Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਨਿਸ਼ਾਨਾ ਸੂਬੇ ਨੂੰ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਹੈ। ਇਹ ਪ੍ਰਗਟਾਵਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਿੱਖਿਆ ਵਿਭਾਗ ਦੇ ਮੁੱਖ ਦਫਤਰ ਮੋਹਾਲੀ ਵਿਖੇ ਮੈਰੀਟੋਰੀਅਸ ਸਕੂਲਾਂ ਵਾਸਤੇ ਭਰਤੀ ਕੀਤੇ ਲੈਕਚਰਾਰਾਂ ਨੂੰ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਕੀਤਾ।
ਬੈਂਸ ਨੇ ਕਿਹਾ ਕਿ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਇਨਕਲਾਬੀ ਤਬਦੀਲੀਆਂ ਲਿਆਉਣ ਵਾਸਤੇ ਯਤਨਸ਼ੀਲ ਹੈ ਜਿਸ ਵਿੱਚ ਸਕੂਲਾਂ ਦੀਆਂ ਇਮਾਰਤਾਂ ਦੇ ਸੁੰਦਰੀਕਰਨ ਦੇ ਨਾਲ-ਨਾਲ ਸਿੱਖਿਆ ਦੀ ਗੁਣਵੱਤਾ ਦੇ ਸੁਧਾਰ ਵਾਸਤੇ ਵੀ ਯੋਜਨਾਬੰਦੀ ਕੀਤੀ ਗਈ ਹੈ।ਬੈਂਸ ਨੇ ਦੱਸਿਆ ਕਿ ਅਧਿਆਪਕਾਂ ਦੀ ਭਰਤੀ ਦਾ ਕੰਮ ਸਾਰੀਆਂ ਆਸਾਮੀਆਂ ਭਰੇ ਜਾਣ ਤੱਕ ਲਗਾਤਾਰ ਜਾਰੀ ਰਹੇਗਾ।
ਇਸ ਮੌਕੇ ਨਵ-ਨਿਯੁਕਤ ਲੈਕਚਰਾਰਾਂ ਨੂੰ ਵਧਾਈ ਦਿੰਦਿਆ ਬੈਂਸ ਨੇ ਕਿਹਾ ਕਿ ਉਹ ਬਹੁਤ ਖੁਸ਼ਕਿਸਮਤ ਹਨ ਜਿੰਨ੍ਹਾਂ ਨੂੰ ਸਿੱਖਿਆ ਵਰਗੇ ਪਵਿੱਤਰ ਪੇਸ਼ੇ ਵਿੱਚ ਸੇਵਾ ਕਰਨ ਦਾ ਮੌਕਾ ਮਿਲਿਆ ਅਤੇ ਹੁਣ ਉਹ ਵਿਦਿਆਰਥੀਆਂ ਦੇ ਰਾਹ ਦਸੇਰੇ ਬਣਕੇ ਉਹਨਾਂ ਦਾ ਰਾਹ ਰੁਸ਼ਨਾਉਣ।
ਇਹ ਵੀ ਪੜ੍ਹੋ: Punjab News: ਲੁਧਿਆਣਾ ਦੇ ਸੁੰਦਰੀਕਰਨ ਉੱਤੇ ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਖ਼ਰਚਣ ਦਾ ਕੀਤਾ ਐਲਾਨ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਮਾਸਟਰ ਕਾਡਰ ਦੇ ਅਧਿਆਪਕਾਂ ਨੂੰ ਸਟੇਸ਼ਨ ਅਲਾਟਮੈਂਟ ਦੇ ਨਾਲ-ਨਾਲ ਸਭ ਵਰਗਾਂ ਦੀਆਂ ਰੁਕੀਆਂ ਹੋਈਆਂ ਤਰੱਕੀਆਂ ਵੀ ਕੀਤੀਆਂ ਜਾਣਗੀਆਂ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।