ਚੰਡੀਗੜ੍ਹ: ਕੋਰੋਨਾਵਾਇਰਸ ਮਹਾਮਾਰੀ ਦੇ ਵੱਧਦੇ ਪ੍ਰਸਾਰ ਤੇ ਕਾਬੂ ਪਾਉਣ ਲਈ ਪੰਜਾਬ ਸਰਕਾਰ ਨੇ ਨਵੇਂ ਆਦੇਸ਼ ਲਾਗੂ ਕੀਤੇ ਹਨ।ਸੋਮਵਾਰ ਤੋਂ ਸ਼ੁਕਵਾਰ ਸ਼ਾਮ ਸਾਢੇ 6 ਵਜੇ ਤੱਕ ਦੁਕਾਨਾਂ ਅਤੇ ਰੈਸਟੋਰੈਂਟ ਖੁੱਲ ਸਕਣਗੇ।ਸ਼ਾਮ 7 ਵਜੇ ਤੋਂ ਨਾਇਟ ਕਰਫਿਊ ਸਖ਼ਤੀ ਨਾਲ ਲਾਗੂ ਕੀਤਾ ਜਾਏਗਾ।


ਇਹ ਵੀ ਪੜ੍ਹੋ: Punjab Lockdown Travel Rules: ਪੰਜ ਜ਼ਿਲ੍ਹਿਆਂ 'ਚ ਵਾਹਨਾਂ ਦੀ ਸਮਰੱਥਾ ਉੱਤੇ ਮੁੜ ਪਾਬੰਦੀ, ਸਰਿਫ 50% ਸਮਰੱਥਾ ਦੀ ਆਗਿਆ

ਇਸ ਦੌਰਾਨ ਸ਼ਰਾਬ ਠੇਕੇ ਵੀ ਸ਼ਾਮ ਸਾਢੇ 6 ਵਜੇ ਤੱਕ ਹੀ ਖੁੱਲੇ ਰਹਿਣਗੇ।ਇਸ ਦੇ ਨਾਲ ਹੀ ਰਾਜ ਅੰਦਰ ਸ਼ਨੀਵਾਰ ਅਤੇ ਐਤਵਾਰ ਵੀਕਐਂਡ ਲੌਕਡਾਊਨ ਲਾਗੂ ਹੋਏਗਾ।ਧਾਰਮਿਕ ਸਥਾਨ ਅਤੇ  ਸਪੋਰਟਸ ਕੰਪਲੈਕਸ ਵੀ ਸਾਢੇ 6 ਵਜੇ ਤੱਕ ਖੁੱਲ੍ਹਣਗੇ।ਇਹ ਹੁਕਮ ਅਗਸਤ ਮਹੀਨੇ ਲਾਗੂ ਰਹਿਣਗੇ। ਪੰਜਾਬ ਸਰਕਾਰ ਨੇ ਇਹ ਫੈਸਲਾ ਪੰਜਾਬ 'ਚ ਵੱਧਦੇ ਕੋਰੋਨਾ ਕੇਸ ਅਤੇ ਮੌਤਾਂ ਨੂੰ ਵੇਖਦੇ ਹੋਏ ਕੀਤਾ ਹੈ।

ਇਹ ਵੀ ਪੜ੍ਹੋ: Punjab Lockdown Guidelines: ਵਿਆਹ ਅਤੇ ਅੰਤਿਮ ਸੰਸਕਾਰ ਤੋਂ ਇਲਾਵਾ ਸਮਾਜਿਕ ਇੱਕਠ ਤੇ ਰੋਕ, ਪੰਜਾਬ ਸਰਕਾਰ ਵਲੋਂ ਨਵੀਆਂ ਗਾਈਡਲਾਇਨਜ਼ ਜਾਰੀ

ਅੱਜ ਪੰਜਾਬ ਅੰਦਰ 1513 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਸੂਬੇ ਅੰਦਰ ਕੋਰੋਨਾ ਨਾਲ ਪਿਛਲੇ 24 ਘੰਟਿਆਂ 'ਚ 34 ਹੋਰ ਲੋਕਾਂ ਦੀ ਮੌਤ ਹੋ ਗਈ ਹੈ।ਹੁਣ ਤੱਕ ਇਸ ਮਹਾਮਾਰੀ ਨਾਲ 991 ਲੋਕ ਜਾਨ ਗੁਆ ਚੁੱਕੇ ਹਨ।

ਇਹ ਵੀ ਪੜ੍ਹੋ: Harley-Davidson ਦੀ ਭਾਰਤ 'ਚੋਂ ਜਾਣ ਦੀ ਤਿਆਰੀ