ਕੋਰੋਨਾਵਾਇਰਸ ਕਾਰਨ ਪੰਜਾਬ ਦੀਆਂ ਜੇਲ੍ਹਾਂ ਕੀਤੀਆਂ ਗਈਆਂ ਖਾਲੀ

ਏਬੀਪੀ ਸਾਂਝਾ Updated at: 16 Apr 2020 06:16 PM (IST)

ਪਹਿਲੀ ਵਾਰ ਬਰਨਾਲਾ ਦੀ ਜ਼ਿਲ੍ਹਾ ਜੇਲ੍ਹ ਕੋਰੋਨਾਵਾਇਰਸ ਕਾਰਨ ਖਾਲੀ ਹੋਈ ਹੈ। ਜ਼ਿਲ੍ਹਾ ਜੇਲ੍ਹ ਬਰਨਾਲਾ ਵਿੱਚ ਬੰਦ 303 ਕੈਦੀਆਂ ਵਿੱਚੋਂ 203 ਕੈਦੀਆਂ ਨੂੰ ਬਠਿੰਡਾ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ

ਪੁਰਾਣੀ ਤਸਵੀਰ

NEXT PREV
ਬਰਨਾਲਾ: ਪਹਿਲੀ ਵਾਰ ਬਰਨਾਲਾ ਦੀ ਜ਼ਿਲ੍ਹਾ ਜੇਲ੍ਹ ਕੋਰੋਨਾਵਾਇਰਸ ਕਾਰਨ ਖਾਲੀ ਹੋਈ ਹੈ। ਜ਼ਿਲ੍ਹਾ ਜੇਲ੍ਹ ਬਰਨਾਲਾ ਵਿੱਚ ਬੰਦ 303 ਕੈਦੀਆਂ ਵਿੱਚੋਂ 203 ਕੈਦੀਆਂ ਨੂੰ ਬਠਿੰਡਾ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ ਜਦੋਂਕਿ 100 ਕੈਦੀਆਂ ਨੂੰ ਨਾਭਾ ਜੇਲ੍ਹ ਵਿੱਚ ਤਬਦੀਲ ਕੀਤਾ ਗਿਆ।

ਕੋਰੋਨਾਵਾਇਰਸ ਕਾਰਨ ਪੰਜਾਬ ਦੀਆਂ ਦੋ ਜੇਲ੍ਹਾਂ, ਜ਼ਿਲ੍ਹਾ ਜੇਲ੍ਹ ਬਰਨਾਲਾ ਤੇ ਸਬ ਜੇਲ੍ਹ ਪੱਟੀ ਖਾਲੀ ਕੀਤੀਆਂ ਗਈਆਂ ਹਨ। ਹੁਣ ਮਾਝਾ ਦੁਆਬਾ ਤੋਂ ਨਵੇਂ ਆਏ ਕੈਦੀਆਂ ਨੂੰ ਚੈੱਕਅਪ ਉਪਰੰਤ ਸਬ ਜੇਲ ਪੱਟੀ ਭੇਜਿਆ ਜਾਵੇਗਾ ਤੇ ਮਾਲਵੇ ਦੇ ਨਵੇਂ ਕੈਦੀਆਂ ਨੂੰ ਜ਼ਿਲ੍ਹਾ ਜੇਲ੍ਹ ਬਰਨਾਲਾ ਲਿਆਂਦਾ ਜਾਵੇਗਾ।

ਇਨ੍ਹਾਂ ਦੋਵਾਂ ਜੇਲ੍ਹਾਂ ਵਿੱਚ ਆਉਣ ਵਾਲੇ ਨਵੇਂ ਕੈਦੀਆਂ ਨੂੰ ਕੋਰੋਨਾ ਵਾਇਰਸ ਦੀ ਜਾਂਚ ਕਰਨ ਤੋਂ ਬਾਅਦ ਹੀ ਜੇਲ ਦੇ ਅੰਦਰ ਭੇਜਿਆ ਜਾਵੇਗਾ ਤੇ ਜੇ ਨਵੇਂ ਕੈਦੀ ਵਿੱਚ ਕੋਰੋਨਾ ਦੇ ਕੋਈ ਲੱਛਣ ਪਾਏ ਗਏ ਤਾਂ ਉਨ੍ਹਾਂ ਨੂੰ ਸਰਕਾਰੀ ਹਸਪਤਾਲ ਭੇਜ ਦਿੱਤਾ ਜਾਵੇਗਾ।

