ਪੜਚੋਲ ਕਰੋ

ਕਰਜ਼ੇ ਹੇਠ ਨਿੱਕਲਿਆ ਪੰਜਾਬ ਦਾ ਦਮ, ਪੰਜ ਸਾਲਾਂ 'ਚ ਦੁੱਗਣਾ!

ਪਿਛਲੇ 10 ਸਾਲਾਂ ਦੌਰਾਨ ਪੰਜਾਬ ਦਾ ਕਰਜ਼ਾ ਚਾਰ–ਗੁਣਾ ਵਧਿਆ ਹੈ। ਸਾਲ 2006-07 ਦੌਰਾਨ ਜਦੋਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੀ ਸਰਕਾਰ ਸੱਤਾ ’ਚ ਆਈ ਸੀ, ਤਦ ਇਹ ਕਰਜ਼ਾ 40,000 ਕਰੋੜ ਰੁਪਏ ਦੇ ਲਗਪਗ ਸੀ।

ਚੰਡੀਗੜ੍ਹ: ਪੰਜਾਬ ਦਾ ਵਿੱਤੀ ਸੰਕਟ ਹਾਲੇ ਹੋਰ ਵੀ ਜ਼ਿਆਦਾ ਹੋ ਸਕਦਾ ਹੈ ਕਿਉਂਕਿ ਸਾਲ 2024-25 ਤੱਕ ਸੂਬੇ ਸਿਰ ਚੜ੍ਹਿਆ ਕਰਜ਼ਾ 3.73 ਲੱਖ ਕਰੋੜ ਰੁਪਏ ਹੋ ਜਾਵੇਗਾ। ਇਹ ਜਾਣਕਾਰੀ ਕੰਪਟਰੋਲਰ ਤੇ ਆਡੀਟਰ ਜਨਰਲ (CAG) ਦੀ ਤਾਜ਼ਾ ਰਿਪੋਰਟ ’ਚ ਦਿੱਤੀ ਗਈ ਹੈ। ਕੈਗ ਨੇ ਸੈਮੀਲੌਗ ਲਿਨੀਅਰ ਰੀਗ੍ਰੈਸ਼ਨ ਮਾਡਲ ਦੇ ਆਧਾਰ ’ਤੇ ਲਾਏ ਅਨੁਮਾਨਾਂ ਮੁਤਾਬਕ ਸਾਲ 2024-25 ਤੱਕ ਪੰਜਾਬ ਸਿਰ ਚੜ੍ਹਿਆ ਕਰਜ਼ਾ 3,73,988 ਕਰੋੜ ਰੁਪਏ ਹੋ ਜਾਵੇਗਾ, ਜਦਕਿ 31 ਮਾਰਚ, 2019 ਨੂੰ ਪੰਜਾਬ ਸਿਰ 1,79,130 ਕਰੋੜ ਰੁਪਏ ਦਾ ਕਰਜ਼ਾ ਸੀ। ਇੰਝ ਪੰਜ ਸਾਲਾਂ ਅੰਦਰ ਇਹ ਕਰਜ਼ਾ ਦੁੱਗਣਾ ਹੋਣ ਜਾ ਰਿਹਾ ਹੈ।

ਪਿਛਲੇ 10 ਸਾਲਾਂ ਦੌਰਾਨ ਪੰਜਾਬ ਦਾ ਕਰਜ਼ਾ ਚਾਰ–ਗੁਣਾ ਵਧਿਆ ਹੈ। ਸਾਲ 2006-07 ਦੌਰਾਨ ਜਦੋਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੀ ਸਰਕਾਰ ਸੱਤਾ ’ਚ ਆਈ ਸੀ, ਤਦ ਇਹ ਕਰਜ਼ਾ 40,000 ਕਰੋੜ ਰੁਪਏ ਦੇ ਲਗਪਗ ਸੀ। ਸਾਲ 2016-17 ’ਚ ਜਦੋਂ ਅਕਾਲੀ-ਭਾਜਪਾ ਸਰਕਾਰ ਸੱਤਾ ਤੋਂ ਲਾਂਭੇ ਹੋਈ, ਤਾਂ ਇਹ ਕਰਜ਼ਾ ਵਧ ਕੇ 1,53,773 ਕਰੋੜ ਰੁਪਏ ਹੋ ਗਿਆ ਸੀ।

ਪਿਛਲੇ ਚਾਰ ਸਾਲਾਂ ਤੋਂ ਕਾਂਗਰਸ ਦੀ ਹਕੂਮਤ ਵੀ ਪੰਜਾਬ ਦੀ ਅਰਥਵਿਵਸਥਾ ਨੂੰ ਮੁੜ ਲੀਹ ’ਤੇ ਨਹੀਂ ਲਿਆ ਸੀ। ਇਕੱਲੇ ਸਾਲ 2018-19 ਦੌਰਾਨ ਹੀ ਪੰਜਾਬ ਸਿਰ 25,500 ਕਰੋੜ ਰੁਪਏ ਦਾ ਕਰਜ਼ਾ ਹੋਰ ਚੜ੍ਹਿਆ ਸੀ। ਪਿਛਲੇ ਕੁਝ ਸਾਲਾਂ ਤੋਂ ਸੂਬਾ ਸਰਕਾਰ ਜਿੱਥੇ ਪੁਰਾਣੇ ਕਰਜ਼ੇ ਮੋੜ ਰਹੀ ਹੈ, ਉੱਥੇ 73 ਫ਼ੀਸਦੀ ਨਵੇਂ ਕਰਜ਼ੇ ਵੀ ਲੈ ਲੈਂਦੀ ਹੈ।

ਹੁਣ ਪੰਜਾਬ ਸਰਕਾਰ ਦੀਆਂ ਦੇਣਦਾਰੀਆਂ ਇੰਨੀਆਂ ਜ਼ਿਆਦਾ ਵਧ ਗਈਆਂ ਹਨ ਕਿ ਉਸ ਨੂੰ ਨਵੇਂ ਕਰਜ਼ੇ ’ਚੋਂ ਆਪਣੇ ਉਪਯੋਗ ਲਈ ਸਿਰਫ਼ 10 ਫ਼ੀਸਦੀ ਰਕਮ ਹੀ ਮਿਲਦੀ ਹੈ। ਭਵਿੱਖ ’ਚ ਇਹ ਕਰਜ਼ੇ ਪੰਜਾਬ ਦੀ ਵਿੱਤੀ ਸਥਿਤੀ ਹੋਰ ਵੀ ਭੈੜੀ ਕਰਨ ਜਾ ਰਹੇ ਹਨ। ਹੁਣ CAG ਨੇ ਇਹ ਨੁਕਤਾ ਉਠਾਇਆ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
Punjab Police Transfer: ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
Embed widget