Breaking News LIVE: ਪੰਜਾਬ ਦੀਆਂ ਵੱਡੀਆਂ ਖਬਰਾਂ, ਮਜੀਠੀਆ ਨੂੰ ਰਾਹਤ, ਰਾਹੁਲ ਗਾਂਧੀ ਪੰਜਾਬ ਪਹੁੰਚੇ, ਜਾਣੋ ਮੌਸਮ ਤੇ ਕੋਰੋਨਾ ਦਾ ਹਾਲ

Punjab Breaking News, 27 January 2022 LIVE Updates: ਪੰਜਾਬ ਦੀਆਂ ਵੱਡੀਆਂ ਖਬਰਾਂ, ਮਜੀਠੀਆ ਨੂੰ ਰਾਹਤ, ਰਾਹੁਲ ਗਾਂਧੀ ਪੰਜਾਬ ਪਹੁੰਚੇ, ਜਾਣੋ ਮੌਸਮ ਤੇ ਕੋਰੋਨਾ ਦਾ ਹਾਲ।

ਏਬੀਪੀ ਸਾਂਝਾ Last Updated: 27 Jan 2022 02:18 PM
ਕਾਂਗਰਸ ਦੀ ਸੁਖਬੀਰ ਬਾਦਲ ਨੂੰ ਚੁਣੌਤੀ

ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵਜੋਤ ਸਿੱਧੂ ਖਿਲਾਫ ਬਿਕਰਮ ਮਜੀਠੀਆ ਨੂੰ ਲੜਾਉਣ ਦੇ ਸਵਾਲ 'ਤੇ ਕਾਂਗਰਸ ਨੇ ਸੁਖਬੀਰ ਬਾਦਲ ਨੂੰ ਚੁਣੌਤੀ ਦਿੱਤੀ ਹੈ। ਕਾਂਗਰਸ ਦੇ ਲੀਡਰ ਭਾਰਤ ਭੂਸ਼ਨ ਆਸ਼ੂ ਨੇ ਕਿਹਾ ਹੈ ਕਿ ਸਾਰਾ ਅਕਾਲੀ ਦਲ ਵੀ ਨਵਜੋਤ ਸਿੱਧੂ ਖਿਲਾਫ ਲੜ ਲਵੇ ਤਾਂ ਵੀ ਸਿੱਧੂ ਜਿੱਤ ਕੇ ਹੀ ਆਉਣਗੇ। ਉਨ੍ਹਾਂ ਕਿਹਾ ਕਿ ਬਿਕਰਮ ਮਜੀਠੀਆ ਦੀ ਹਾਰ ਯਕੀਨੀ ਹੈ।

ਜਿੱਤ ਦੀ ਅਰਦਾਸ ਕੀਤੀ

ਕਾਂਗਰਸ ਦੀ ਚੋਣ ਪ੍ਰਚਾਰ ਮੁਹਿੰਮ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਇਹ ਸਾਰੇ ਇੱਥੇ ਜਿੱਤ ਦੀ ਅਰਦਾਸ ਕਰਨ ਲਈ ਆਏ। ਇਸ ਤੋਂ ਪਹਿਲਾਂ ਕਾਂਗਰਸੀ ਆਗੂਆਂ ਨੇ ਸ੍ਰੀ ਗਾਂਧੀ ਨੂੰ ਹਵਾਈ ਅੱਡੇ ’ਤੇ ਜੀ ਆਇਆਂ ਆਖਿਆ। ਰਾਹੁਲ ਗਾਂਧੀ ਨੇ ਕੜਾਹ ਪ੍ਰਸ਼ਾਦਿ ਦੀ ਦੇਗ ਕਰਾਈ ਤੇ ਦਰਬਾਰ ਸਾਹਿਬ ਅੰਦਰ ਮੱਥਾ ਟੇਕਣ ਲਈ ਗਏ। ਪਰਿਕਰਮਾਂ ਵਿੱਚ ਉਨ੍ਹਾਂ ਨੇ ਲੋਕਾਂ ਨੂੰ ਹੱਥ ਵੀ ਜੋੜੇ।

