ਪੰਜਾਬ ਇੱਕ ਸੰਵੇਦਨਸ਼ੀਲ ਸੂਬਾ ਹੈ, ਇਸਨੂੰ ਅਣਜਾਣ ਵਿਅਕਤੀਆਂ ਵੱਲੋਂ ਚਲਾਇਆ ਜਾ ਰਿਹਾ : ਸੁਖਬੀਰ ਬਾਦਲ
ਸੁਖਬੀਰ ਬਾਦਲ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਇੱਕ ਸੰਵੇਦਨਸ਼ੀਲ ਸੂਬਾ ਹੈ, ਇਸਨੂੰ ਅਣਜਾਣ ਵਿਅਕਤੀਆਂ ਵੱਲੋਂ ਚਲਾਇਆ ਜਾ ਰਿਹਾ ਹੈ।
Punjab is a sensitive state, it cannot be run by a person with a Learner's (L) licence.
— Sukhbir Singh Badal (@officeofssbadal) June 1, 2022
Worse that all imp decisions including posting of SSPs and DCs are being taken by @ArvindKejriwal.
God help Punjab and its people.🙏🏼 pic.twitter.com/dhWBh72RDn
ਸੁਖਬੀਰ ਬਾਦਲ ਨੇ ਕਿਹਾ ਕਿ ਪਹਿਲਾਂ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ਮੋਹਾਲੀ ਵਿਖੇ ਆਰਪੀਜੀ ਬੰਬ ਧਮਾਕਾ, ਫ਼ਿਰ ਪਟਿਆਲਾ ਵਿਖੇ ਦੋ ਭਾਈਚਾਰਿਆਂ 'ਚ ਟਕਰਾਅ, ਦੋ ਦਿਨ ਪਹਿਲਾਂ ਪ੍ਰਸਿੱਧ ਗਾਇਕ ਸਿੱਧੂ ਮੂਸੇ ਵਾਲਾ ਦਾ ਗੋਲ਼ੀਆਂ ਮਾਰ ਕੇ ਦਿਨ-ਦਿਹਾੜੇ ਕਤਲ ਅਤੇ ਅੱਜ ਲੁਧਿਆਣਾ ਨੇੜੇ 3 ਲੁਟੇਰਿਆਂ ਵੱਲੋਂ ਬੰਦੂਕ ਦੀ ਨੋਕ 'ਤੇ ਸਵਾਰੀਆਂ ਨਾਲ ਭਰੀ ਬੱਸ ਦੇ ਕੰਡਕਟਰ ਨਾਲ ਲੁੱਟਖੋਹ ਹੋਈ ਹੈ ,ਕੀ ਇਹ 'ਬਦਲਾਵ' ਹੈ?
Collapse of Law & Order in PB
— Sukhbir Singh Badal (@officeofssbadal) June 1, 2022
1. RPG attack on Int HQ
2. Communal clash in Patiala
3. Brutal killing of #SidhuMoosewala
4. Moving bus hijacked on gun point
Not to mention the ones which went unreported.
Is this the 'Badlav' @ArvindKejriwal & @BhagwantMann promised ppl of Punjab?
ਉਨ੍ਹਾਂ ਨੇ ਕਿਹਾ ਕਿ ਅਮਨ-ਕਨੂੰਨ ਦੇ ਮੂੰਹ 'ਤੇ ਚਪੇੜ ਮਾਰਦੀਆਂ ਅਜਿਹੀਆਂ ਘਟਨਾਵਾਂ ਪੰਜਾਬ 'ਚ ਹਰ ਰੋਜ਼ ਵਾਪਰ ਰਹੀਆਂ ਹਨ ਅਤੇ ਅਜਿਹੇ ਅਰਾਜਕਤਾ ਭਰੇ ਦੌਰ 'ਚੋਂ ਪੰਜਾਬ ਪਹਿਲੀ ਵਾਰ ਲੰਘਣ ਨੂੰ ਮਜਬੂਰ ਹੋਇਆ ਹੈ, ਜਿਸ ਦਾ ਸਿੱਧਾ ਕਾਰਨ ਹੈ ਭਗਵੰਤ ਮਾਨ ਦੀ 'ਫ਼ਰਜ਼ੀ' ਸਰਕਾਰ ਉੱਤੇ ਦਿੱਲੀ ਬੈਠੇ ਕੇਜਰੀਵਾਲ ਦਾ ਰਿਮੋਟ ਕੰਟਰੋਲ। ਗ਼ੈਰ-ਤਜਰਬੇਕਾਰ, ਗ਼ੈਰ-ਜ਼ਿੰਮੇਵਾਰ ਤੇ ਗ਼ੈਰ-ਪੰਜਾਬੀਆਂ ਦੇ ਫ਼ੈਸਲਿਆਂ ਦੀ ਮੁਥਾਜ ਸਰਕਾਰ ਸਰਹੱਦੀ ਸੂਬੇ ਪੰਜਾਬ ਨੂੰ ਕਿਵੇਂ ਸੰਭਾਲ਼ੇਗੀ? ਸੰਭਵ ਹੀ ਨਹੀਂ !