ਪੜਚੋਲ ਕਰੋ

ਨੈਸ਼ਨਲ ਜੇਤੂਆਂ ਲਈ ਵਜ਼ੀਫ਼ਾ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ- ਮੀਤ ਹੇਅਰ

ਭਾਰਤੀ ਹਾਕੀ ਦੇ ਮਹਾਨ ਖਿਡਾਰੀ ਬਲਬੀਰ ਸਿੰਘ ਸੀਨੀਅਰ ਦੇ ਨਾਮ ਉੱਤੇ ਉੱਘੇ ਖਿਡਾਰੀਆਂ ਲਈ ਇਹ ਨਿਵੇਕਲੀ ਸਕੀਮ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ। ਇਹ ਐਲਾਨ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕੀਤਾ।

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੀ ਵਚਨਬੱਧਤਾ ਤਹਿਤ ਖੇਡ ਵਿਭਾਗ ਵੱਲੋਂ ਖਿਡਾਰੀਆਂ ਨੂੰ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰਨ ਵਾਸਤੇ ਹੇਠਲੇ ਪੱਧਰ ’ਤੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਲਈ ‘ਓਲੰਪੀਅਨ ਬਲਬੀਰ ਸਿੰਘ ਸੀਨੀਅਰ ਵਜ਼ੀਫ਼ਾ ਸਕੀਮ’ ਦੀ ਸ਼ੁਰੂਆਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਐਲਾਨ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ।

ਮੀਤ ਹੇਅਰ ਨੇ ਦੱਸਿਆ ਕਿ ਭਾਰਤੀ ਹਾਕੀ ਦੇ ਮਹਾਨ ਖਿਡਾਰੀ ਬਲਬੀਰ ਸਿੰਘ ਸੀਨੀਅਰ ਦੇ ਨਾਮ ਉੱਤੇ ਉੱਘੇ ਖਿਡਾਰੀਆਂ ਲਈ ਇਹ ਨਿਵੇਕਲੀ ਸਕੀਮ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਤਹਿਤ ਹਰ ਸਾਲ ਸੀਨੀਅਰ ਨੈਸ਼ਨਲ ਵਿੱਚ ਤਮਗ਼ੇ ਜਿੱਤਣ ਵਾਲੇ ਪੰਜਾਬ ਦੇ ਖਿਡਾਰੀਆਂ ਨੂੰ ਇੱਕ ਸਾਲ ਲਈ 8000 ਰੁਪਏ ਪ੍ਰਤੀ ਮਹੀਨਾ ਅਤੇ ਜੂਨੀਅਰ ਨੈਸ਼ਨਲ ਵਿੱਚ ਤਮਗ਼ਾ ਜਿੱਤਣ ਵਾਲੇ ਖਿਡਾਰੀਆਂ ਨੂੰ ਇਕ ਸਾਲ ਲਈ 6000 ਰੁਪਏ ਪ੍ਰਤੀ ਮਹੀਨਾ ਵਜ਼ੀਫ਼ਾ ਦਿੱਤੇ ਜਾਣਗੇ। ਖਿਡਾਰੀ ਨੇ ਸੋਨੇ, ਚਾਂਦੀ ਤੇ ਕਾਂਸੀ ਦਾ ਕੋਈ ਵੀ ਤਮਗ਼ਾ ਜਿੱਤਿਆ ਹੋਵੇ, ਉਸ ਨੂੰ ਇਹ ਰਾਸ਼ੀ ਇਕ ਸਾਲ ਲਈ ਪ੍ਰਤੀ ਮਹੀਨਾ ਮਿਲੇਗੀ। ਇਸ ਸਕੀਮ ਲਈ ਖੇਡ ਵਿਭਾਗ ਵੱਲੋਂ ਸਾਲਾਨਾ 12.50 ਕਰੋੜ ਰੁਪਏ ਬਜਟ ਰੱਖਿਆ ਗਿਆ ਹੈ।

ਮੀਤ ਹੇਅਰ ਨੇ ਅੱਗੇ ਦੱਸਿਆ ਕਿ ਖਿਡਾਰੀਆਂ ਲਈ ਸਿਹਤ ਬੀਮਾ ਵੀ ਸ਼ੁਰੂ ਕੀਤਾ ਜਾ ਰਿਹਾ ਹੈ। ਖਿਡਾਰੀਆਂ ਨੂੰ ਖੇਡ ਸਮਾਨ ਮੁਹੱਈਆ ਕਰਵਾਉਣ ਤੋਂ ਇਲਾਵਾ ਵੱਡੀ ਪੱਧਰ ਉੱਤੇ ਨਵੇਂ ਕੋਚਾਂ ਦੀ ਭਰਤੀ ਵੀ ਕੀਤੀ ਜਾ ਰਹੀ ਹੈ। ਡੇਅ ਸਕਾਲਰ ਖਿਡਾਰੀਆਂ ਦੀ ਡਾਈਟ 100 ਰੁਪਏ ਤੋਂ ਵਧਾ ਕੇ 125 ਰੁਪਏ ਅਤੇ ਹੋਸਟਲ ਵਾਲੇ ਖਿਡਾਰੀਆਂ ਲਈ ਡਾਈਟ 200 ਤੋਂ ਵਧਾ ਕੇ 225 ਰੁਪਏ ਕਰ ਦਿੱਤੀ ਗਈ ਹੈ। ਖੇਡ ਮਾਹਿਰਾਂ ਦੀ ਰਾਏ ਨਾਲ ਨਵੀਂ ਖੇਡ ਨੀਤੀ ਲਿਆਂਦੀ ਜਾ ਰਹੀ ਹੈ ਜਿਸ ਦਾ ਮਨੋਰਥ ਖਿਡਾਰੀਆਂ ਦੀ ਪ੍ਰਤਿਭਾ ਪਛਾਣ ਕੇ ਉਨਾਂ ਨੂੰ ਮੁਕਾਬਲਿਆਂ ਲਈ ਤਿਆਰ ਕਰਨਾ। 

ਖਿਡਾਰੀਆਂ ਲਈ ਡਾਈਟ, ਕੋਚਿੰਗ, ਖੇਡ ਸਮਾਨ, ਨੌਕਰੀਆਂ ਤੇ ਨਗਦ ਪੁਰਸਕਾਰ ਨਾਲ ਸਨਮਾਨਤ ਕਰਨਾ ਨੀਤੀ ਦਾ ਅਹਿਮ ਅੰਗ ਹੋਵੇਗਾ ਹੋਵੇਗਾ। ਸੂਬਾ ਸਰਕਾਰ ਦਾ ਟੀਚਾ ਹੈ ਕਿ 2024 ਵਿੱਚ ਪੈਰਿਸ ਓਲੰਪਿਕ ਖੇਡਾਂ ਅਤੇ 2028 ਵਿੱਚ ਲਾਸ ਏਂਜਲਸ ਓਲੰਪਿਕ ਖੇਡਾਂ ਲਈ ਪੰਜਾਬ ਦੇ ਖਿਡਾਰੀ ਵੱਧ ਤੋਂ ਵੱਧ ਹਿੱਸਾ ਲੈ ਕੇ ਪ੍ਰਾਪਤੀਆਂ ਹਾਸਲ ਕਰਨ।

