ਪੜਚੋਲ ਕਰੋ

Punjab News: ਮੋਬਾਈਲ ਐਪਲੀਕੇਸ਼ਨ 'ਸਟੇਟ ਹੈਲਥ ਏਜੰਸੀ ਪੰਜਾਬ' ਹੋਈ ਲਾਂਚ, ਪੰਜਾਬੀਆਂ ਦੀ ਸਿਹਤ ਨੂੰ ਲੈ ਕੇ ਮਾਨ ਸਰਕਾਰ ਵੱਲੋਂ ਅਹਿਮ ਕਦਮ

ਸਿਹਤ ਮੰਤਰੀ ਨੇ ਕਿਹਾ ਕਿ ਇਸ ਡਿਜੀਟਲ ਪਲੇਟਫਾਰਮ ਦੀ ਵਰਤੋਂ ਕਰਕੇ ਵਿਅਕਤੀ ਹੁਣ ਆਪਣੇ ਮੋਬਾਈਲ ਫੋਨਾਂ ਤੋਂ 'ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਲਈ ਆਪਣੀ ਯੋਗਤਾ ਦੀ ਆਸਾਨੀ ਨਾਲ ਜਾਂਚ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ..

Ayushman Bharat Chief Minister Health Insurance Scheme: ਪੰਜਾਬ ਵਾਸੀਆਂ ਦੇ ਲਈ ਅਹਿਮ ਅਤੇ ਚੰਗੀ ਖਬਰ ਨਿਕਲ ਕੇ ਸਾਹਮਣੇ ਆਈ ਹੈ। ਪੰਜਾਬ ਦੇ ਲੋਕਾਂ ਲਈ ਮਿਆਰੀ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਇੱਕ ਐਂਡ੍ਰਾਇਡ ਮੋਬਾਈਲ ਐਪਲੀਕੇਸ਼ਨ 'ਸਟੇਟ ਹੈਲਥ ਏਜੰਸੀ ਪੰਜਾਬ' ਲਾਂਚ ਕੀਤੀ ਹੈ।

ਹੋਰ ਪੜ੍ਹੋ : 1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ

ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ

ਸਿਹਤ ਮੰਤਰੀ ਨੇ ਕਿਹਾ ਕਿ ਇਸ ਡਿਜੀਟਲ ਪਲੇਟਫਾਰਮ ਦੀ ਵਰਤੋਂ ਕਰਕੇ ਵਿਅਕਤੀ ਹੁਣ ਆਪਣੇ ਮੋਬਾਈਲ ਫੋਨਾਂ ਤੋਂ 'ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਲਈ ਆਪਣੀ ਯੋਗਤਾ ਦੀ ਆਸਾਨੀ ਨਾਲ ਜਾਂਚ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਐਪ ਇਸ ਸਕੀਮ ਨਾਲ ਸੂਚੀਬੱਧ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਬਾਰੇ ਵੀ ਜਾਣਕਾਰੀ ਪ੍ਰਦਾਨ ਕਰਦੀ ਹੈ ਜਿੱਥੇ ਲੋੜਵੰਦ ਵਿਅਕਤੀ ਇਸ ਸਰਕਾਰੀ ਸਿਹਤ ਬੀਮਾ ਯੋਜਨਾ ਤਹਿਤ ਇਲਾਜ ਕਰਵਾ ਸਕਦੇ ਹਨ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 1.68 ਕਰੋੜ ਲਾਭਪਾਤਰੀ ਹਨ। ਇਨ੍ਹਾਂ ਵਿੱਚੋਂ ਲਗਭਗ 88 ਲੱਖ ਲਾਭਪਾਤਰੀ ਪਹਿਲਾਂ ਹੀ ਆਪਣੇ ਈ-ਕਾਰਡ ਬਣਾ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਇਹ ਮਹੱਤਵਪੂਰਨ ਸਹੂਲਤ ਇੱਕ ਵਿਲੱਖਣ ਸਕੀਮ ਹੈ ਕਿਉਂਕਿ ਇਸ ਵਿੱਚ ਉਨ੍ਹਾਂ ਲੱਖਾਂ ਵਾਧੂ ਵਿਅਕਤੀਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ ਜੋ ਆਯੁਸ਼ਮਾਨ ਭਾਰਤ ਸਕੀਮ ਅਧੀਨ ਕਵਰ ਨਹੀਂ ਕੀਤੇ ਜਾਂਦੇ। ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਵਿੱਚ ਜੇ-ਫਾਰਮ ਵਾਲੇ ਕਿਸਾਨ, ਛੋਟੇ ਵਪਾਰੀ, ਸਮਾਰਟ ਰਾਸ਼ਨ ਕਾਰਡ ਧਾਰਕ, ਲੇਬਰ ਬੋਰਡ ਨਾਲ ਰਜਿਸਟਰਡ ਉਸਾਰੀ ਕਾਮੇ ਅਤੇ ਮਾਨਤਾ ਪ੍ਰਾਪਤ ਪੱਤਰਕਾਰਾਂ ਸਮੇਤ ਲਗਭਗ 45 ਲੱਖ ਪਰਿਵਾਰ ਸ਼ਾਮਲ ਹਨ।

