Lok Sabha Election 2024: ਪੰਜਾਬ ਵਿੱਚ ਚੋਣ ਸਰਗਰਮੀਆਂ ਲਗਾਤਾਰ ਵੱਧ ਰਹੀਆਂ ਹਨ। ਇਸ ਦੌਰਾਨ ਸ਼ਨੀਵਾਰ ਨੂੰ ਬਹੁਜਨ ਸਮਾਜ ਪਾਰਟੀ ਨੇ ਦੋ ਲੋਕ ਸਭਾ ਸੀਟਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਬਸਪਾ ਨੇ ਪਟਿਆਲਾ ਤੋਂ ਜਗਜੀਤ ਛੜਬੜ ਅਤੇ ਜਲੰਧਰ ਤੋਂ ਬਲਵਿੰਦਰ ਕੁਮਾਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਜਗਜੀਤ ਛੜਬੜ ਅਤੇ ਬਲਵਿੰਦਰ ਕੁਮਾਰ ਦੋਵੇਂ ਬਸਪਾ ਦੀ ਪੰਜਾਬ ਇਕਾਈ ਦੇ ਜਨਰਲ ਸਕੱਤਰ ਹਨ। ਇਸ ਦੌਰਾਨ ਬਸਪਾ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਨੇ ਕਿਹਾ ਕਿ ਪੰਜਾਬ ਦੀਆਂ ਬਾਕੀ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਜਲਦੀ ਕਰ ਦਿੱਤਾ ਜਾਵੇਗਾ।


ਮਾਇਆਵਤੀ ਦੀ ਅਗਵਾਈ ਵਾਲੀ ਬਹੁਜਨ ਸਮਾਜ ਪਾਰਟੀ ਇਸ ਤੋਂ ਪਹਿਲਾਂ ਹੁਸ਼ਿਆਰਪੁਰ, ਫਿਰੋਜ਼ਪੁਰ ਅਤੇ ਸੰਗਰੂਰ ਲੋਕ ਸਭਾ ਸੀਟਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ। ਜਗਜੀਤ ਛੜਬੜ ਇਸ ਤੋਂ ਪਹਿਲਾਂ 2012 ਅਤੇ 2017 ਵਿੱਚ ਰਾਜਪੁਰਾ ਅਤੇ ਘਨੌਰ ਹਲਕਿਆਂ ਤੋਂ ਪੰਜਾਬ ਵਿਧਾਨ ਸਭਾ ਚੋਣ ਲੜ ਚੁੱਕੇ ਹਨ। ਬਲਵਿੰਦਰ ਕੁਮਾਰ ਨੇ 2019 ਦੀਆਂ ਲੋਕ ਸਭਾ ਚੋਣਾਂ ਲੜੀਆਂ ਸਨ, ਪਰ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਦੱਸ ਦਈਏ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ 1 ਜੂਨ ਨੂੰ ਵੋਟਾਂ ਪੈਣਗੀਆਂ। ਬਸਪਾ ਪਹਿਲਾਂ ਹੀ ਇਕੱਲਿਆਂ ਲੋਕ ਸਭਾ ਚੋਣਾਂ ਲੜਨ ਦਾ ਐਲਾਨ ਕਰ ਚੁੱਕੀ ਹੈ।


ਇਹ ਵੀ ਪੜ੍ਹੋ: Weather Updates: ਕੜਾਕੇ ਦੀ ਧੁੱਪ ਤੋਂ ਮਿਲੇਗੀ ਰਾਹਤ, ਮੀਂਹ ਸਣੇ ਕੁਝ ਥਾਵਾਂ 'ਤੇ ਹੋਵੇਗੀ ਗੜੇਮਾਰੀ; IMD ਵੱਲੋਂ ਅਲਰਟ ਜਾਰੀ


ਅੱਜ ਪੰਜਾਬ ਵਿੱਚ ਕਾਂਗਰਸ ਆਪਣੇ ਉਮੀਦਵਾਰਾਂ ਦਾ ਕਰ ਸਕਦੀ ਐਲਾਨ
ਪੰਜਾਬ ਕਾਂਗਰਸ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਅੱਜ ਜਾਰੀ ਹੋ ਸਕਦੀ ਹੈ। ਮੰਨਿਆ ਜਾ ਰਿਹਾ ਹੈ ਕਿ ਕਾਂਗਰਸ ਪਹਿਲੀ ਸੂਚੀ ਵਿੱਚ ਪੰਜ ਤੋਂ ਸੱਤ ਉਮੀਦਵਾਰਾਂ ਦਾ ਐਲਾਨ ਕਰ ਸਕਦੀ ਹੈ। ਸ਼ਨੀਵਾਰ ਨੂੰ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਕਾਂਗਰਸ ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ ਨੂੰ ਟਿਕਟ ਦੇ ਸਕਦੀ ਹੈ, ਜਦਕਿ ਫਤਿਹਗੜ੍ਹ ਸਾਹਿਬ ਤੋਂ ਡਾ: ਅਮਰ ਸਿੰਘ ਦੇ ਨਾਮ 'ਤੇ ਮੋਹਰ ਲਗਾ ਸਕਦੀ ਹੈ। 


ਸ਼ਨੀਵਾਰ ਨੂੰ ਕਾਂਗਰਸ ਵੱਲੋਂ 16 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ। ਜਿਸ ਵਿੱਚ ਚੰਡੀਗੜ੍ਹ ਸੀਟ ਦਾ ਨਾਂ ਵੀ ਸ਼ਾਮਲ ਹੈ। ਕਾਂਗਰਸ ਨੇ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਦੀ ਟਿਕਟ ਬਦਲ ਕੇ ਉਨ੍ਹਾਂ ਨੂੰ ਚੰਡੀਗੜ੍ਹ ਤੋਂ ਟਿਕਟ ਦਿੱਤੀ ਹੈ।


ਇਹ ਵੀ ਪੜ੍ਹੋ: Punjab news: ਅੱਜ ਕਾਂਗਰਸ ਪੰਜਾਬ 'ਚ ਆਪਣੇ ਉਮੀਦਵਾਰਾਂ ਦਾ ਕਰ ਸਕਦੀ ਐਲਾਨ, ਇਨ੍ਹਾਂ ਵੱਡੇ ਮੰਤਰੀਆਂ ਦੇ ਨਾਮ ਹੋ ਸਕਦੇ ਸ਼ਾਮਲ