Body builder Ron Singh Death : ਟਾਂਡਾ ਇਲਾਕੇ 'ਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਜਦੋਂ ਕੌਮਾਂਤਰੀ ਪੱਧਰ ਦੇ ਨੌਜਵਾਨ ਬਾਡੀ ਬਿਲਡਰ ਰੌਨ ਸਿੰਘ ਦੀ ਅਚਾਨਕ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ। ਇਸ ਹੋਣਹਾਰ ਖਿਡਾਰੀ ਦੀ ਬੇਵਕਤੀ ਮੌਤ ਕਾਰਨ ਖੇਡ ਪ੍ਰੇਮੀਆਂ ਅਤੇ ਇਲਾਕਾ ਨਿਵਾਸੀਆਂ ਵਿੱਚ ਭਾਰੀ ਸੋਗ ਪਾਇਆ ਜਾ ਰਿਹਾ ਹੈ।
ਜਾਣਕਾਰੀ ਮੁਤਾਬਕ ਦੁਪਹਿਰ ਬਾਅਦ ਰੌਨ ਸਿੰਘ ਦੀ ਸਿਹਤ ਅਚਾਨਕ ਵਿਗੜ ਗਈ ਸੀ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਉੱਥੇ ਉਸ ਦੀ ਮੌਤ ਹੋ ਗਈ।ਰੌਨ ਸਿੰਘ ਨੇ ਖੇਡ ਜਗਤ ਵਿੱਚ ਆਪਣਾ ਅਤੇ ਆਪਣੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਸੀ। ਬਾਡੀ ਬਿਲਡਰ ਰੌਨ ਸਿੰਘ ਕੁੱਝ ਸਮਾਂ ਪਹਿਲਾਂ ਹੀ ਵਿਦੇਸ਼ ਤੋਂ ਘਰ ਪਰਤਿਆ ਸੀ।
ਉਸ ਨੇ ਆਸਟਰੇਲੀਆ ਸਮੇਤ ਕਈ ਹੋਰ ਦੇਸ਼ਾਂ ਵਿੱਚ ਅਨੇਕਾਂ ਕੌਮਾਂਤਰੀ ਪੱਧਰ ਦੇ ਖਿਤਾਬ ਆਪਣੇ ਨਾਮ ਕੀਤੇ ਸਨ। ਰੌਨ ਸਿੰਘ ਨੂੰ ਬਚਪਨ ਤੋਂ ਹੀ ਗੇਮ ਦਾ ਸ਼ੌਂਕ ਸੀ ਤੇ ਜਿਸ ਨੇ ਪੰਜਾਬ ਨਹੀਂ ਬਲਕਿ ਦੇਸ਼ ਦੁਨੀਆ ਦੇ ਕੋਨੇ ਕੋਨੇ ਵਿੱਚ ਜਾ ਕੇ ਆਪਣੀ ਬਾਡੀ ਬਿਲਡਿੰਗ ਦੇ ਵਿੱਚ ਭਾਗ ਲੈ ਕੇ ਵੱਖ-ਵੱਖ ਤਰ੍ਹਾ ਦੇ ਤਗਮੇ ਅਤੇ ਇਨਾਮ ਹਾਸਲ ਕੀਤੇ।