ਖੇਡ ਮੰਤਰੀ ਨੇ ਦੱਸਿਆ ਕਿ ਪੰਜਾਬ ਦਾ ਖੇਡਾਂ ਵਿੱਚ ਅਮੀਰ ਪਿਛੋਕੜ ਹੈ ਅਤੇ ਸੂਬੇ ਨੇ ਦੇਸ਼ ਨੂੰ ਨਾਮੀਂ ਖਿਡਾਰੀ ਦਿੱਤੇ ਹਨ। ਕੌਮਾਂਤਰੀ ਪੱਧਰ ਉਤੇ ਪੰਜਾਬ ਦੇ ਖਿਡਾਰੀਆਂ ਨੇ ਵੱਡੀ ਗਿਣਤੀ ਵਿੱਚ ਦੇਸ਼ ਦੀ ਨੁਮਾਇੰਦਗੀ ਕਰਦਿਆਂ ਵੱਡੀਆਂ ਪ੍ਰਾਪਤੀਆਂ ਹਾਸਲ ਕੀਤੀਆਂ ਹਨ ਪਰ ਸਮੇਂ ਦੀਆਂ ਸਰਕਾਰਾਂ ਵੱਲੋਂ ਖੇਡਾਂ ਤੇ ਖਿਡਾਰੀਆਂ ਨੂੰ ਅਣਗੌਲਿਆਂ ਕਰਨ ਕਰਕੇ ਪੰਜਾਬ ਹੌਲੀ-ਹੌਲੀ ਪਛੜਦਾ ਗਿਆ। 2001 ਤੱਕ ਕੌਮੀ ਖੇਡਾਂ ਵਿੱਚ ਪੰਜਾਬ ਪਹਿਲੇ ਨੰਬਰ ਉਤੇ ਸੀ। ਉਸ ਤੋਂ ਬਾਅਦ ਲਗਾਤਾਰ ਹੇਠਾਂ ਜਾਂਦਾ ਰਿਹਾ। ਪੰਜਾਬ ਨੂੰ ਮੁੜ ਖੇਡ ਨਕਸ਼ੇ ਉਤੇ ਲਿਆਉਣ ਲਈ ਸਰਕਾਰ ਨਿਰੰਤਰ ਉਪਰਾਲੇ ਕਰ ਰਹੀ ਹੈ।

ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਤਹਿਤ ਸੂਬੇ ਵਿੱਚ ਖੇਡ ਪੱਖੀ ਮਾਹੌਲ ਸਿਰਜਣ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਉਲੀਕੀਆਂ ਗਈਆਂ ਜੋ ਕਿ ਸ਼ਾਨਦਾਰ ਤਰੀਕੇ ਨਾਲ ਚੱਲ ਰਹੀਆਂ ਹਨ। ਸਵਾ ਦੋ ਲੱਖ ਤੋਂ ਵੱਧ ਖਿਡਾਰੀ ਇਨਾਂ ਖੇਡਾਂ ਵਿੱਚ ਹਿੱਸਾ ਲੈ ਰਹੇ ਹਨ। ਮੁੱਖ ਮੰਤਰੀ ਵੱਲੋਂ ਬਰਮਿੰਘਮ ਰਾਸ਼ਟਰਮੰਡਲ ਖੇਡਾਂ-2022 ਵਿੱਚ ਨਾਮ ਚਮਕਾਉਣ ਵਾਲੇ ਪੰਜਾਬ ਦੇ 23 ਖਿਡਾਰੀਆਂ ਨੂੰ ਖੇਡਾਂ ਵਾਲੇ ਮਹੀਨੇ ਹੀ 9.30 ਕਰੋੜ ਰੁਪਏ ਦੀ ਰਾਸ਼ੀ ਨਾਲ ਸਨਮਾਨਤ ਕੀਤਾ ਗਿਆ। ਪਹਿਲੀ ਵਾਰ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ 5-5 ਲੱਖ ਰੁਪਏ ਨਾਲ ਸਨਮਾਨਤ ਕੀਤਾ। ਇਸ ਮਹੀਨੇ ਗੁਜਰਾਤ ਵਿਖੇ ਹੋਣ ਜਾ ਰਹੀਆਂ ਕੌਮੀ ਖੇਡਾਂ ਲਈ ਪੰਜਾਬ ਓਲੰਪਿਕ ਐਸੋਸੀਏਸ਼ਨ ਨੂੰ ਪੰਜਾਬ ਦੇ ਖੇਡ ਦਲ ਲਈ 50 ਲੱਖ ਰੁਪਏ ਦੀ ਰਾਸ਼ੀ ਦਿੱਤੀ। ਸ਼ੂਟਿੰਗ ਰੇਂਜਾਂ ਲਈ 6 ਕਰੋੜ ਰੁਪਏ ਮਨਜ਼ੂਰ ਕੀਤੇ ਗਏ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Nijjar Murder Case: ਨਿੱਝਰ ਕਤਲ ਮਾਮਲੇ 'ਤੇ ਫਿਰ ਬੋਲੇ ਟਰੂਡੋ, ਕਿਹਾ- 'ਵਿਦੇਸ਼ੀ ਸਰਕਾਰਾਂ ਦੀਆਂ ਗੈਰ-ਕਾਨੂੰਨੀ ਕਾਰਵਾਈਆਂ ਤੋਂ ਕੈਨੇਡੀਅਨਾਂ ਨੂੰ ਬਚਾਉਣਾ ਸਾਡੀ ਜ਼ਿੰਮੇਵਾਰੀ'
Nijjar Murder Case: ਨਿੱਝਰ ਕਤਲ ਮਾਮਲੇ 'ਤੇ ਫਿਰ ਬੋਲੇ ਟਰੂਡੋ, ਕਿਹਾ- 'ਵਿਦੇਸ਼ੀ ਸਰਕਾਰਾਂ ਦੀਆਂ ਗੈਰ-ਕਾਨੂੰਨੀ ਕਾਰਵਾਈਆਂ ਤੋਂ ਕੈਨੇਡੀਅਨਾਂ ਨੂੰ ਬਚਾਉਣਾ ਸਾਡੀ ਜ਼ਿੰਮੇਵਾਰੀ'
ਬਾਬਾ ਤਰਸੇਮ ਸਿੰਘ ਦੀ ਗੋਲੀ ਮਾਰ ਕੇ ਹੱਤਿਆ, ਬਾਈਕ ਸਵਾਰ ਹਮਲਾਵਰ ਨੇ ਗੁਰਦੁਆਰੇ 'ਚ ਚਲਾਈਆਂ ਗੋਲੀਆਂ
ਬਾਬਾ ਤਰਸੇਮ ਸਿੰਘ ਦੀ ਗੋਲੀ ਮਾਰ ਕੇ ਹੱਤਿਆ, ਬਾਈਕ ਸਵਾਰ ਹਮਲਾਵਰ ਨੇ ਗੁਰਦੁਆਰੇ 'ਚ ਚਲਾਈਆਂ ਗੋਲੀਆਂ
SSC CPO SI Exam 2024: ਸਬ-ਇੰਸਪੈਕਟਰ ਦੀਆਂ 4187 ਅਸਾਮੀਆਂ ਦੇ ਲਈ ਨਿਕਲੀ ਬੰਪਰ ਭਰਤੀ, ਇੰਝ ਫਟਾਫਟ ਕਰੋ ਅਪਲਾਈ
SSC CPO SI Exam 2024: ਸਬ-ਇੰਸਪੈਕਟਰ ਦੀਆਂ 4187 ਅਸਾਮੀਆਂ ਦੇ ਲਈ ਨਿਕਲੀ ਬੰਪਰ ਭਰਤੀ, ਇੰਝ ਫਟਾਫਟ ਕਰੋ ਅਪਲਾਈ
Uber Riders ਕਰਨ ਵਾਲੇ ਹੋ ਜਾਣ ਸਾਵਧਾਨ! ਕਿਤੇ ਤੁਸੀਂ ਨਾ ਫਸ ਜਾਓ ਇਸ Scam 'ਚ
Uber Riders ਕਰਨ ਵਾਲੇ ਹੋ ਜਾਣ ਸਾਵਧਾਨ! ਕਿਤੇ ਤੁਸੀਂ ਨਾ ਫਸ ਜਾਓ ਇਸ Scam 'ਚ
Advertisement
for smartphones
and tablets

ਵੀਡੀਓਜ਼

