ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ( Bhagwant Mannl) ਨੂੰ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਇੱਕ ਸੰਵੇਦਨਸ਼ੀਲ ਸੂਬਾ ਹੈ, ਇਸਨੂੰ ਅਣਜਾਣ ਵਿਅਕਤੀਆਂ ਵੱਲੋਂ ਚਲਾਇਆ ਜਾ ਰਿਹਾ ਹੈ। ਸੂਬੇ ਦੇ ਐਸ.ਐਸ.ਪੀਜ਼ ਅਤੇ ਡੀ.ਸੀਜ਼ ਦੀ ਤਾਇਨਾਤੀ ਸਮੇਤ ਸਾਰੇ ਜ਼ਰੂਰੀ ਫੈਸਲੇ ਅਰਵਿੰਦ ਕੇਜਰੀਵਾਲ ਵੱਲੋਂ ਲਏ ਜਾ ਰਹੇ ਹਨ। 


ਸੁਖਬੀਰ ਬਾਦਲ ਨੇ ਕਿਹਾ ਕਿ ਪਹਿਲਾਂ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ਮੋਹਾਲੀ ਵਿਖੇ ਆਰਪੀਜੀ ਬੰਬ ਧਮਾਕਾ, ਫ਼ਿਰ ਪਟਿਆਲਾ ਵਿਖੇ ਦੋ ਭਾਈਚਾਰਿਆਂ 'ਚ ਟਕਰਾਅ, ਦੋ ਦਿਨ ਪਹਿਲਾਂ ਪ੍ਰਸਿੱਧ ਗਾਇਕ ਸਿੱਧੂ ਮੂਸੇ ਵਾਲਾ ਦਾ ਗੋਲ਼ੀਆਂ ਮਾਰ ਕੇ ਦਿਨ-ਦਿਹਾੜੇ ਕਤਲ ਅਤੇ ਅੱਜ ਲੁਧਿਆਣਾ ਨੇੜੇ 3 ਲੁਟੇਰਿਆਂ ਵੱਲੋਂ ਬੰਦੂਕ ਦੀ ਨੋਕ 'ਤੇ ਸਵਾਰੀਆਂ ਨਾਲ ਭਰੀ ਬੱਸ ਦੇ ਕੰਡਕਟਰ ਨਾਲ ਲੁੱਟਖੋਹ ਹੋਈ ਹੈ ,ਕੀ ਇਹ 'ਬਦਲਾਵ' ਹੈ?