ਪੜਚੋਲ ਕਰੋ

ਕੋਰੋਨਾਵਾਇਰਸ ਕਾਰਨ ਪੰਜਾਬ ਦੀਆਂ ਜੇਲ੍ਹਾਂ ਕੀਤੀਆਂ ਗਈਆਂ ਖਾਲੀ

ਪਹਿਲੀ ਵਾਰ ਬਰਨਾਲਾ ਦੀ ਜ਼ਿਲ੍ਹਾ ਜੇਲ੍ਹ ਕੋਰੋਨਾਵਾਇਰਸ ਕਾਰਨ ਖਾਲੀ ਹੋਈ ਹੈ। ਜ਼ਿਲ੍ਹਾ ਜੇਲ੍ਹ ਬਰਨਾਲਾ ਵਿੱਚ ਬੰਦ 303 ਕੈਦੀਆਂ ਵਿੱਚੋਂ 203 ਕੈਦੀਆਂ ਨੂੰ ਬਠਿੰਡਾ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ

ਬਰਨਾਲਾ: ਪਹਿਲੀ ਵਾਰ ਬਰਨਾਲਾ ਦੀ ਜ਼ਿਲ੍ਹਾ ਜੇਲ੍ਹ ਕੋਰੋਨਾਵਾਇਰਸ ਕਾਰਨ ਖਾਲੀ ਹੋਈ ਹੈ। ਜ਼ਿਲ੍ਹਾ ਜੇਲ੍ਹ ਬਰਨਾਲਾ ਵਿੱਚ ਬੰਦ 303 ਕੈਦੀਆਂ ਵਿੱਚੋਂ 203 ਕੈਦੀਆਂ ਨੂੰ ਬਠਿੰਡਾ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ ਜਦੋਂਕਿ 100 ਕੈਦੀਆਂ ਨੂੰ ਨਾਭਾ ਜੇਲ੍ਹ ਵਿੱਚ ਤਬਦੀਲ ਕੀਤਾ ਗਿਆ। ਕੋਰੋਨਾਵਾਇਰਸ ਕਾਰਨ ਪੰਜਾਬ ਦੀਆਂ ਦੋ ਜੇਲ੍ਹਾਂ, ਜ਼ਿਲ੍ਹਾ ਜੇਲ੍ਹ ਬਰਨਾਲਾ ਤੇ ਸਬ ਜੇਲ੍ਹ ਪੱਟੀ ਖਾਲੀ ਕੀਤੀਆਂ ਗਈਆਂ ਹਨ। ਹੁਣ ਮਾਝਾ ਦੁਆਬਾ ਤੋਂ ਨਵੇਂ ਆਏ ਕੈਦੀਆਂ ਨੂੰ ਚੈੱਕਅਪ ਉਪਰੰਤ ਸਬ ਜੇਲ ਪੱਟੀ ਭੇਜਿਆ ਜਾਵੇਗਾ ਤੇ ਮਾਲਵੇ ਦੇ ਨਵੇਂ ਕੈਦੀਆਂ ਨੂੰ ਜ਼ਿਲ੍ਹਾ ਜੇਲ੍ਹ ਬਰਨਾਲਾ ਲਿਆਂਦਾ ਜਾਵੇਗਾ। ਇਨ੍ਹਾਂ ਦੋਵਾਂ ਜੇਲ੍ਹਾਂ ਵਿੱਚ ਆਉਣ ਵਾਲੇ ਨਵੇਂ ਕੈਦੀਆਂ ਨੂੰ ਕੋਰੋਨਾ ਵਾਇਰਸ ਦੀ ਜਾਂਚ ਕਰਨ ਤੋਂ ਬਾਅਦ ਹੀ ਜੇਲ ਦੇ ਅੰਦਰ ਭੇਜਿਆ ਜਾਵੇਗਾ ਤੇ ਜੇ ਨਵੇਂ ਕੈਦੀ ਵਿੱਚ ਕੋਰੋਨਾ ਦੇ ਕੋਈ ਲੱਛਣ ਪਾਏ ਗਏ ਤਾਂ ਉਨ੍ਹਾਂ ਨੂੰ ਸਰਕਾਰੀ ਹਸਪਤਾਲ ਭੇਜ ਦਿੱਤਾ ਜਾਵੇਗਾ। ਕੋਵਿਡ-19 ਸੰਕਟ ਦੇ ਮੱਦੇਨਜ਼ਰ ਸੂਬੇ ਦੀਆਂ ਜੇਲਾਂ ਵਿੱਚ ਇਹਤਿਆਤ ਵਰਤਣ ਲਈ ਪੰਜਾਬ ਸਰਕਾਰ ਨੇ ਅਹਿਮ ਕਦਮ ਚੁੱਕਦਿਆਂ ਬਰਨਾਲਾ ਤੇ ਪੱਟੀ ਜੇਲ ਨੂੰ ਏਕਾਂਤਵਾਸ ਵਜੋਂ ਐਲਾਨ ਦਿੱਤਾ ਹੈ। ਇਹ ਖੁਲਾਸਾ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ। ਰੰਧਾਵਾ ਨੇ ਦੱਸਿਆ ਕਿ ਬਰਨਾਲਾ ਤੇ ਪੱਟੀ ਜੇਲਾਂ ਵਿੱਚ ਬੰਦ 412 ਕੈਦੀਆਂ ਨੂੰ ਸੂਬੇ ਦੀਆਂ ਹੋਰਨਾਂ ਜੇਲਾਂ ਵਿੱਚ ਤਬਦੀਲ ਕਰ ਦਿੱਤਾ ਹੈ। ਉਨਾਂ ਕਿਹਾ ਕਿ ਇਹ ਕਦਮ ਸੂਬੇ ਦੀਆਂ ਜੇਲਾਂ ਨੂੰ ਕੋਰੋਨਾਵਾਇਰਸ ਦੇ ਕਿਸੇ ਵੀ ਸੰਭਾਵੀ ਖਤਰੇ ਤੋਂ ਬਚਣ ਲਈ ਇਹਤਿਆਤ ਵਜੋਂ ਚੁੱਕਿਆ ਗਿਆ ਹੈ। ਜੇਲ ਮੰਤਰੀ ਰੰਧਾਵਾ ਨੇ ਹੋਰ ਖੁਲਾਸਾ ਕਰਦਿਆਂ ਦੱਸਿਆ ਕਿ 
" ਬਰਨਾਲਾ ਜੇਲ ਦੇ 100 ਕੈਦੀ ਨਵੀਂ ਜੇਲ ਨਾਭਾ, ਤੇ 202 ਕੈਦੀ ਜ਼ਿਲ੍ਹਾ ਜੇਲ ਬਠਿੰਡਾ ਅਤੇ ਪੱਟੀ ਸਬ ਜੇਲ ਦੇ 110 ਕੈਦੀਆਂ ਨੂੰ ਜ਼ਿਲ੍ਹਾ ਜੇਲ ਸ੍ਰੀ ਮੁਕਤਸਰ ਸਾਹਿਬ ਤਬਦੀਲ ਕਰ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਇਨ੍ਹਾਂ 412 ਕੈਦੀਆਂ ਨੂੰ ਚੈਕਅੱਪ ਕਰ ਕੇ ਤਬਦੀਲ ਕੀਤਾ ਗਿਆ ਹੈ। ਹੁਣ ਕੋਈ ਵੀ ਨਵਾਂ ਕੈਦੀ ਦੋਵੇਂ ਜੇਲਾਂ ਨੂੰ ਛੱਡ ਕੇ ਕਿਸੇ ਹੋਰ ਜੇਲ ਵਿੱਚ ਨਹੀਂ ਭੇਜਿਆ ਜਾਵੇਗਾ। ਏਕਾਂਤਵਾਸ ਐਲਾਨੀਆਂ ਬਰਨਾਲਾ ਤੇ ਪੱਟੀ ਜੇਲ ਵਿੱਚ ਆਉਣ ਵਾਲੇ ਨਵੇਂ ਕੈਦੀਆਂ ਨੂੰ ਕੋਵਿਡ-19 ਪ੍ਰੋਟੋਕਾਲ ਤੇ ਸਿਹਤ ਸਲਾਹਕਾਰੀਆਂ ਅਨੁਸਾਰ ਪੂਰੀ ਤਰਾਂ ਜਾਂਚ ਕਰ ਕੇ ਭੇਜਿਆ ਜਾਵੇਗਾ। "
-

ਟਾਪ ਹੈਡਲਾਈਨ

Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget