ਟੀਕਰੀ ਬਾਰਡਰ ਤੋਂ ਬੁਰੀ ਖਬਰ ! ਪੰਜਾਬ ਦੇ ਸੀਨੀਅਰ ਵਕੀਲ ਵੱਲੋਂ ਸਲਫਾਸ ਖਾ ਕੇ ਖੁਦਕੁਸ਼ੀ
ਏਬੀਪੀ ਸਾਂਝਾ | 27 Dec 2020 12:06 PM (IST)
ਟੀਕਰੀ ਬਾਰਡਰ ਤੋਂ ਬੁਰੀ ਖਬਰ ਆਈ ਹੈ। ਕਿਸਾਨ ਅੰਦੋਲਨ ਵਿੱਚ ਸ਼ਾਮਲ ਜਲਾਲਾਬਾਦ ਬਾਰ ਐਸੋਸੀਏਸ਼ਨ ਦੇ ਮੈਂਬਰ ਤੇ ਸੀਨੀਅਰ ਵਕੀਲ ਅਮਰਜੀਤ ਸਿੰਘ ਰਾਏ ਨੇ ਅੱਜ ਟੀਕਰੀ ਬਾਰਡਰ ’ਤੇ ਜ਼ਹਿਰੀਲੀ ਦਵਾਈ ਖਾ ਕੇ ਜਾਨ ਦੇ ਦਿੱਤੀ। ਅਮਰਜੀਤ ਸਿੰਘ ਰਾਏ ਨੂੰ ਇਲਾਜ ਲਈ ਰੋਹਤਕ ਪੀਜੀਆਈ ਵਿਖੇ ਦਾਖ਼ਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਨਵੀਂ ਦਿੱਲੀ: ਟੀਕਰੀ ਬਾਰਡਰ ਤੋਂ ਬੁਰੀ ਖਬਰ ਆਈ ਹੈ। ਕਿਸਾਨ ਅੰਦੋਲਨ ਵਿੱਚ ਸ਼ਾਮਲ ਜਲਾਲਾਬਾਦ ਬਾਰ ਐਸੋਸੀਏਸ਼ਨ ਦੇ ਮੈਂਬਰ ਤੇ ਸੀਨੀਅਰ ਵਕੀਲ ਅਮਰਜੀਤ ਸਿੰਘ ਰਾਏ ਨੇ ਅੱਜ ਟੀਕਰੀ ਬਾਰਡਰ ’ਤੇ ਜ਼ਹਿਰੀਲੀ ਦਵਾਈ ਖਾ ਕੇ ਜਾਨ ਦੇ ਦਿੱਤੀ। ਅਮਰਜੀਤ ਸਿੰਘ ਰਾਏ ਨੂੰ ਇਲਾਜ ਲਈ ਰੋਹਤਕ ਪੀਜੀਆਈ ਵਿਖੇ ਦਾਖ਼ਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪਤਾ ਲੱਗਾ ਹੈ ਕਿ ਅਮਰਜੀਤ ਸਿੰਘ ਨੇ ਖ਼ੁਦਕੁਸ਼ੀ ਨੋਟ ਵੀ ਲਿਖਿਆ ਹੈ, ਜਿਸ ’ਚ ਖੇਤੀ ਕਾਨੂੰਨਾਂ ਦਾ ਜ਼ਿਕਰ ਕਰਦਿਆਂ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜ਼ਿੰਮੇਵਾਰ ਦੱਸਿਆ। ਉਹ ਕਰੀਬ ਹਫਤੇ ਤੋਂ ਦਿੱਲੀ ਦੇ ਟੀਕਰੀ ਬਾਰਡਰ 'ਤੇ ਕਿਸਾਨਾਂ ਦੇ ਮੋਰਚੇ ਚ ਸ਼ਾਮਲ ਸਨ। ਉਨ੍ਹਾਂ ਅੱਜ 27 ਦਸੰਬਰ ਸਵੇਰੇ 9 ਵਜੇ ਖੁਦਕੁਸ਼ੀ ਨੋਟ ਲਿਖ ਕੇ ਸਲਫਾਸ ਖਾ ਲਈ ਸੀ। ਇਸ ਤੋਂ ਬਾਅਦ ਉਨ੍ਹਾਂ ਆਪਣੇ ਨਾਲ ਗਏ ਆਪਣੇ ਕਲਰਕ ਨੂੰ ਫੋਨ ਕਰਕੇ ਦੱਸਿਆ ਕਿ ਉਸ ਨੇ ਕਿਸਾਨੀ ਅੰਦੋਲਨ ਲਈ ਲੜਦਿਆਂ ਮੋਦੀ ਸਰਕਾਰ ਤੋਂ ਦੁਖੀ ਹੁੰਦਿਆਂ ਜ਼ਹਿਰੀਲੀ ਦਵਾਈ ਖਾ ਲਈ ਹੈ ਤੇ ਉਹ ਲੰਗਰ ਵਾਲੀ ਜਗ੍ਹਾ ਦੇ ਨੇੜੇ ਪਰਾਲੀ ’ਤੇ ਲੇਟਿਆ ਹੋਇਆ ਹੈ। ਇਸ ਤੋਂ ਬਾਅਦ ਕਲਰਕ ਰਾਮ ਜੀਤ ਨੇ ਜਾ ਕੇ ਵਕੀਲ ਅਮਰਜੀਤ ਰਾਏ ਨੂੰ ਸੰਭਾਲਿਆ ਤੇ ਕਿਸਾਨੀ ਆਗੂਆਂ ਨੂੰ ਸੂਚਿਤ ਕੀਤਾ ਤੇ ਉਨ੍ਹਾਂ ਨੇ ਤੁਰੰਤ ਉਸ ਨੂੰ ਨੇੜਲੇ ਹਸਪਤਾਲ ਬਹਾਦਰਗੜ੍ਹ ਵਿਖੇ ਦਾਖ਼ਲ ਕਰਾਉਣ ਦੀ ਕੋਸ਼ਿਸ਼ ਕੀਤੀ ਪਰ ਬਹਾਦਰਗੜ੍ਹ ਹਸਪਤਾਲ ਦੇ ਡਾਕਟਰਾਂ ਵੱਲੋਂ ਵਕੀਲ ਦੀ ਹਾਲਤ ਗੰਭੀਰ ਹੁੰਦੇ ਵੇਖਦੇ ਹੋਏ ਅੱਗੇ ਪੀਜੀਆਈ ਰੋਹਤਕ ਰੈਫਰ ਕਰ ਦਿੱਤਾ।