Hoshiarpur News: ਪੰਜਾਬ ਵਿੱਚ ਦੋ ਦਿਨਾਂ ਤੋਂ ਭਾਰੀ ਮੀਂਹ ਦਾ ਕਹਿਰ ਜਾਰੀ ਹੈ, ਜਿਸ ਕਾਰਨ ਦਰਿਆਵਾਂ ਦੇ ਪਾਣੀ ਦਾ ਪੱਧਰ ਵੀ ਲਗਾਤਾਰ ਵੱਧ ਰਿਹਾ ਹੈ। ਪਿਛਲੇ ਦੋ ਦਿਨਾਂ ਤੋਂ ਹੁਸ਼ਿਆਰਪੁਰ ਵਿੱਚ ਭਾਰੀ ਮੀਂਹ ਪੈਣ ਕਾਰਨ ਪਹਾੜਾਂ ਤੋਂ ਆ ਰਿਹਾ ਬੇਸ਼ੁਮਾਰ ਪਾਣੀ ਚੋਅ ਰਾਹੀਂ ਬਿਆਸ ਦਰਿਆ ਵਿੱਚ ਮਿਲ ਰਿਹਾ ਹੈ।
ਦੱਸ ਦੇਈਏ ਕਿ ਆਮ ਤੌਰ 'ਤੇ ਇਹ ਚੋਅ ਜ਼ਿਆਦਾਤਰ ਸੁੱਕੇ ਰਹਿੰਦੇ ਹਨ, ਪਰ ਜਦੋਂ ਭਾਰੀ ਮੀਂਹ ਪੈਂਦਾ ਹੈ ਤਾਂ ਇਹ ਚੋਅ ਦਰਿਆਵਾਂ ਦਾ ਰੂਪ ਲੈ ਲੈਂਦੇ ਹਨ। ਭਾਰੀ ਮੀਂਹ ਪੈਣ ਕਾਰਨ ਚੋਅ ਵਿੱਚ ਪਾਣੀ ਦਾ ਪੱਧਰ ਕਾਫ਼ੀ ਵੱਧ ਗਿਆ ਹੈ, ਜਿਸ ਕਾਰਨ ਦਸੂਹਾ-ਤਲਵਾੜਾ ਮੁੱਖ ਸੜਕ ਨਾਲ 12 ਤੋਂ ਵੱਧ ਪਿੰਡਾਂ ਦਾ ਸੰਪਰਕ ਪੂਰੀ ਤਰ੍ਹਾਂ ਕੱਟ ਗਿਆ ਹੈ। ਪਿੰਡਾਂ ਦੇ ਲੋਕਾਂ ਲਈ ਆਵਾਜਾਈ ਦੀ ਵੱਡੀ ਸਮੱਸਿਆ ਪੈਦਾ ਹੋ ਗਈ ਹੈ ਅਤੇ ਇਹ ਸਥਿਤੀ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਸਾਰਿਆਂ ਲਈ ਚਿੰਤਾ ਦਾ ਵਿਸ਼ਾ ਬਣ ਗਈ ਹੈ।
ਸ਼ਹਿਰ ਵੱਲ ਜਾਣ ਵਾਲੀ ਆਵਾਜਾਈ ਠੱਪ
ਇਸਦੇ ਨਾਲ ਹੀ ਦੱਸ ਦੇਈਏ ਕਿ ਪਿਛਲੇ 24 ਘੰਟਿਆਂ ਦੌਰਾਨ ਹੁਸ਼ਿਆਰਪੁਰ ਅਤੇ ਇਸਦੇ ਆਸ ਪਾਸ ਦੇ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਕਾਰਨ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ। ਸ਼ਹਿਰ ਵਿੱਚ ਘੱਟੋ-ਘੱਟ ਤਾਪਮਾਨ 23 ਡਿਗਰੀ ਦਰਜ ਕੀਤਾ ਗਿਆ, ਜਿਸ ਕਾਰਨ ਮੌਸਮ ਕਾਫ਼ੀ ਸੁਹਾਵਣਾ ਹੋ ਗਿਆ। ਸ਼ਹਿਰ ਦੇ ਨੇੜੇ ਭੰਗੀ ਚੋਅ ਵਿੱਚ ਵੀ ਪਾਣੀ ਦਾ ਪੱਧਰ ਵਧ ਗਿਆ। ਹੜ੍ਹ ਕਾਰਨ ਚੋਅ ਦੇ ਦੂਜੇ ਪਾਸੇ ਤੋਂ ਸ਼ਹਿਰ ਵੱਲ ਜਾਣ ਵਾਲੀ ਆਵਾਜਾਈ ਠੱਪ ਹੋ ਗਈ। ਹੜ੍ਹ ਕਾਰਨ ਭੰਗੀ ਚੋਅ ਪੁਲ 'ਤੇ ਅਤੇ ਆਲੇ-ਦੁਆਲੇ ਟ੍ਰੈਫਿਕ ਜਾਮ ਹੋ ਗਿਆ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਮੀਂਹ ਦਾ ਇਹ ਸਿਲਸਿਲਾ ਜਾਰੀ ਰਹਿ ਸਕਦਾ ਹੈ। ਮੀਂਹ ਕਾਰਨ ਸ਼ਹਿਰ ਵਿੱਚ ਆਵਾਜਾਈ ਅਤੇ ਕਾਰੋਬਾਰ ਵੀ ਪ੍ਰਭਾਵਿਤ ਹੋਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।