ਕੋਵਿਡ-19 ਸੰਕਟ ਦੇ ਮੱਦੇਨਜ਼ਰ ਸੂਬੇ ਦੀਆਂ ਜੇਲਾਂ ਵਿੱਚ ਇਹਤਿਆਤ ਵਰਤਣ ਲਈ ਪੰਜਾਬ ਸਰਕਾਰ ਨੇ ਅਹਿਮ ਕਦਮ ਚੁੱਕਦਿਆਂ ਬਰਨਾਲਾ ਤੇ ਪੱਟੀ ਜੇਲ ਨੂੰ ਏਕਾਂਤਵਾਸ ਵਜੋਂ ਐਲਾਨ ਦਿੱਤਾ ਹੈ। ਇਹ ਖੁਲਾਸਾ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ। ਰੰਧਾਵਾ ਨੇ ਦੱਸਿਆ ਕਿ ਬਰਨਾਲਾ ਤੇ ਪੱਟੀ ਜੇਲਾਂ ਵਿੱਚ ਬੰਦ 412 ਕੈਦੀਆਂ ਨੂੰ ਸੂਬੇ ਦੀਆਂ ਹੋਰਨਾਂ ਜੇਲਾਂ ਵਿੱਚ ਤਬਦੀਲ ਕਰ ਦਿੱਤਾ ਹੈ।

ਉਨਾਂ ਕਿਹਾ ਕਿ ਇਹ ਕਦਮ ਸੂਬੇ ਦੀਆਂ ਜੇਲਾਂ ਨੂੰ ਕੋਰੋਨਾਵਾਇਰਸ ਦੇ ਕਿਸੇ ਵੀ ਸੰਭਾਵੀ ਖਤਰੇ ਤੋਂ ਬਚਣ ਲਈ ਇਹਤਿਆਤ ਵਜੋਂ ਚੁੱਕਿਆ ਗਿਆ ਹੈ।
ਜੇਲ ਮੰਤਰੀ ਰੰਧਾਵਾ ਨੇ ਹੋਰ ਖੁਲਾਸਾ ਕਰਦਿਆਂ ਦੱਸਿਆ ਕਿ 

ਬਰਨਾਲਾ ਜੇਲ ਦੇ 100 ਕੈਦੀ ਨਵੀਂ ਜੇਲ ਨਾਭਾ, ਤੇ 202 ਕੈਦੀ ਜ਼ਿਲ੍ਹਾ ਜੇਲ ਬਠਿੰਡਾ ਅਤੇ ਪੱਟੀ ਸਬ ਜੇਲ ਦੇ 110 ਕੈਦੀਆਂ ਨੂੰ ਜ਼ਿਲ੍ਹਾ ਜੇਲ ਸ੍ਰੀ ਮੁਕਤਸਰ ਸਾਹਿਬ ਤਬਦੀਲ ਕਰ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਇਨ੍ਹਾਂ 412 ਕੈਦੀਆਂ ਨੂੰ ਚੈਕਅੱਪ ਕਰ ਕੇ ਤਬਦੀਲ ਕੀਤਾ ਗਿਆ ਹੈ। ਹੁਣ ਕੋਈ ਵੀ ਨਵਾਂ ਕੈਦੀ ਦੋਵੇਂ ਜੇਲਾਂ ਨੂੰ ਛੱਡ ਕੇ ਕਿਸੇ ਹੋਰ ਜੇਲ ਵਿੱਚ ਨਹੀਂ ਭੇਜਿਆ ਜਾਵੇਗਾ। ਏਕਾਂਤਵਾਸ ਐਲਾਨੀਆਂ ਬਰਨਾਲਾ ਤੇ ਪੱਟੀ ਜੇਲ ਵਿੱਚ ਆਉਣ ਵਾਲੇ ਨਵੇਂ ਕੈਦੀਆਂ ਨੂੰ ਕੋਵਿਡ-19 ਪ੍ਰੋਟੋਕਾਲ ਤੇ ਸਿਹਤ ਸਲਾਹਕਾਰੀਆਂ ਅਨੁਸਾਰ ਪੂਰੀ ਤਰਾਂ ਜਾਂਚ ਕਰ ਕੇ ਭੇਜਿਆ ਜਾਵੇਗਾ।-

- - - - - - - - - Advertisement - - - - - - - - -

© Copyright@2025.ABP Network Private Limited. All rights reserved.