ਘਰ ਬੈਠੇ ਹੀ ਆਯੁਸ਼ਮਾਨ ਕਾਰਡ ਦੀ ਯੋਗਤਾ ਬਾਰੇ ਜਾਣ ਸਕਦੇ ਹੋ

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਆਮ ਲੋਕਾਂ ਨੂੰ ਸਿਹਤ ਬੀਮਾ ਯੋਜਨਾ ਸਬੰਧੀ ਕਾਰਡਾਂ ਲਈ ਆਪਣੀ ਯੋਗਤਾ ਦਾ ਪਤਾ ਲਗਾਉਣ ਲਈ ਸਰਕਾਰੀ ਹਸਪਤਾਲਾਂ ਜਾਂ ਸੇਵਾ ਕੇਂਦਰਾਂ ਵਿੱਚ ਜਾਣਾ ਪੈਂਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਹੁਣ ਪੰਜਾਬ ਸਰਕਾਰ ਵੱਲੋਂ ਪ੍ਰਦਾਨ ਕੀਤੀ ਗਈ ਇਸ ਮਹੱਤਵਪੂਰਨ ਸਹੂਲਤ ਨਾਲ ਪੰਜਾਬ ਦੇ ਲੋਕ ਮੋਬਾਈਲ ਐਪ ਰਾਹੀਂ ਘਰ ਬੈਠੇ ਹੀ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੀ ਯੋਗਤਾ ਦੀ ਜਾਂਚ ਕਰ ਸਕਦੇ ਹਨ।

ਡਾ. ਬਲਬੀਰ ਸਿੰਘ ਨੇ ਪੰਜਾਬ ਵਾਸੀਆਂ ਨੂੰ 'ਸਟੇਟ ਹੈਲਥ ਏਜੰਸੀ ਪੰਜਾਬ' ਐਪ 'ਤੇ ਆਪਣੀ ਯੋਗਤਾ ਦੀ ਜਾਂਚ ਕਰਕੇ ਆਪਣੇ ਕਾਰਡ ਬਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਬੰਧਕੀ ਸਕੱਤਰ ਕੁਮਾਰ ਰਾਹੁਲ, ਸੀ.ਈ.ਓ. ਸਟੇਟ ਹੈਲਥ ਏਜੰਸੀ ਬਬੀਤਾ, ਡਾਇਰੈਕਟਰ ਮੈਡੀਕਲ ਸਿੱਖਿਆ ਅਤੇ ਖੋਜ ਡਾ. ਅਵਨੀਸ਼ ਕੁਮਾਰ, ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਏਰੀ ਸਾਇੰਸਜ਼ ਡਾ. ਵਰਿੰਦਰ ਸਿੰਘ ਵੀ ਹਾਜ਼ਰ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?

Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?

ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ

ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ
ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ

ਸਾਵਧਾਨ: ਜੇ ਨਾ ਸੰਭਲੇ ਤਾਂ ਅਗਲੀਆਂ ਪੀੜ੍ਹੀਆਂ ਹੋ ਜਾਣਗੀਆਂ ਬਰਬਾਦ! ਕੈਨੇਡਾ ਤੇ ਚੀਨ ਦੇ ਵਿਗਿਆਨੀਆਂ ਨੇ ਕੀਤੇ ਵੱਡੇ ਖੁਲਾਸੇ  

Diljit Concert: ਪੰਜਾਬ ਸਰਕਾਰ ਦਾ ਦਿਲਜੀਤ ਨੇ ਭਰਿਆ ਖ਼ਜ਼ਾਨਾ ! ਸ਼ੋਅ ਤੋਂ ਪੰਜਾਬ ਸਰਕਾਰ ਨੇ ਕਮਾਏ ਕਰੋੜਾਂ ! ਜਾਣੋ ਕਿਵੇਂ ਕੀਤੀ ਕਮਾਈ ?

ਚੋਰਾਂ ਦੀ ਕਿਸਮਤ ਨਿਕਲੀ ਮਾੜੀ! ATM ਸਮਝ ਕੇ ਉੱਡਾ ਲੈ ਗਏ ਪਾਸਬੁੱਕ ਵਾਲੀ ਮਸ਼ੀਨ, ਯੂਜ਼ਰਸ ਬੋਲੇ- ਕਿਆ ਚੋਰ ਬਣੇਗਾ ਰੇ ਤੂੰ...

Embed widget