Punjab News: ਪੰਜਾਬੀ ਨੌਜਵਾਨਾਂ ਲਈ ਖੁਸ਼ਖਬਰੀ, ਸਰਕਾਰ ਮੁਫ਼ਤ 'ਚ ਦਏਗੀ ਇਹ ਸਹੂਲਤਾਂ, ਜਲਦੀ ਕਰੋ ਅਪਲਾਈ
Punjab News: ਸੀ-ਪਾਈਟ ਕੈਂਪ, ਲੁਧਿਆਣਾ ਵਿਖੇ ਫੌਜ (ਅਗਨੀਵੀਰ) ਦੀ ਭਰਤੀ ਲਈ ਲਿਖਤੀ ਅਤੇ ਸਰੀਰਕ ਤਿਆਰੀ ਕੀਤੀ ਜਾਣੀ ਹੈ, ਜਿਸ ਲਈ 15, 16 ਅਤੇ 17 ਜਨਵਰੀ 2025 ਨੂੰ ਹੋ ਰਹੇ ਹਨ। ਇੰਦਰਜੀਤ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ
Punjab News: ਸੀ-ਪਾਈਟ ਕੈਂਪ, ਲੁਧਿਆਣਾ ਵਿਖੇ ਫੌਜ (ਅਗਨੀਵੀਰ) ਦੀ ਭਰਤੀ ਲਈ ਲਿਖਤੀ ਅਤੇ ਸਰੀਰਕ ਤਿਆਰੀ ਕੀਤੀ ਜਾਣੀ ਹੈ, ਜਿਸ ਲਈ 15, 16 ਅਤੇ 17 ਜਨਵਰੀ 2025 ਨੂੰ ਹੋ ਰਹੇ ਹਨ। ਇੰਦਰਜੀਤ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਅਤੇ ਮਲੇਰਕੋਟਲਾ ਦੇ ਇੱਛੁਕ ਨੌਜਵਾਨਾਂ ਲਈ ਫੌਜ (ਅਗਨੀਵੀਰ) ਭਰਤੀ ਲਈ 15, 16 ਅਤੇ 17 ਜਨਵਰੀ ਨੂੰ ਫੀਜਿਕਲ ਟਰਾਇਲ ਲਏ ਜਾਣਗੇ।
ਸਿਖਲਾਈ ਅਫ਼ਸਰ ਇੰਦਰਜੀਤ ਕੁਮਾਰ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਕੈਂਪ ਵਿੱਚ ਹਿੱਸਾ ਲੈ ਕੇ ਵੱਧ ਤੋਂ ਵੱਧ ਲਾਭ ਚੁੱਕਣਾ ਚਾਹੀਦਾ ਹੈ। ਉਮੀਦਵਾਰ ਸਰੀਰਕ ਅਤੇ ਲਿਖਤੀ ਪ੍ਰੀਖਿਆ ਦੀ ਤਿਆਰੀ ਲਈ ਆਧਾਰ ਕਾਰਡ, 10ਵੀਂ ਜਾਂ 12ਵੀਂ ਜਮਾਤ ਦਾ ਸਰਟੀਫਿਕੇਟ, ਜਾਤੀ ਸਰਟੀਫਿਕੇਟ ਅਤੇ ਦੋ ਪਾਸਪੋਰਟ ਆਕਾਰ ਦੀਆਂ ਫੋਟੋਆਂ ਸਮੇਤ ਲੋੜੀਂਦੇ ਦਸਤਾਵੇਜ਼ਾਂ ਦੀਆਂ ਫੋਟੋ ਕਾਪੀਆਂ ਦੇ ਨਾਲ ਰਿਪੋਰਟ ਕਰ ਸਕਦੇ ਹਨ।
ਸਿਖਲਾਈ ਅਧਿਕਾਰੀ ਨੇ ਅੱਗੇ ਕਿਹਾ ਕਿ ਟ੍ਰਾਇਲ ਵਿੱਚ ਸਫਲ ਹੋਣ ਵਾਲੇ ਨੌਜਵਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਤਿੰਨ ਮਹੀਨਿਆਂ ਲਈ ਮੁਫ਼ਤ ਸਿਖਲਾਈ, ਰਿਹਾਇਸ਼ ਅਤੇ ਖਾਣਾ ਦਿੱਤਾ ਜਾਵੇਗਾ। ਵਧੇਰੇ ਜਾਣਕਾਰੀ ਲਈ, ਤੁਸੀਂ ਮੋਬਾਈਲ ਨੰਬਰਾਂ 78885-86296 ਅਤੇ 98766-17258 'ਤੇ ਸੰਪਰਕ ਕਰ ਸਕਦੇ ਹੋ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।