ਰਾਹੁਲ ਗਾਂਧੀ ਤਿੰਨ ਘੰਟੇ ਦੇਰ ਨਾਲ ਪੁੱਜੇ

ਕਾਂਗਰਸੀ ਆਗੂ ਰਾਹੁਲ ਗਾਂਧੀ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਵਾਲੇ ਕਾਂਗਰਸ ਦੇ ਉਮੀਦਵਾਰ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪੁੱਜੇ। ਸੰਘਣੀ ਧੁੰਦ ਕਾਰਨ ਉਹ ਤਿੰਨ ਘੰਟੇ ਦੇਰ ਨਾਲ ਪੁੱਜੇ। 

ਇਲਜ਼ਾਮਾਂ 'ਤੇ ਟਵਿਟਰ ਦੀ ਪ੍ਰਤੀਕਿਰਿਆ

ਹੁਣ ਟਵਿਟਰ ਨੇ ਰਾਹੁਲ ਗਾਂਧੀ ਦੇ ਇਨ੍ਹਾਂ ਇਲਜ਼ਾਮਾਂ 'ਤੇ ਪ੍ਰਤੀਕਿਰਿਆ ਦਿੱਤੀ ਹੈ। ਟਵਿੱਟਰ ਦੇ ਬੁਲਾਰੇ ਨੇ ਕਿਹਾ, 'Followers ਦੀ ਗਿਣਤੀ ਇੱਕ Visible Feature ਹੈ ਤੇ ਅਸੀਂ ਚਾਹੁੰਦੇ ਹਾਂ ਕਿ ਹਰ ਕਿਸੇ ਨੂੰ ਵਿਸ਼ਵਾਸ ਹੋਵੇ ਕਿ ਇਹ ਅੰਕੜੇ ਸਹੀ ਤੇ ਤੱਥਾਂ 'ਤੇ ਹਨ,' ਟਵਿਟਰ ਦੀ ਹੇਰਾਫੇਰੀ ਤੇ ਸਪੈਮ ਲਈ Zero Tolerance ਨੀਤੀ ਹੈ।

Rahul Gandhi ਵੱਲੋਂ ਆਵਾਜ਼ ਦਬਾਉਣ ਦੇ ਇਲਜ਼ਾਮਾਂ ਦਾ Twitter ਨੇ ਦਿੱਤਾ ਇਹ ਜਵਾਬ

ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਹਾਲ ਹੀ 'ਚ ਸੋਸ਼ਲ ਮੀਡੀਆ ਪਲੈਟਫਾਰਮ ਟਵਿੱਟਰ 'ਤੇ ਇੱਕ ਪੱਤਰ ਲਿਖ ਕੇ ਟਵਿਟਰ 'ਤੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦਾ ਦੋਸ਼ ਲਗਾਇਆ ਹੈ। ਰਾਹੁਲ ਨੇ ਇਲਜ਼ਾਮ ਲਾਇਆ ਸੀ ਕਿ ਸਰਕਾਰ ਦੇ ਦਬਾਅ ਹੇਠ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਟਵਿਟਰ 'ਤੇ ਫੌਲੋਅਰਜ਼ ਦੀ ਗਿਣਤੀ ਘਟਾਈ ਜਾ ਰਹੀ ਹੈ।

