ਚੰਡੀਗੜ੍ਹ: ਪੰਜਾਬ ਸਰਕਾਰ ਨੇ ਕੋਰੋਨਾਵਾਇਰਸ ਦੇ ਵੱਧਦੇ ਕੇਸਾਂ ਨੂੰ ਵੇਖਦੇ ਹੋਏ ਸੂਬੇ ਅੰਦਰ ਵੀਕਐਂਡ ਲੌਕਡਾਊਨ ਅਤੇ ਰੋਜ਼ਾਨਾਂ ਨਾਇਟ ਕਰਫਿਊ ਲਾਗੂ ਕਰਨ ਦਾ ਐਲਾਨ ਕੀਤਾ ਹੈ।ਰਾਤ 7ਵਜੇ ਤੋਂ ਸਵੇਰੇ 5ਵਜੇ ਤੱਕ ਨਾਇਟ ਕਰਫਿਊ ਜਾਰੀ ਰਹੇਗਾ।


ਇਹ ਵੀ ਪੜ੍ਹੋ: ਭਾਰਤ 'ਚ ਇੱਕੋ ਦਿਨ 70,000 ਦੇ ਕਰੀਬ ਨਵੇਂ ਕੋਰੋਨਾ ਕੇਸ, ਹੁਣ ਤਕ 54,000 ਲੋਕਾਂ ਦੀ ਮੌਤ

ਰਾਜ ਵਿਚ ਵੱਡੇ ਪੱਧਰ 'ਤੇ ਕੋਵਿਡ ਸਪਾਈਕ ਨਾਲ ਨਜਿੱਠਣ ਲਈ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕਈ ਐਮਰਜੈਂਸੀ ਉਪਾਵਾਂ ਦਾ ਆਦੇਸ਼ ਦਿੱਤਾ, ਜਿਸ ਵਿਚ ਰੋਜ਼ਾਨਾ ਨਾਇਟ ਕਰਫਿਊ ਦੇ ਨਾਲ ਵੀਕਐਂਡ ਲੌਕਡਾਊਨ ਸ਼ਾਮਲ ਹੈ।ਕੱਲ੍ਹ ਤੋਂ ਰਾਜ ਦੇ ਸਾਰੇ 167 ਸ਼ਹਿਰਾਂ / ਕਸਬਿਆਂ ਵਿਚ ਨਾਇਟ ਕਰਫਿਊ ਲਾਗੂ ਹੋਵੇਗਾ।

ਇਹ ਵੀ ਪੜ੍ਹੋ: Harley-Davidson ਦੀ ਭਾਰਤ 'ਚੋਂ ਜਾਣ ਦੀ ਤਿਆਰੀ

ਇਸ ਦੇ ਨਾਲ ਹੀ ਅਗਸਤ ਮਹੀਨੇ 'ਚ ਸਰਕਾਰੀ ਅਤੇ ਪ੍ਰਾਈਵੇਟ ਦਫ਼ਤਰਾਂ 'ਚ ਸਿਰਫ 50 ਫੀਸਦ ਹੀ ਕਰਮਚਾਰੀ ਕੰਮ ਕਰਨਗੇ।ਪੰਜਾਬ 'ਚ ਹੁਣ ਤੱਕ 36 ਹਜ਼ਾਰ ਕੋਰੋਨਾ ਕੇਸ ਆ ਚੁੱਕੇ ਹਨ ਅਤੇ 920 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ: ਗੰਨਾ ਕਿਸਾਨਾਂ ਲਈ ਖੁਸ਼ਖਬਰੀ, ਖਰੀਦ ਮੁਲ 'ਚ 10 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