ਚੰਡੀਗੜ੍ਹ : ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਦੱਸਿਆ ਕਿ ਉਸ ਨੇ ਹੁਣ ਤੱਕ ਗੈਰ-ਕਾਨੂੰਨੀ ਮਾਈਨਿੰਗ ਨਾਲ ਸਬੰਧਤ ਕੇਸਾਂ ਵਿੱਚ 500 ਤੋਂ ਵੱਧ ਐਫਆਈਆਰ ਦਰਜ ਕੀਤੀਆਂ ਹਨ ਅਤੇ ਪਿਛਲੇ 10 ਸਾਲ ਵਿੱਚ 589 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ 2012 ਵਿੱਚ ਗੁਰਬੀਰ ਸਿੰਘ ਪੰਨੂ ਵੱਲੋਂ ਦਾਇਰ ਜਨਹਿਤ ਪਟੀਸ਼ਨ ਦੀ ਸੁਣਵਾਈ ਕੀਤੀ ਜਾ ਰਹੀ ਸੀ।
ਦਰਅਸਲ 'ਚ ਐਫਆਈਆਰ ਦਾ ਰਿਕਾਰਡ ਸਹਾਇਕ ਐਡਵੋਕੇਟ ਜਨਰਲ ਨੇ ਚੀਫ਼ ਜਸਟਿਸ ਰਵੀ ਸ਼ੰਕਰ ਝਾਅ ਅਤੇ ਜਸਟਿਸ ਅਰੁਣ ਪੱਲੀ ਦੇ ਬੈਂਚ ਅੱਗੇ ਪੇਸ਼ ਕੀਤਾ ਗਿਆ ਸੀ। ਹਾਈ ਕੋਰਟ ਨੇ ਪਿਛਲੀ ਵਾਰ 5 ਅਪ੍ਰੈਲ ਨੂੰ ਪੰਜਾਬ ਸਰਕਾਰ ਨੂੰ ਖੇਤਰ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਉਨ੍ਹਾਂ ਵੱਲੋਂ ਚੁੱਕੇ ਗਏ ਕਦਮਾਂ ਦਾ ਵੇਰਵਾ ਦੇਣ ਲਈ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਸੀ।
ਪੰਜਾਬ ਵੱਲੋਂ ਪੇਸ਼ ਹੋਏ ਸਹਾਇਕ ਐਡਵੋਕੇਟ ਜਨਰਲ ਨੇ ਕਿਹਾ ਕਿ ਅਜਿਹੇ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਅਧਿਕਾਰੀ ਕਈ ਤਰ੍ਹਾਂ ਦੇ ਉਪਾਅ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀ ਰੈਗੂਲੇਟਰੀ ਤੰਤਰ ਨੂੰ ਮਜ਼ਬੂਤ ਕਰਨ ਅਤੇ ਜ਼ਿਲ੍ਹਾ ਪੱਧਰ 'ਤੇ ਵਿਸ਼ੇਸ਼ ਜਾਂਚ ਟੀਮਾਂ ਦਾ ਗਠਨ ਕਰਨ ਦਾ ਪ੍ਰਸਤਾਵ ਕਰ ਰਹੇ ਹਨ।

ਹਾਈਕੋਰਟ ਨੇ ਹੁਕਮ ਦਿੱਤਾ ਕਿ ਅਜਿਹੇ ਹਾਲਾਤ ਵਿੱਚ ਰਾਜ ਇਸ ਪਟੀਸ਼ਨ ਵਿੱਚ ਉਠਾਏ ਗਏ ਮੁੱਦਿਆਂ ਅਤੇ ਖਾਸ ਤੌਰ 'ਤੇ ਦਰਿਆ ਦੇ ਕੰਢਿਆਂ ਅਤੇ ਖਾਸ ਤੌਰ 'ਤੇ ਹਰ ਤਰ੍ਹਾਂ ਦੀ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸਬੰਧਤ ਉੱਚ ਅਥਾਰਟੀ ਦਾ ਹਲਫਨਾਮਾ ਦਾਇਰ ਕੀਤਾ ਜਾਵੇ। ਸੁਣਵਾਈ ਦੌਰਾਨ ਪਟੀਸ਼ਨਰਾਂ ਦੇ ਵਕੀਲ ਨੇ ਕਿਹਾ ਕਿ ਹਾਈਕੋਰਟ ਵੱਲੋਂ ਦਿੱਤੇ ਹੁਕਮਾਂ ਦੇ ਬਾਵਜੂਦ ਦਰਿਆ ਦੇ ਕਿਨਾਰਿਆਂ 'ਚ ਨਿਰਧਾਰਿਤ ਸੀਮਾ ਤੋਂ ਵੱਧ ਨਾਜਾਇਜ਼ ਮਾਈਨਿੰਗ ਬੇਰੋਕ ਜਾਰੀ ਹੈ।