ਪੁਲਿਸ ਨੇ ਛੁਡਵਾਈ ਲੜਕੀ 

ਲੜਕੀ ਦੀ ਛੋਟੀ ਭੈਣ ਨੇ ਪੁਲਸ ਨੂੰ ਫੋਨ ਕੀਤਾ ਅਤੇ ਮੌਕੇ 'ਤੇ ਪਹੁੰਚ ਕੇ ਪੁਲਸ ਨੇ ਲੜਕੀ ਨੂੰ ਬਚਾਇਆ ਅਤੇ ਫਿਲਹਾਲ ਉਸ ਦੀ ਕਾਊਂਸਲਿੰਗ ਕੀਤੀ ਜਾ ਰਹੀ ਹੈ। ਪੁਲਿਸ ਨੇ ਲੜਕੀ ਦੀ ਸ਼ਿਕਾਇਤ 'ਤੇ ਸਮੂਹਿਕ ਬਲਾਤਕਾਰ ਦੀ ਐੱਫਆਈਆਰ ਦਰਜ ਕੀਤੀ ਹੈ ਅਤੇ ਲੜਕੀ ਨਾਲ ਬਦਸਲੂਕੀ ਕਰਨ ਦੇ ਦੋਸ਼ 'ਚ ਚਾਰ ਔਰਤਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਪੁਲਸ ਕੁਝ ਹੋਰ ਦੋਸ਼ੀਆਂ ਦੀ ਭਾਲ 'ਚ ਵੀ ਲੱਗੀ ਹੋਈ ਹੈ।

ਦਿੱਲੀ ਫਿਰ ਸ਼ਰਮਸਾਰ, ਅਗਵਾ ਕਰ ਲੜਕੀ ਨਾਲ ਗੈਂਗਰੇਪ

ਰਾਜਧਾਨੀ ਦਿੱਲੀ ਤੋਂ ਇੱਕ ਬੇਹੱਦ ਸ਼ਰਮਨਾਕ ਤੇ ਹੈਰਾਨ ਕਰਨ ਵਾਲਾ ਵੀਡੀਓ ਸਾਹਮਣੇ ਆਇਆ ਹੈ। ਜਿੱਥੇ ਇੱਕ ਲੜਕੀ ਨੂੰ ਅਗਵਾ ਕਰਨ ਤੋਂ ਬਾਅਦ ਉਸ ਨਾਲ ਛੇੜਛਾੜ ਕੀਤੀ ਗਈ। ਇੰਨਾ ਹੀ ਨਹੀਂ ਇਸ ਤੋਂ ਬਾਅਦ ਉਸ ਲੜਕੀ ਦੇ ਵਾਲ ਵੀ ਕੱਟ ਦਿੱਤੇ ਗਏ ਤੇ ਉਸਦੇ ਚਿਹਰੇ 'ਤੇ ਕਾਲਿਖ ਮਲੀ ਗਈ ਤੇ ਉਸ ਨੂੰ ਵੀ ਗਲੀਆਂ ਵਿੱਚ ਘੁਮਾਇਆ ਗਿਆ। ਘਟਨਾ ਰਾਜਧਾਨੀ ਦੇ ਕਸਤੂਰਬਾ ਇਲਾਕੇ ਦੀ ਦੱਸੀ ਜਾ ਰਹੀ ਹੈ।

ਪੰਜਾਬ 'ਚ ਕਾਂਗਰਸ ਦੇ ਮੁੱਖ ਮੰਤਰੀ ਦੇ ਚਿਹਰੇ 'ਤੇ ਟਿਕੀਆਂ

ਅਹਿਮ ਗੱਲ ਹੈ ਕਿ ਰਾਹੁਲ ਗਾਂਧੀ ਦੇ ਦੌਰੇ ਨੂੰ ਲੈ ਕੇ ਸਭ ਦੀਆਂ ਨਜ਼ਰਾਂ ਪੰਜਾਬ 'ਚ ਕਾਂਗਰਸ ਦੇ ਮੁੱਖ ਮੰਤਰੀ ਦੇ ਚਿਹਰੇ 'ਤੇ ਟਿਕੀਆਂ ਹੋਈਆਂ ਹਨ। ਕਾਂਗਰਸੀਆਂ ਤੋਂ ਇਲਾਵਾ ਵਿਰੋਧੀ ਪਾਰਟੀਆਂ ਵੀ ਇਸ ਨੂੰ ਲੈ ਕੇ ਚੌਕਸ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਤੇ ਮੌਜੂਦਾ ਸੀਐਮ ਚਰਨਜੀਤ ਚੰਨੀ ਵਿੱਚ ਸੀਐਮ ਚਿਹਰੇ ਨੂੰ ਲੈ ਕੇ ਜੰਗ ਜਾਰੀ ਹੈ। ਇਸ ਕਾਰਨ ਕਾਂਗਰਸ ਧੜੇਬੰਦੀ ਵਿੱਚ ਵੰਡੀ ਹੋਈ ਹੈ।

