ਪੜਚੋਲ ਕਰੋ

Punjab News : ਪੰਜਾਬ ਨਵੀਨਤਮ ਵਿਚਾਰਾਂ ਅਤੇ ਸਟਾਰਟਅੱਪਸ ਦੇ ਕੇਂਦਰ ਵਜੋਂ ਉੱਭਰ ਰਿਹੈ: ਅਮਨ ਅਰੋੜਾ

Punjab News : ਪੰਜਾਬ ਨੂੰ ਨਵੀਨਤਮ ਵਿਚਾਰਾਂ ਅਤੇ ਸਟਾਰਟਅੱਪਸ ਦਾ ਧੁਰਾ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ

Punjab News : ਪੰਜਾਬ ਨੂੰ ਨਵੀਨਤਮ ਵਿਚਾਰਾਂ ਅਤੇ ਸਟਾਰਟਅੱਪਸ ਦਾ ਧੁਰਾ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਪੇਂਡੂ ਅਤੇ ਦੂਰ-ਦੁਰਾਡੇ ਦੇ ਖੇਤਰਾਂ ‘ਚ ਰਹਿੰਦੇ ਨੌਜਵਾਨਾਂ ਦੇ ਹੁਨਰ ਨੂੰ ਨਿਖਾਰਨ ਲਈ ਢੁਕਵਾਂ ਮਾਹੌਲ ਵਿਕਸਿਤ ਕੀਤਾ ਜਾ ਰਿਹਾ ਹੈ।

ਉਹ ਅਮਿਟੀ ਯੂਨੀਵਰਸਿਟੀ, ਐਸ.ਏ.ਐਸ.ਨਗਰ (ਮੋਹਾਲੀ) ਦੇ ਆਡੀਟੋਰੀਅਮ ਹਾਲ ਵਿੱਚ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰ ਰਹੇ ਸਨ, ਜਿਥੇ ਜ਼ਿਲ੍ਹਾ ਪ੍ਰਸ਼ਾਸਨ, ਐਸ.ਏ.ਐਸ.ਨਗਰ ਵੱਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਉੱਦਮ ਬਿਊਰੋ ਦੇ ਸਹਿਯੋਗ ਨਾਲ ਇੱਥੇ "ਵਟ ਐਨ ਆਈਡੀਆ! ਸਟਾਰਟਅੱਪ ਚੈਲੇਂਜ" ਦਾ ਗ੍ਰੈਂਡ ਫਿਨਾਲੇ ਕਰਾਇਆ ਗਿਆ ਸੀ।  

ਗ੍ਰੈਂਡ ਫਿਨਾਲੇ ਦੇ ਜੇਤੂਆਂ ਨੂੰ ਪ੍ਰੇਰਿਤ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਮਹਿਜ਼ ਇੱਕ ਸ਼ੁਰੂਆਤ ਹੈ ਅਤੇ ਉਨ੍ਹਾਂ ਦੇ ਨਿਵੇਕਲੇ ਤੇ ਕੀਮਤੀ ਵਿਚਾਰ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਸਫ਼ਲਤਾ ਦੀਆਂ ਵੱਡੀਆਂ ਉੱਚਾਈਆਂ ਤੱਕ ਲਿਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜ਼ਿੰਦਗੀ ਵਿੱਚ ਵੱਡੇ ਟੀਚਿਆਂ ਦੀ ਪ੍ਰਾਪਤੀ ਲਈ ਇਹ ਸਿਰਫ਼ ਅੱਗੇ ਵਧਣ ਦਾ ਇੱਕ ਪਲੇਟਫਾਰਮ ਹੈ।

ਡਾਇਰੈਕਟਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀਮਤੀ ਦੀਪਤੀ ਉੱਪਲ ਨੇ ਕਿਹਾ ਕਿ ਇਸ ਮੁਕਾਬਲੇ ਦਾ ਮੁੱਖ ਉਦੇਸ਼, ਸਥਾਨਕ ਆਬਾਦੀ ਅਤੇ ਵਿਦਿਆਰਥੀਆਂ ਨੂੰ ਕਾਰੋਬਾਰ ਸਬੰਧੀ ਆਪਣੇ ਨਵੀਨਤਮ ਵਿਚਾਰਾਂ ਨੂੰ ਪੇਸ਼ ਕਰਨ ਅਤੇ ਉੱਦਮਸ਼ੀਲਤਾ ਨੂੰ ਉਤਸ਼ਾਹਿਤ ਕਰਨ ਲਈ ਪਲੇਟਫਾਰਮ ਪ੍ਰਦਾਨ ਕਰਨਾ ਸੀ। ਅਮਨ ਅਰੋੜਾ ਨੇ ਇਨੋਵੇਟਿਵ ਸਟਾਰਟਅੱਪ ਆਈਡੀਆਜ਼ ਦੇ ਜੇਤੂਆਂ ਨੂੰ ਇਨਾਮ ਵੰਡਦਿਆਂ ਉਨ੍ਹਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਵਿਦਿਆਰਥੀ ਵਰਗ ਵਿੱਚ 'ਡਿਜੀਟਲ ਚੌਕੀਦਾਰ' ਪ੍ਰਾਜੈਕਟ ਲਈ ਰਜਤ ਨਾਰੰਗ ਨੂੰ 50,000/- ਰੁਪਏ ਦਾ ਪਹਿਲਾ ਇਨਾਮ, ਕੌਸ਼ਲ ਮਲਹੋਤਰਾ ਨੇ 'ਐਰੋਜਨ' ਸਟਾਰਟਅੱਪ ਪ੍ਰਾਜੈਕਟ ਲਈ 30,000/- ਰੁਪਏ ਦਾ ਦੂਜਾ ਇਨਾਮ ਅਤੇ ਜਸਪ੍ਰੀਤ ਕੌਰ ਨੇ ਸਟੱਬਲ ਦੀ ਨਵੀਨਤਮ ਵਰਤੋਂ ਦੇ ਪ੍ਰਾਜੈਕਟ ਲਈ 20000/- ਰੁਪਏ ਦਾ ਤੀਜਾ ਇਨਾਮ ਜਿੱਤਿਆ।  

ਓਪਨ ਵਰਗ ਵਿੱਚ ਡਾ. ਗੌਰੀ ਜੈਮੁਰੂਗਨ ਨੇ ਬਾਇਓ-ਸਨਸਕ੍ਰੀਨ ਦੇ ਸਟਾਰਟਅੱਪ ਪ੍ਰਾਜੈਕਟ ਲਈ 50000/- ਰੁਪਏ ਦਾ ਪਹਿਲਾ ਇਨਾਮ, ਗੌਰਵ ਬਾਲੀ ਨੇ ਕੇਅਰਵੈੱਲ360 ਦੇ ਸਟਾਰਟਅੱਪ ਪ੍ਰਾਜੈਕਟ ਲਈ 30,000/- ਰੁਪਏ ਦਾ ਦੂਜਾ ਇਨਾਮ ਅਤੇ ਸਾਸਵਤ ਪਟਨਾਇਕ ਨੇ ਰੈਸਨੋਟ  ਸਟਾਰਟਅੱਪ ਪ੍ਰਾਜੈਕਟ ਲਈ 20,000/- ਦਾ ਤੀਜਾ ਇਨਾਮ ਜਿੱਤਿਆ।

