ਦੀਆਂ ਬਦਲੀਆਂ ਕਰ ਦਿੱਤੀਆਂ ਹਨ। ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਕਈ ਅਫ਼ਸਰਾਂ ਦੇ ਤਬਾਦਲੇ ਕਰ ਚੁੱਕੀ ਹੈ।
ਅੱਜ ਸ਼ਾਮੀਂ 5 ਵਜੇ ਚੋਣ ਕਮਿਸ਼ਨ ਦੀ ਪ੍ਰੈੱਸ ਕਾਨਫਰੰਸ ਹੋਏਗੀ। ਇਸ ਪ੍ਰੈੱਸ ਕਾਨਫਰੰਸ ਵਿੱਚ ਕਮਿਸ਼ਨ 2019 ਲੋਕ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਕਰ ਸਕਦਾ ਹੈ। ਯਾਦ ਰਹੇ ਕਿ ਪਿਛਲੀਆਂ 2014 ਵਿੱਚ ਹੋਈਆਂ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਵੀ ਐਤਵਾਰ ਵਾਲੇ ਦਿਨ ਹੀ ਕੀਤਾ ਗਿਆ ਸੀ।
ਵੱਡੇ ਪੱਧਰ ’ਤੇ ਪੁਲਿਸ ਅਧਿਕਾਰੀਆਂ ਦੀਆਂ ਬਲਦੀਆਂ ਪਿੱਛੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਕਾਰਨ ਮੰਨਿਆ ਜਾ ਰਿਹਾ ਹੈ। ਵੇਖੋ ਤਬਾਦਲਾ ਕੀਤੇ ਗਏ ਅਫ਼ਸਰਾਂ ਦੀ ਲਿਸਟ।