ਚੰਡੀਗੜ੍ਹ: ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਇਸ 'ਤੇ ਚਿੰਤਾ ਜ਼ਾਹਰ ਕਰਦੇ ਹੋਏ ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁੜ ਤੋਂ ਲੌਕਡਾਊਨ ਲਾਏ ਜਾਣ ਦੀ ਗੱਲ ਕਹੀ ਹੈ।


ਸਿਹਤ ਮੰਤਰੀ ਨੇ ਇਹ ਦਾਅਵਾ ਕੀਤਾ ਹੈ ਕਿ ਪੰਜਾਬ ਦੇ ਵਿੱਚ ਵੱਧ ਰਹੇ ਕੋਰੋਨਾ ਕੇਸਾਂ ਨੂੰ ਕਾਬੂ ਕਰਨ ਲਈ ਮੁੜ ਤੋਂ ਲੌਕਡਾਊਨ 'ਚ ਸਖ਼ਤੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਹਾਲੇ ਤੱਕ ਪੰਜਾਬ ਦੇ ਹਲਾਤ ਬਾਕੀ ਸੂਬਿਆਂ ਨਾਲੋਂ ਬੇਹਤਰ ਹਨ ਪਰ ਦਿੱਲੀ ਤੋਂ ਆਵਾਜਾਈ ਸੂਬੇ ਲਈ ਵੱਡੀ ਪਰੇਸ਼ਾਨੀ ਬਣੀ ਹੋਈ ਹੈ।

ਸਿੱਧੂ ਦਾ ਕਹਿਣਾ ਹੈ ਕਿ ਪੰਜਾਬ 'ਚ ਕੋਰੋਨਾ ਕੇਸਾਂ ਦੇ ਵਧਣ ਦਾ ਕਾਰਨ ਦਿੱਲੀ ਬਣ ਰਿਹਾ ਹੈ। ਦਿੱਲੀ ਤੋਂ ਆਉਣ ਵਾਲੇ ਲੋਕਾਂ ਕਾਰਨ ਪੰਜਾਬ 'ਚ ਕੋਰੋਨਾਵਾਇਰਸ ਵੱਧ ਰਿਹਾ ਹੈ।

ਇਹ ਵੀ ਪੜ੍ਹੋ:   ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