ਰਾਹੁਲ ਗਾਂਧੀ ਜਲੰਧਰ ਲਈ ਰਵਾਨਾ ਹੋਣਗੇ

ਇਸ ਤੋਂ ਬਾਅਦ ਰਾਹੁਲ ਗਾਂਧੀ ਜਲੰਧਰ ਲਈ ਰਵਾਨਾ ਹੋਣਗੇ। ਜਲੰਧਰ ਦੇ ਮਿੱਠਾਪੁਰ ਤੋਂ 3.30 ਤੋਂ 4.30 ਵਜੇ ਤੱਕ 'ਪੰਜਾਬ ਫਤਿਹ' ਵਰਚੁਅਲ ਰੈਲੀ ਨੂੰ ਸੰਬੋਧਨ ਕਰਨਗੇ। ਕੋਰੋਨਾ ਕਾਰਨ ਰੈਲੀਆਂ 'ਤੇ ਲੱਗੀ ਰੋਕ ਕਾਰਨ ਰਾਹੁਲ ਇਸ ਰੈਲੀ ਰਾਹੀਂ ਪੰਜਾਬ 'ਚ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਗੇ। ਜਲੰਧਰ ਤੋਂ ਉਹ ਆਦਮਪੁਰ ਹਵਾਈ ਅੱਡੇ ਤੋਂ ਦਿੱਲੀ ਲਈ ਰਵਾਨਾ ਹੋਣਗੇ।

ਰਾਹੁਲ ਗਾਂਧੀ ਅੰਮ੍ਰਿਤਸਰ ਪਹੁੰਚੇ

ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਅੰਮ੍ਰਿਤਸਰ ਪਹੁੰਚ ਗਏ ਹਨ। ਖਰਾਬ ਮੌਸਮ ਕਾਰਨ ਉਹ ਦੇਰੀ ਨਾਲ ਅੰਮ੍ਰਿਤਸਰ ਪਹੁੰਚੇ। ਉਨ੍ਹਾਂ ਸਵੇਰੇ 9.30 ਵਜੇ ਅੰਮ੍ਰਿਤਸਰ ਪਹੁੰਚਣਾ ਸੀ ਪਰ ਹੁਣ ਉਨ੍ਹਾਂ ਦੀ ਵਿਸ਼ੇਸ਼ ਉਡਾਣ ਲੇਟ ਅੰਮ੍ਰਿਤਸਰ ਪਹੁੰਚੀ। ਇੱਥੇ ਪਹੁੰਚਣ ਤੋਂ ਬਾਅਦ ਰਾਹੁਲ 117 ਉਮੀਦਵਾਰਾਂ ਦੇ ਨਾਲ ਸਭ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਮਗਰੋਂ ਗੁਰੂ ਦਾ ਲੰਗਰ ਛਕਣਗੇ। ਇਸ ਤੋਂ ਬਾਅਦ ਉਹ ਸ਼੍ਰੀ ਦੁਰਗਿਆਣਾ ਮੰਦਰ ਤੇ ਭਗਵਾਨ ਵਾਲਮੀਕਿ ਤੀਰਥ ਵਿਖੇ ਮੱਥਾ ਟੇਕਣਗੇ।

ਕੋਰੋਨਾ ਦੇ ਪਿਛਲੇ 24 ਘੰਟਿਆਂ ਦੌਰਾਨ 2.86 ਲੱਖ ਨਵੇਂ ਕੇਸ

ਦੇਸ਼ ਵਿੱਚ ਕੋਰੋਨਾ ਦੀ ਬੇਕਾਬੂ ਰਫ਼ਤਾਰ ਅਜੇ ਵੀ ਬਰਕਰਾਰ ਹੈ। ਕੋਰੋਨਾ ਸੰਕਰਮਣ ਦੇ ਪਿਛਲੇ 24 ਘੰਟਿਆਂ ਦੌਰਾਨ 2,86,384 ਨਵੇਂ ਕੇਸ ਸਾਹਮਣੇ ਆਏ ਹਨ ਜਦੋਂ ਕਿ 573 ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਤੋਂ ਬਾਅਦ ਦੇਸ਼ ਵਿੱਚ ਸਰਗਰਮ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 22 ਲੱਖ 2 ਹਜ਼ਾਰ 472 ਹੋ ਗਈ ਹੈ। ਕੋਰੋਨਾ ਦੀ ਪੌਜ਼ੇਟੀਵਿਟੀ ਦਰ 16 ਫੀਸਦੀ ਤੋਂ ਵਧ ਕੇ 19.5 ਫੀਸਦੀ ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ 14 ਲੱਖ 62 ਹਜ਼ਾਰ 261 ਲੋਕਾਂ ਦਾ ਕੋਰੋਨਾ ਟੈਸਟ ਕੀਤਾ ਗਿਆ। ਦੇਸ਼ ਵਿੱਚ ਹੁਣ ਤੱਕ 72 ਕਰੋੜ 21 ਲੋਕਾਂ ਦੇ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ।

ਪੰਜਾਬ-ਦਿੱਲੀ 'ਚ ਛਾਈ ਰਹੇਗੀ ਧੁੰਦ

ਵੀਰਵਾਰ ਨੂੰ ਸਵੇਰੇ ਪੰਜਾਬ ਅਤੇ ਉੱਤਰਾਖੰਡ ਦੇ ਕੁਝ ਹਿੱਸਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਮੱਧ ਪ੍ਰਦੇਸ਼ ਵਿੱਚ ਕੋਲਡ ਡੇਅ ਰਹਿਣ ਦੀ ਸੰਭਾਵਨਾ ਹੈ, ਜਦੋਂ ਕਿ ਰਾਜਸਥਾਨ ਅਤੇ ਪੱਛਮੀ ਮੱਧ ਪ੍ਰਦੇਸ਼ ਵਿੱਚ ਠੰਢ ਦੇ ਨਾਲ ਹੱਡ ਚੀਰਵੀਂ ਸੀਤ ਲਹਿਰ ਚਲਣ ਦੀ ਸੰਭਾਵਨਾ ਹੈ। ਉੱਤਰ ਪ੍ਰਦੇਸ਼ ਅਤੇ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਵੀ ਕੋਲਡ ਡੇਅ ਦੇ ਹਾਲਾਤ ਬਣੇ ਰਹਿਣ ਦੀ ਸੰਭਾਵਨਾ ਹੈ।

ਖੁੱਲ੍ਹਦੇ ਹੀ ਸ਼ੇਅਰ ਬਾਜ਼ਾਰ ਹੋਇਆ ਧੜੰਮ

ਸ਼ੇਅਰ ਬਾਜ਼ਾਰ (Sensex) 'ਚ ਕੱਲ੍ਹ ਦੀ ਛੁੱਟੀ ਤੋਂ ਬਾਅਦ ਅੱਜ ਬਾਜ਼ਾਰ ਹੇਠਲੇ ਪੱਧਰ 'ਤੇ ਹੀ ਕਾਰੋਬਾਰ ਕਰਦਾ ਨਜ਼ਰ ਆ ਰਿਹਾ ਹੈ। ਅੱਜ ਬਾਜ਼ਾਰ 'ਚ ਸੈਂਸੈਕਸ ਤੇ ਨਿਫਟੀ ਗਿਰਾਵਟ ਦੇ ਦਾਇਰੇ 'ਚ ਰਹੇ। ਸੈਂਸੈਕਸ 'ਚ 900 ਤੋਂ ਜ਼ਿਆਦਾ ਅੰਕਾਂ ਦੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਸ਼ੇਅਰ ਬਾਜ਼ਾਰ 'ਚ ਫਿਰ ਤੋਂ ਭਾਰੀ ਗਿਰਾਵਟ ਦੇ ਦੌਰ 'ਚ BSE ਸੈਂਸੈਕਸ 57,000 'ਤੇ ਆ ਗਿਆ ਹੈ।

ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

ਨਸ਼ਾ ਤਸਕਰੀ ਦੇ ਮਾਮਲੇ ਵਿੱਚ ਘਿਰੇ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਗ੍ਰਿਫਤਾਰੀ 'ਤੇ 31 ਜਨਵਰੀ ਤੱਕ ਰੋਕ ਲਾ ਦਿੱਤੀ ਹੈ। ਸੁਪਰੀਮ ਕੋਰਟ ਮਜੀਠੀਆ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਲਈ ਤਿਆਰ ਹੈ। ਸੁਪਰੀਮ ਕੋਰਟ ਇਸ ਮਾਮਲੇ 'ਤੇ ਅਗਲੇ ਸੋਮਵਾਰ ਨੂੰ ਸੁਣਵਾਈ ਕਰੇਗੀ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਜ਼ਮਾਨਤ ਅਰਜ਼ੀ ਦੀ ਸੁਣਵਾਈ ਤੱਕ ਕੋਈ ਕਾਰਵਾਈ ਨਾ ਕਰਨ ਲਈ ਕਿਹਾ ਹੈ।

ਪਿਛੋਕੜ

Punjab Breaking News, 27 January 2022 LIVE Updates: ਨਸ਼ਾ ਤਸਕਰੀ ਦੇ ਮਾਮਲੇ ਵਿੱਚ ਘਿਰੇ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਗ੍ਰਿਫਤਾਰੀ 'ਤੇ 31 ਜਨਵਰੀ ਤੱਕ ਰੋਕ ਲਾ ਦਿੱਤੀ ਹੈ। ਸੁਪਰੀਮ ਕੋਰਟ ਮਜੀਠੀਆ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਲਈ ਤਿਆਰ ਹੈ। ਸੁਪਰੀਮ ਕੋਰਟ ਇਸ ਮਾਮਲੇ 'ਤੇ ਅਗਲੇ ਸੋਮਵਾਰ ਨੂੰ ਸੁਣਵਾਈ ਕਰੇਗੀ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਜ਼ਮਾਨਤ ਅਰਜ਼ੀ ਦੀ ਸੁਣਵਾਈ ਤੱਕ ਕੋਈ ਕਾਰਵਾਈ ਨਾ ਕਰਨ ਲਈ ਕਿਹਾ ਹੈ।


Corona Cases in India Today: ਦੇਸ਼ ਵਿੱਚ ਕੋਰੋਨਾ ਦੀ ਬੇਕਾਬੂ ਰਫ਼ਤਾਰ ਅਜੇ ਵੀ ਬਰਕਰਾਰ ਹੈ। ਕੋਰੋਨਾ ਸੰਕਰਮਣ ਦੇ ਪਿਛਲੇ 24 ਘੰਟਿਆਂ ਦੌਰਾਨ 2,86,384 ਨਵੇਂ ਕੇਸ ਸਾਹਮਣੇ ਆਏ ਹਨ ਜਦੋਂ ਕਿ 573 ਮਰੀਜ਼ਾਂ ਦੀ ਮੌਤ ਹੋ ਗਈ ਹੈ। ਇਸ ਤੋਂ ਬਾਅਦ ਦੇਸ਼ ਵਿੱਚ ਸਰਗਰਮ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 22 ਲੱਖ 2 ਹਜ਼ਾਰ 472 ਹੋ ਗਈ ਹੈ। ਕੋਰੋਨਾ ਦੀ ਪੌਜ਼ੇਟੀਵਿਟੀ ਦਰ 16 ਫੀਸਦੀ ਤੋਂ ਵਧ ਕੇ 19.5 ਫੀਸਦੀ ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ 14 ਲੱਖ 62 ਹਜ਼ਾਰ 261 ਲੋਕਾਂ ਦਾ ਕੋਰੋਨਾ ਟੈਸਟ ਕੀਤਾ ਗਿਆ। ਦੇਸ਼ ਵਿੱਚ ਹੁਣ ਤੱਕ 72 ਕਰੋੜ 21 ਲੋਕਾਂ ਦੇ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ।


