Punjab News: ਬੀਜੇਪੀ ਪ੍ਰਧਾਨ ਸੁਨੀਲ ਜਾਖੜ ਨੇ ਐਸਵਾਈਐਲ ਦੇ ਮੁੱਦੇ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਸੁਨੀਲ ਜਾਖੜ ਨੇ ਅੰਕੜੇ ਸਾਂਝੇ ਕਰਦਿਆਂ ਕਿਹਾ ਕਿ ਪੰਜਾਬ ਨੂੰ ਅੱਜ ਸਿਰਫ਼ 12.24 MAF ਹੀ ਪਾਣੀ ਮਿਲ ਰਿਹਾ। ਜਦੋਂਕਿ ਹਰਿਆਣਾ ਨੂੰ SYL ਤੋਂ ਬਿਨਾਂ ਪਹਿਲਾਂ ਹੀ ਪੰਜਾਬ ਤੋਂ ਜ਼ਿਆਦਾ, 13.30 MAF ਪਾਣੀ ਮਿਲ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਭਗਵੰਤ ਮਾਨ ਜੀ ਪੰਜਾਬ ਜਵਾਬ ਮੰਗਦਾ ਹੈ।



ਬੀਜੇਪੀ ਪ੍ਰਧਾਨ ਸੁਨੀਲ ਜਾਖੜ ਨੇ ਟਵੀਟ ਕਰਕੇ ਕਿਹਾ....


ਭਗਵੰਤ ਮਾਨ ਜੀ!


ਪੰਜਾਬ ਮੰਗਦਾ ਜਵਾਬ


ਪੰਜਾਬ ਨੂੰ ਅੱਜ ਸਿਰਫ਼ 12.24 MAF ਹੀ ਪਾਣੀ ਮਿਲ ਰਿਹਾ। ਜਦੋਂ ਕਿ ਹਰਿਆਣਾ ਨੂੰ SYL ਤੋਂ ਬਿਨਾਂ ਪਹਿਲਾਂ ਹੀ ਪੰਜਾਬ ਤੋਂ ਜ਼ਿਆਦਾ, 13.30 MAF ਪਾਣੀ ਮਿਲ ਰਿਹਾ ਹੈ।


ਫਿਰ ਕਿਹੜਾ ਪਾਣੀ ਹਰਿਆਣੇ ਨੂੰ ਦੇਣ ਦੀ ਗੱਲ ਕਰ ਰਹੇ ਹਨ  ਤੁਹਾਡੇ ਪੰਜਾਬ ਦੀਆਂ ਵੋਟਾਂ ਨਾਲ ਬਣੇ ਸਾਂਸਦ ਸੰਦੀਪ ਪਾਠਕ ਜੀ ?


ਅੰਕੜੇ ਪਹਿਲਾਂ ਖ਼ੁਦ ਵੀ ਪੜ੍ਹ ਲਿਆ ਕਰੋ ਤੇ ਇਨ੍ਹਾਂ ਨੂੰ ਵੀ ਪੜ੍ਹਾਓ।


#ਪੰਜਾਬਮੰਗਦਾਜਵਾਬ


@BhagwantMann


@BJP4Punjab


ਦੱਸ ਦੇਈਏ ਇਸ ਤੋਂ ਪਹਿਲਾ ਵੀ ਪੰਜਾਬ ਦੇ ਪਾਣੀਆਂ ਨੂੰ ਲੈ ਕੇ ਮਾਮਲਾ ਗਰਮਾ ਗਿਆ ਸੀ। ਵਿਰੋਧੀ ਧਿਰਾਂ ਵੱਲੋਂ ਇੱਕ-ਦੂਜੇ ਉਪਰ ਇਲਜ਼ਾਮ ਲਾਏ ਜਾ ਰਹੇ ਸਨ। ਅਜਿਹੇ ਵਿੱਚ ਸੀਐਮ ਭਗਵੰਤ ਮਾਨ ਵਿਰੋਧੀ ਧਿਰ ਦੇ ਲੀਡਰਾਂ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ ਸੀ ਤਾਂ ਬੀਜੇਪੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਤਿੱਖਾ ਜਵਾਬ ਦਿੱਤਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਹਰ ਮੁੱਦੇ 'ਤੇ ਬਹਿਸ ਕਰਨ ਲਈ ਅਸੀਂ ਹਰ ਸਮੇਂ ਤਿਆਰ ਹਾਂ। 


ਸੀਐਮ ਭਗਵੰਤ ਦੇ ਚੈਲੰਜ ਦਾ ਜਵਾਬ ਦਿੰਦਿਆਂ ਜਾਖਰ ਨੇ ਟਵੀਟ ਕਰਕੇ ਕਿਹਾ...
ਤੂੰ ਇਧਰ ਉਧਰ ਕੀ ਬਾਤ ਨਾ ਕਰ 
ਯੇ ਬਤਾ ਕਿ ਕਾਫ਼ਲਾ ਕਿਉਂ ਲੂਟਾ !
ਭਗਵੰਤ ਮਾਨ ਜੀ,
ਪੰਜਾਬ ਦੇ ਹਰ ਮੁੱਦੇ ਤੇ ਬਹਿਸ ਕਰਨ ਲਈ ਅਸੀਂ ਹਰ ਸਮੇਂ ਤਿਆਰ ਹਾਂ। 
ਪਹਿਲਾਂ ਤੁਸੀਂ ਇਹ ਤਾਂ ਦੱਸੋ ਕਿ ਪੰਜਾਬ ਦੇ ਪਾਣੀਆਂ ਦੇ ਗੰਭੀਰ ਮਸਲੇ ਤੇ ਤੁਸੀਂ ਕਿਹੜੇ ਦਬਾਅ ਜਾਂ ਸਿਆਸੀ ਹਿੱਤਾਂ ਦੀ ਪੂਰਤੀ ਲਈ ਸੁਪਰੀਮ ਕੋਰਟ ਵਿੱਚ ਗੋਡੇ ਟੇਕੇ। ਪੰਜਾਬ ਮੰਗਦਾ ਜਵਾਬ।


ਇਹ ਵੀ ਪੜ੍ਹੋ: World’s Hottest Chilli: ਇਹ ਆ ਦੁਨੀਆ ਦੀ ਸਭ ਤੋਂ ਤਿੱਖੀ ਮਿਰਚ, ਇਸ ਦਾ ਅੱਧਾ ਤੋਂ ਅੱਧਾ ਟੁਕੜਾ ਵੀ ਤੁਹਾਡੀ ਹਾਲਤ ਖਰਾਬ ਕਰ ਦੇਵੇਗਾ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Bath Benefits: ਮਹਿੰਗੇ ਸਾਬਣ ਛੱਡੋ, ਦੁੱਧ ਨਾਲ ਨਹਾਓ, ਫਾਇਦੇ ਜਾਣ ਕੇ ਹੋ ਜਾਓਗੇ ਹੈਰਾਨ