ਇਸ ਤੋਂ ਇਲਾਵਾ ਹਰਮਨਜੋਤ ਕੌਰ ਅਤੇ ਉਸਦੀ ਟੀਮ (ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਜਾਤੜੀ ਦੇ ਵਿਦਿਆਰਥੀਆਂ) ਨੂੰ ਉਹਨਾਂ ਦੇ ਵਿਲੱਖਣ ਵਿਚਾਰ “ਪੜ੍ਹਾਈ ਦੀ ਜ਼ਿੱਦ”,  ਜੋ ਉਨ੍ਹਾਂ ਨੇ ਲੋੜਵੰਦ ਵਰਗ ਦੇ ਬੱਚਿਆਂ ਨੂੰ ਪੜ੍ਹਾਉਣ ਲਈ ਸ਼ੁਰੂ ਕੀਤਾ ਹੈ, ਲਈ 8,000/- ਰੁਪਏ ਦਾ ਵਿਸ਼ੇਸ਼ ਕੰਸੋਲੇਸ਼ਨ ਇਨਾਮ ਦਿੱਤਾ ਗਿਆ।

ਫਾਈਨਲ ਮੁਕਾਬਲੇ ਦਾ ਨਿਰਣਾ ਜੁਆਇੰਟ ਡਾਇਰੈਕਟਰ ਪੀ.ਐਸ.ਸੀ.ਐਸ.ਟੀ. ਡਾ. ਦਪਿੰਦਰ ਬਖਸ਼ੀ, ਸੀਨੀਅਰ ਕੰਸਲਟੈਂਟ ਇਨਵੈਸਟ ਪੰਜਾਬ ਸ੍ਰੀ ਅੰਕੁਰ ਕੁਸ਼ਵਾਹਾ, ਟਾਈਨਰ ਆਰਥੋਟਿਕਸ ਦੇ ਸ੍ਰੀ ਪਾਰਸ ਬਾਫਨਾ, ਸੀਈਓ ਜੇ.ਏ.ਐਲ. ਸ੍ਰੀ ਬੀ.ਐਸ. ਆਨੰਦ, ਮਿਸ਼ਨ ਡਾਇਰੈਕਟਰ-ਕਮ-ਸੀ.ਈ.ਓ. ਇਨੋਵੇਸ਼ਨ ਮਿਸ਼ਨ, ਪੰਜਾਬ ਸ੍ਰੀ ਸੋਮਵੀਰ ਆਨੰਦ ਅਤੇ ਏਂਜਲਸ ਨੈੱਟਵਰਕ ਦੇ ਚੰਡੀਗੜ੍ਹ ਓਪਰੇਸ਼ਨਜ਼ ਦੇ ਮੁਖੀ ਸ਼੍ਰੀਮਤੀ ਨੀਤਿਕਾ ਖੁਰਾਣਾ ਦੇ ਜਿਊਰੀ ਪੈਨਲ ਵੱਲੋਂ ਦਿੱਤਾ ਗਿਆ।

ਜ਼ਿਲ੍ਹਾ ਰੋਜ਼ਗਾਰ ਅਤੇ ਉੱਦਮ ਬਿਊਰੋ ਦੇ ਸੀ.ਈ.ਓ. ਅਵਨੀਤ ਕੌਰ, ਏ.ਡੀ.ਸੀ.(ਜੀ), ਅਮਨਿੰਦਰ ਕੌਰ ਬਰਾੜ, ਡਿਪਟੀ ਡਾਇਰੈਕਟਰ ਡੀ.ਬੀ.ਈ.ਈ ਸ੍ਰੀਮਤੀ ਮਿਨਾਕਸ਼ੀ ਗੋਇਲ ਅਤੇ ਮੋਹਾਲੀ ਇੰਡਸਟਰੀਅਲ ਐਸੋਸੀਏਸ਼ਨ, ਮੋਹਾਲੀ ਚੈਂਬਰਜ਼ ਆਫ ਇੰਡਸਟਰੀਜ਼ ਐਂਡ ਕਾਮਰਸ, ਚਨਾਲੋ ਇੰਡਸਟਰੀਅਲ ਐਸੋਸੀਏਸ਼ਨ ਅਤੇ ਚੀਮਾ ਬੋਆਇਲਜ਼ ਦੇ ਪ੍ਰਧਾਨ ਆਪਣੀਆਂ ਟੀਮਾਂ ਸਮੇਤ ਇਸ ਸਮਾਗਮ ਵਿੱਚ ਸ਼ਾਮਲ ਹੋਏ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget