ਪੰਜਾਬ ਦੇ ਹਸਪਤਾਲਾਂ ਦਾ ਬਦਲਿਆ ਸਮਾਂ, ਜਾਣੋ ਹੁਣ ਕਿੰਨੇ ਵਜੇ ਤੋਂ ਦੇਖਣਗੇ ਡਾਕਟਰ
Punjab News: ਪੰਜਾਬ ਦੇ ਸਰਕਾਰੀ ਹਸਪਤਾਲਾਂ ਦਾ ਸਮਾਂ (Governement Hospital Timing) 16 ਅਪ੍ਰੈਲ ਯਾਨੀ ਬੁੱਧਵਾਰ ਤੋਂ ਬਦਲ ਜਾਵੇਗਾ। ਇਸ ਦੌਰਾਨ ਸਾਰੀਆਂ ਸਿਹਤ ਸੰਸਥਾਵਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਣਗੀਆਂ।

Punjab News: ਪੰਜਾਬ ਦੇ ਸਰਕਾਰੀ ਹਸਪਤਾਲਾਂ ਦਾ ਸਮਾਂ (Governement Hospital Timing) 16 ਅਪ੍ਰੈਲ ਯਾਨੀ ਬੁੱਧਵਾਰ ਤੋਂ ਬਦਲ ਜਾਵੇਗਾ। ਇਸ ਦੌਰਾਨ ਸਾਰੀਆਂ ਸਿਹਤ ਸੰਸਥਾਵਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਣਗੀਆਂ। ਇਨ੍ਹਾਂ ਸਿਹਤ ਸੰਸਥਾਵਾਂ ਵਿੱਚ ਸਾਰੇ ਜ਼ਿਲ੍ਹਾ ਹਸਪਤਾਲ, ਸਬ-ਡਵੀਜ਼ਨ ਹਸਪਤਾਲ, ਪ੍ਰਾਇਮਰੀ ਹੈਲਥ ਸੈਂਟਰ (Primary Health Center), ਕਮਿਊਨਿਟੀ ਹੈਲਥ ਸੈਂਟਰ (Community Health Center), ਆਮ ਆਦਮੀ ਕਲੀਨਿਕ (Aam Aadmi Clinic), ਆਯੁਸ਼ਮਾਨ ਹੈਲਥ ਐਂਡ ਵੈਲਨੈਸ ਸੈਂਟਰ (Ayushman Health and Wellness Center) ਅਤੇ ਈਐਸਆਈ (ESI) ਹਸਪਤਾਲ ਸ਼ਾਮਲ ਹਨ। ਇਹ ਸਮਾਂ 15 ਅਕਤੂਬਰ ਤੱਕ ਲਾਗੂ ਰਹੇਗਾ।
ਅੱਧਾ ਘੰਟਾ ਪਹਿਲਾਂ ਖੁੱਲ੍ਹਣਗੇ ਰਜਿਸਟ੍ਰੇਸ਼ਨ ਕਾਊਂਟਰ
ਸਰਕਾਰ ਤੋਂ ਮਿਲੀ ਜਾਣਕਾਰੀ ਅਨੁਸਾਰ, ਹਰ ਸਾਲ ਗਰਮੀਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਸਮੇ ਵਿੱਚ ਬਦਲਾਅ ਕੀਤਾ ਜਾਂਦਾ ਹੈ। ਇਸ ਦੇ ਪਿੱਛੇ ਮਕਸਦ ਇਹ ਹੈ ਕਿ ਲੋਕ ਸਵੇਰੇ ਆਸਾਨੀ ਨਾਲ ਹਸਪਤਾਲਾਂ ਵਿੱਚ ਪਹੁੰਚ ਕੇ ਆਪਣਾ ਇਲਾਜ ਕਰਵਾ ਸਕਣ। ਹਾਲਾਂਕਿ, ਸਾਰੇ ਹਸਪਤਾਲਾਂ ਦੇ ਰਜਿਸਟ੍ਰੇਸ਼ਨ ਕਾਊਂਟਰ ਹਸਪਤਾਲ ਦੇ ਨਿਰਧਾਰਤ ਖੁੱਲ੍ਹਣ ਦੇ ਸਮੇਂ ਤੋਂ ਅੱਧਾ ਘੰਟਾ ਪਹਿਲਾਂ ਖੁੱਲ੍ਹਣਗੇ, ਤਾਂ ਕਿ ਪਰਚੀ ਬਣਾਉਣ ਵਾਲੀਆਂ ਮਰੀਜ਼ਾਂ ਦੀ ਲਾਈਨ ਨਾ ਲੱਗੇ। ਨਾਲ ਹੀ, ਮਰੀਜ਼ ਨਿਰਧਾਰਤ ਸਮੇਂ ਦੇ ਅੰਦਰ ਆਪਣੇ ਟੈਸਟ ਅਤੇ ਇਲਾਜ ਆਰਾਮ ਨਾਲ ਕਰਵਾ ਸਕਦੇ ਹਨ।
ਦਫ਼ਤਰੀ ਕੰਮ (OfficialWork) 9 ਤੋਂ 5 ਵਜੇ ਤੱਕ ਹੋਵੇਗਾ
ਸਰਕਾਰੀ ਹਸਪਤਾਲਾਂ ਵਿੱਚ ਐਮਰਜੈਂਸੀ ਸੇਵਾਵਾਂ (Emergency Service) ਪਹਿਲਾਂ ਵਾਂਗ 24 ਘੰਟੇ ਜਾਰੀ ਰਹਿਣਗੀਆਂ। ਹਾਲਾਂਕਿ, ਹਸਪਤਾਲਾਂ ਦੇ ਅੰਦਰ ਦਫ਼ਤਰੀ ਕੰਮ ਪਹਿਲਾਂ ਵਾਂਗ ਹੀ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਰਹੇਗਾ। ਇਸ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਬਦਲਾਅ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ, ਗਰਮੀਆਂ ਦੇ ਮੌਸਮ (Summer Season) ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਸਾਰੇ ਹਸਪਤਾਲਾਂ ਵਿੱਚ ਵਿਸ਼ੇਸ਼ ਵਾਰਡ (Special Ward) ਬਣਾਏ ਗਏ ਹਨ। ਇਸ ਤੋਂ ਇਲਾਵਾ, ਹਸਪਤਾਲਾਂ ਵਿੱਚ ਡਾਕਟਰਾਂ ਨੂੰ ਤਾਇਨਾਤ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


