Randeep Hooda Interview | Why Randeep Hooda Took Sleeping Pill Reveals in this interviewDouble setback for AAP in Punjab|'ਬੇਸ਼ਰਮਾਂ ਦਾ ਤਾਂ ਨੀਵੀਂ ਪਾ ਕੇ ਸਰ ਜਾਂਦਾ'-ਮਾਨRaja warring takes a dig at BJP |'ਨਾਅਰਾ 400 ਪਾਰ ਦਾ,ਕੈਂਡੀਡੇਟ ਸਾਰਾ ਹੀ ਉਧਾਰ ਦਾ'Kunwar Vijay takes dig at AAP | 'ਆਪਣਿਆਂ ਨਾਲ ਦੂਰੀ, ਛਲ ਕਪਟ ਅਤੇ ਗੈਰਾਂ ਨੂੰ ਲਾਇਆ ਗਲੇ, ਇਹ ਕਿਹੋ ਜਿਹਾ ਨਿਆਂ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Nijjar Murder Case: ਨਿੱਝਰ ਕਤਲ ਮਾਮਲੇ 'ਤੇ ਫਿਰ ਬੋਲੇ ਟਰੂਡੋ, ਕਿਹਾ- 'ਵਿਦੇਸ਼ੀ ਸਰਕਾਰਾਂ ਦੀਆਂ ਗੈਰ-ਕਾਨੂੰਨੀ ਕਾਰਵਾਈਆਂ ਤੋਂ ਕੈਨੇਡੀਅਨਾਂ ਨੂੰ ਬਚਾਉਣਾ ਸਾਡੀ ਜ਼ਿੰਮੇਵਾਰੀ'
Nijjar Murder Case: ਨਿੱਝਰ ਕਤਲ ਮਾਮਲੇ 'ਤੇ ਫਿਰ ਬੋਲੇ ਟਰੂਡੋ, ਕਿਹਾ- 'ਵਿਦੇਸ਼ੀ ਸਰਕਾਰਾਂ ਦੀਆਂ ਗੈਰ-ਕਾਨੂੰਨੀ ਕਾਰਵਾਈਆਂ ਤੋਂ ਕੈਨੇਡੀਅਨਾਂ ਨੂੰ ਬਚਾਉਣਾ ਸਾਡੀ ਜ਼ਿੰਮੇਵਾਰੀ'
ਬਾਬਾ ਤਰਸੇਮ ਸਿੰਘ ਦੀ ਗੋਲੀ ਮਾਰ ਕੇ ਹੱਤਿਆ, ਬਾਈਕ ਸਵਾਰ ਹਮਲਾਵਰ ਨੇ ਗੁਰਦੁਆਰੇ 'ਚ ਚਲਾਈਆਂ ਗੋਲੀਆਂ
ਬਾਬਾ ਤਰਸੇਮ ਸਿੰਘ ਦੀ ਗੋਲੀ ਮਾਰ ਕੇ ਹੱਤਿਆ, ਬਾਈਕ ਸਵਾਰ ਹਮਲਾਵਰ ਨੇ ਗੁਰਦੁਆਰੇ 'ਚ ਚਲਾਈਆਂ ਗੋਲੀਆਂ
SSC CPO SI Exam 2024: ਸਬ-ਇੰਸਪੈਕਟਰ ਦੀਆਂ 4187 ਅਸਾਮੀਆਂ ਦੇ ਲਈ ਨਿਕਲੀ ਬੰਪਰ ਭਰਤੀ, ਇੰਝ ਫਟਾਫਟ ਕਰੋ ਅਪਲਾਈ
SSC CPO SI Exam 2024: ਸਬ-ਇੰਸਪੈਕਟਰ ਦੀਆਂ 4187 ਅਸਾਮੀਆਂ ਦੇ ਲਈ ਨਿਕਲੀ ਬੰਪਰ ਭਰਤੀ, ਇੰਝ ਫਟਾਫਟ ਕਰੋ ਅਪਲਾਈ
Uber Riders ਕਰਨ ਵਾਲੇ ਹੋ ਜਾਣ ਸਾਵਧਾਨ! ਕਿਤੇ ਤੁਸੀਂ ਨਾ ਫਸ ਜਾਓ ਇਸ Scam 'ਚ
