ਅੰਮ੍ਰਿਤਸਰ: ਪੰਜਾਬ ਸਰਕਾਰ ਨੇ ਲੌਕਡਾਉਨ ਦੌਰਾਨ ਵੱਡਾ ਫੈਸਲਾ ਲਿਆ ਹੈ। ਸੂਬੇ 'ਚ ਕੱਲ੍ਹ ਤੋਂ ਸ਼ਰਾਬ ਦੇ ਠੇਕੇ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਅੰਗਰੇਜ਼ੀ ਸ਼ਰਾਬ ਦੀ ਹੋਮ ਡਿਲਿਵਰੀ ਹੋਏਗੀ। ਅਹਿਮ ਗੱਲ਼ ਹੈ ਕਿ ਹੋਮ ਡਲਿਵਰੀ ਲਈ ਕੋਈ ਵਾਧੂ ਪੈਸਾ ਨਹੀਂ ਵਸੂਲਿਆ ਜਾਵੇਗਾ।



ਇਹ ਵੀ ਅਹਿਮ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਕੋਰੋਨਵਾਇਰਸ ਨਾਲ ਇਸ ਵੇਲੇ ਪੰਜਾਬ 'ਚ ਸਭ ਤੋਂ ਵੱਧ ਪ੍ਰਭਾਵਿਤ ਹੈ। ਇਹ ਇਲਾਕਾ ਰੈੱਡ ਜ਼ੋਨ 'ਚ ਸ਼ਾਮਲ ਹੈ। ਇਸ ਦੇ ਬਾਵਜੂਦ ਜ਼ਿਲ੍ਹੇ ਵਿੱਚ ਨੌਂ ਤੋਂ ਇੱਕ ਵਜੇ ਤੱਕ ਸ਼ਰਾਬ ਦੇ ਠੇਕੇ ਖੁੱਲ੍ਹਣਗੇ।



ਇਸ ਦੇ ਨਾਲ ਨਾਲ ਲੋਕਾਂ ਨੂੰ ਸਹੂਲਤ ਦੇਣ ਲਈ ਇੱਕ ਵਜੇ ਤੋਂ ਛੇ ਵਜੇ ਤੱਕ ਸ਼ਰਾਬ ਦੀ ਹੋਮ ਡਿਲਿਵਰੀ ਕੀਤੀ ਜਾਵੇਗੀ। ਹਰ ਠੇਕੇ ਦੇ ਦੋ ਮੁਲਾਜ਼ਮਾਂ ਨੂੰ ਹੋਮ ਡਲਿਵਰੀ ਕਰਨ ਦੀ ਇਜਾਜ਼ਤ ਮਿਲੇਗੀ। ਹੋਮ ਡਲਿਵਰੀ ਲਈ ਕੋਈ ਵਾਧੂ ਪੈਸਾ ਨਹੀਂ ਵਸੂਲਿਆ ਜਾਵੇਗਾ।