Tourism Summit and Travel Mart: ਪੰਜਾਬ ਦਾ ਪਹਿਲਾ ਤਿੰਨ ਰੋਜ਼ਾ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ ਅੱਜ ਮੁਹਾਲੀ ਦੇ ਸੈਕਟਰ-82 ਵਿੱਚ ਸ਼ੁਰੂ ਹੋ ਗਿਆ ਹੈ। ਪ੍ਰੋਗਰਾਮ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ। ਇਸ ਮੌਕੇ ਪਹੁੰਚੇ ਕਾਮੇਡੀ ਕਲਾਕਾਰ ਕਪਿਲ ਸ਼ਰਮਾ ਨੇ ਸੀਐਮ ਭਗਵੰਤ ਮਾਨ ਦੀ ਤਾਰੀਫ ਕਰਦਿਆਂ ਕਿਹਾ ਕਿ ਤੁਸੀਂ ਜਿਸ ਤਰ੍ਹਾਂ ਪੰਜਾਬ ਲਈ ਕੰਮ ਕਰ ਰਹੇ ਹੋ, ਮੈਨੂੰ ਤੁਹਾਡੇ ‘ਤੇ ਬਹੁਤ ਮਾਣ ਹੈ।
ਉਨ੍ਹਾਂ ਨੇ ਕਿਹਾ ਕਿ ਮੈਨੂੰ ‘ਰੰਗਲਾ ਪੰਜਾਬ’ ਟੀਮ ਦਾ ਹਿੱਸਾ ਬਣਾਉਣ ਲਈ ਮੈਂ ਤੁਹਾਡਾ ਬਹੁਤ ਧੰਨਵਾਦੀ ਹਾਂ। ਪੰਜਾਬ ‘ਚ ਬਹੁਤ ਸਾਰੀਆਂ ਟੂਰਿਜ਼ਮ ਦੀਆਂ ਜਗ੍ਹਾਂ ਹਨ ਜਿਸ ਬਾਰੇ ਲੋਕ ਨਹੀਂ ਜਾਣਦੇ ਸੀ। ਮੈਂ ਇਸ ਸਰਕਾਰ ਤੇ ਅਫ਼ਸਰਾਂ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ ਜਿਨ੍ਹਾਂ ਕਰਕੇ ਇਹ ਜਗ੍ਹਾ ਲੋਕਾਂ ਸਾਹਮਣੇ ਆ ਸਕੀਆਂ। ਉਨ੍ਹਾਂ ਕਿਹਾ ਕਿ ਪੰਜਾਬ ਬਹੁਤ ਖੂਬਸੂਰਤ ਹੈ ਤੇ ਮੈਂ ਚਾਹੁੰਦਾ ਹਾਂ ਇਸ ਦੀ ਖੂਬਸੂਰਤੀ ਦੀ ਮਹਿਕ ਪੂਰੀ ਦੁਨੀਆ ‘ਚ ਜਾਵੇ।
ਜ਼ਿਕਰ ਕਰ ਦਈਏ ਕਿ ਪੰਜਾਬ ਦਾ ਪਹਿਲਾ ਤਿੰਨ ਰੋਜ਼ਾ ਟੂਰਿਜ਼ਮ ਸਮਿਟ ਐਂਡ ਟਰੈਵਲ ਮਾਰਟ ਅੱਜ ਮੁਹਾਲੀ ਦੇ ਸੈਕਟਰ-82 ਵਿੱਚ ਸ਼ੁਰੂ ਹੋ ਗਿਆ ਹੈ। ਪ੍ਰੋਗਰਾਮ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ। ਉਨ੍ਹਾਂ ਦੇ ਨਾਲ ਪੰਜਾਬ ਦੇ ਹੋਰ ਕੈਬਨਿਟ ਮੰਤਰੀ ਤੇ ਮੁੱਖ ਸਕੱਤਰ ਅਨੁਰਾਗ ਵਰਮਾ ਤੇ ਹੋਰ ਅਧਿਕਾਰੀ ਵੀ ਪਹੁੰਚ ਗਏ ਹਨ। ਪੰਜਾਬ ਟੂਰਿਜ਼ਮ ਸਮਿਟ 11, 12 ਤੇ 13 ਸਤੰਬਰ ਤੱਕ ਮੁਹਾਲੀ ਵਿੱਚ ਚੱਲੇਗਾ। ਪੰਜਾਬ ਸਰਕਾਰ ਨੂੰ ਪੰਜਾਬ ਤੋਂ ਹੀ ਨਹੀਂ ਸਗੋਂ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਵੀ ਨਿਵੇਸ਼ਕਾਂ ਦੀ ਉਡੀਕ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰਿਆਂ ਨੂੰ ਸੈਰ ਸਪਾਟਾ ਸੰਮੇਲਨ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਮੇਜ਼ਬਾਨ ਪੰਜਾਬ ਅੱਖਾਂ ਵਿਛਾ ਕੇ ਉਡੀਕ ਕਰ ਰਿਹਾ ਹੈ। ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਵੀ ਆਸ ਪ੍ਰਗਟਾਈ ਹੈ ਕਿ ਇਸ ਸੰਮੇਲਨ ਤੋਂ ਪੰਜਾਬ ਦੇ ਸੈਰ ਸਪਾਟਾ ਖੇਤਰ ਨੂੰ ਕਾਫੀ ਲਾਭ ਮਿਲੇਗਾ।