ਇਸ ਮੌਕੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਲੋਕ ਸਭਾ ਚੋਣਾਂ ਵਿੱਚ ਜਾਰੀ ਕੀਤੇ ਗਏ ਮੈਨੀਫੈਸਟੋ ਵਿੱਚ ਜੋ ਉਦਯੋਗਿਕ ਨੀਤੀ ਨੂੰ ਅੱਗੇ ਰੱਖਿਆ ਸੀ, ਉਹੀ ਪਾਲਿਸੀ ਨੂੰ ਲਾਗੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਕਾਰੋਬਾਰੀ ਨੂੰ ਕਾਗਜ਼ਾਤ ਕਲੀਅਰ ਕਰਾਉਣ ਦੀ ਜ਼ਰੂਰਤ ਨਹੀਂ ਪਏਗੀ। ਪਹਿਲੇ ਤਿੰਨ ਸਾਲ ਉਹ ਆਪਣਾ ਬਿਜ਼ਨੈੱਸ ਇਸੇ ਤਰ੍ਹਾਂ ਚਲਾ ਸਕਦਾ ਹੈ।
ਮਾਹਿਰਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਆਪਣੀ ਇੰਡਸਟ੍ਰੀਅਲ ਪਾਲਿਸੀ ਨੂੰ ਬਹੁਤ ਆਸਾਨ ਕਰ ਦਿੱਤਾ ਹੈ ਪਰ ਫਿਰ ਵੀ ਤਿੰਨ ਚੀਜ਼ਾਂ ਵੱਡੇ ਪੱਧਰ ਉੱਤੇ ਪੰਜਾਬ ਵਿੱਚ ਆਉਣ ਵਾਲੀ ਇੰਡਸਟਰੀ ਲਈ ਪ੍ਰੇਸ਼ਾਨੀ ਬਣ ਸਕਦੀਆਂ ਹਨ। ਗੈਂਗਸਟਰ, ਨਸ਼ਾ ਤੇ ਮਹਿਲਾਵਾਂ ਦੀ ਸੁਰੱਖਿਆ। ਇਨ੍ਹਾਂ ਤਿੰਨਾਂ ਮੁੱਦਿਆਂ 'ਤੇ ਪੰਜਾਬ ਦੇ ਮੁੱਖ ਮੰਤਰੀ ਨੇ ਆਪਣਾ ਸਪੱਸ਼ਟੀਕਰਨ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸੁਖਾਵਾਂ ਮਾਹੌਲ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣਾ ਸਪੱਸ਼ਟੀਕਰਨ ਇਨ੍ਹਾਂ ਸਾਰੇ ਮੁੱਦਿਆਂ ਉੱਤੇ ਤਾਂ ਦੇ ਦਿੱਤਾ ਪਰ ਇਸ ਤੋਂ ਕਾਰੋਬਾਰੀ ਕਿੰਨਾ ਸੰਤੁਸ਼ਟ ਹੁੰਦੇ ਹਨ, ਇਹ ਤਾਂ ਸਮਿਟ ਤੋਂ ਬਾਅਦ ਹੀ ਪਤਾ ਲੱਗੇਗਾ।