Punjab Weather and Pollution Report Today: ਮੌਸਮ ਵਿਭਾਗ ਨੇ ਅਗਲੇ 3 ਤੋਂ 4 ਦਿਨਾਂ ਦੌਰਾਨ ਪੰਜਾਬ ਵਿੱਚ ਸੀਤ ਲਹਿਰ ਦੀ ਭਵਿੱਖਬਾਣੀ ਕੀਤੀ ਹੈ। ਇਸ ਦੌਰਾਨ ਸੰਘਣੀ ਧੁੰਦ ਵੀ ਬਣੀ ਰਹੇਗੀ। ਇਸ ਦੇ ਨਾਲ ਹੀ ਮੌਸਮ ਵਿਭਾਗ ਮੁਤਾਬਕ ਭਲਕੇ ਤੋਂ ਮੌਸਮ ਸਾਫ਼ ਹੋਣਾ ਸ਼ੁਰੂ ਹੋ ਜਾਵੇਗਾ ਪਰ ਠੰਢ ਤੋਂ ਬਹੁਤੀ ਰਾਹਤ ਨਹੀਂ ਮਿਲੇਗੀ। ਇਸ ਤੋਂ ਪਹਿਲਾਂ ਸੂਬੇ 'ਚ ਪਿਛਲੇ 3 ਹਫਤਿਆਂ ਤੋਂ ਠੰਢ ਦਾ ਪ੍ਰਕੋਪ ਜਾਰੀ ਹੈ। ਧੁੱਪ ਨਾ ਨਿਕਲਣ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਪੰਜਾਬ ਵਿੱਚ 2 ਫਰਵਰੀ ਤੱਕ ਮੀਂਹ ਦੀ ਕੋਈ ਭਵਿੱਖਬਾਣੀ ਨਹੀਂ ਹੈ। ਇਸ ਦੇ ਨਾਲ ਹੀ ਹਵਾ ਪ੍ਰਦੂਸ਼ਣ ਫਿਰ ਤੋਂ ਵਧਣਾ ਸ਼ੁਰੂ ਹੋ ਗਿਆ ਹੈ। ਆਓ ਜਾਣਦੇ ਹਾਂ ਕਿ ਅੱਜ ਪੰਜਾਬ ਦੇ ਵੱਡੇ ਸ਼ਹਿਰਾਂ ਦਾ ਮੌਸਮ ਕਿਵੇਂ ਰਹੇਗਾ?


Rahul Gandhi Punjab Visit: ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਅੰਮ੍ਰਿਤਸਰ ਪਹੁੰਚ ਗਏ ਹਨ। ਖਰਾਬ ਮੌਸਮ ਕਾਰਨ ਉਹ ਦੇਰੀ ਨਾਲ ਅੰਮ੍ਰਿਤਸਰ ਪਹੁੰਚੇ। ਉਨ੍ਹਾਂ ਸਵੇਰੇ 9.30 ਵਜੇ ਅੰਮ੍ਰਿਤਸਰ ਪਹੁੰਚਣਾ ਸੀ ਪਰ ਹੁਣ ਉਨ੍ਹਾਂ ਦੀ ਵਿਸ਼ੇਸ਼ ਉਡਾਣ ਸਾਢੇ 10 ਵਜੇ ਅੰਮ੍ਰਿਤਸਰ ਪਹੁੰਚੀ। ਇੱਥੇ ਪਹੁੰਚਣ ਤੋਂ ਬਾਅਦ ਰਾਹੁਲ 117 ਉਮੀਦਵਾਰਾਂ ਦੇ ਨਾਲ ਸਭ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਮਗਰੋਂ ਗੁਰੂ ਦਾ ਲੰਗਰ ਛਕਣਗੇ। ਇਸ ਤੋਂ ਬਾਅਦ ਉਹ ਸ਼੍ਰੀ ਦੁਰਗਿਆਣਾ ਮੰਦਰ ਤੇ ਭਗਵਾਨ ਵਾਲਮੀਕਿ ਤੀਰਥ ਵਿਖੇ ਮੱਥਾ ਟੇਕਣਗੇ।

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.