Uber Riders ਕਰਨ ਵਾਲੇ ਹੋ ਜਾਣ ਸਾਵਧਾਨ! ਕਿਤੇ ਤੁਸੀਂ ਨਾ ਫਸ ਜਾਓ ਇਸ Scam 'ਚ
Veet Baljit ਨੇ ਗਾਇਆ Sidhu Moose Wala ਦਾ ਗੀਤ, ਪਿਤਾ ਬਲਕੌਰ ਸਿੰਘ ਦੇ ਨਹੀਂ ਰੁਕੇ ਪੈਰ, ਪਾਇਆ ਖੂਬ ਭੰਗੜਾ
Veet Baljit ਨੇ ਗਾਇਆ Sidhu Moose Wala ਦਾ ਗੀਤ, ਪਿਤਾ ਬਲਕੌਰ ਸਿੰਘ ਦੇ ਨਹੀਂ ਰੁਕੇ ਪੈਰ, ਪਾਇਆ ਖੂਬ ਭੰਗੜਾ
Elvish Yadav: ਗਣਪਤੀ ਬੱਪਾ ਦੀ ਸ਼ਰਨ 'ਚ ਪੁੱਜੇ ਐਲਵਿਸ਼ ਯਾਦਵ, ਜੇਲ ਤੋਂ ਬਾਹਰ ਆਉਣ ਤੋਂ ਬਾਅਦ ਸਿੱਧੀਵਿਨਾਇਕ ਮੰਦਰ 'ਚ ਮੱਥਾ ਟੇਕਿਆ 
ਗਣਪਤੀ ਬੱਪਾ ਦੀ ਸ਼ਰਨ 'ਚ ਪੁੱਜੇ ਐਲਵਿਸ਼ ਯਾਦਵ, ਜੇਲ ਤੋਂ ਬਾਹਰ ਆਉਣ ਤੋਂ ਬਾਅਦ ਸਿੱਧੀਵਿਨਾਇਕ ਮੰਦਰ 'ਚ ਮੱਥਾ ਟੇਕਿਆ 
Congress Frozen Accounts: ਨਹੀਂ ਬਾਜ਼ ਆਇਆ ਅਮਰੀਕਾ, ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਕਾਂਗਰਸ ਦੇ ਫ੍ਰੀਜ ਖਾਤਿਆਂ ਦਾ ਚੁੱਕਿਆ ਮੁੱਦਾ
Congress Frozen Accounts: ਨਹੀਂ ਬਾਜ਼ ਆਇਆ ਅਮਰੀਕਾ, ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਕਾਂਗਰਸ ਦੇ ਫ੍ਰੀਜ ਖਾਤਿਆਂ ਦਾ ਚੁੱਕਿਆ ਮੁੱਦਾ
Punjab Weather Update: ਪੰਜਾਬ 'ਚ ਵੈਸਟਰਨ ਡਿਸਟਰਬੈਂਸ ਕਰਕੇ ਫਿਰ ਬਦਲਿਆ ਮੌਸਮ, 8 ਜ਼ਿਲ੍ਹਿਆਂ ਵਿੱਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ ਅਲਰਟ
Punjab Weather Update: ਪੰਜਾਬ 'ਚ ਵੈਸਟਰਨ ਡਿਸਟਰਬੈਂਸ ਕਰਕੇ ਫਿਰ ਬਦਲਿਆ ਮੌਸਮ, 8 ਜ਼ਿਲ੍ਹਿਆਂ ਵਿੱਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ ਅਲਰਟ
Embed widget