ਹੁਣ ਬਠਿੰਡਾ 'ਚ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ ਮੂਰਤੀ ਦੀ ਭੰਨਤੋੜ, ਮਾਮਲਾ ਦਰਜ
ਬਠਿੰਡਾ : ਸਬ-ਡਵੀਜ਼ਨ ਤਲਵੰਡੀ ਸਾਬੋ ਦੀ ਰਾਮਾ ਮੰਡੀ 'ਚ ਬਣੇ ਪਬਲਿਕ ਪਾਰਕ 'ਚ ਰਾਤ ਸਮੇਂ ਸ਼ਰਾਰਤੀ ਅਨਸਰਾਂ ਵੱਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਮੂਰਤੀ ਦੀ ਭੰਨ-ਤੋੜ ਕੀਤੀ ਗਈ ਹੈ।
ਬਠਿੰਡਾ : ਸਬ-ਡਵੀਜ਼ਨ ਤਲਵੰਡੀ ਸਾਬੋ ਦੀ ਰਾਮਾ ਮੰਡੀ 'ਚ ਬਣੇ ਪਬਲਿਕ ਪਾਰਕ 'ਚ ਰਾਤ ਸਮੇਂ ਸ਼ਰਾਰਤੀ ਅਨਸਰਾਂ ਵੱਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਮੂਰਤੀ ਦੀ ਭੰਨ-ਤੋੜ ਕੀਤੀ ਗਈ ਹੈ। ਇਸ ਮਾਮਲੇ ਨੂੰ ਲੈ ਕੇ ਮੰਡੀ ਦੇ ਲੋਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਰਾਮਾ ਮੰਡੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਵੀਰਵਾਰ ਅਤੇ ਸ਼ੁੱਕਰਵਾਰ ਦੀ ਦਰਮਿਆਨੀ ਰਾਤ ਨੂੰ ਹੋਈ।
ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਸ਼ਰਾਰਤੀ ਅਨਸਰਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ ਅਤੇ ਇਲਾਕੇ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਸਥਾਨਕ ਲੋਕਾਂ ਨੇ ਇਸ ਭੰਨਤੋੜ ਦੀ ਸਖ਼ਤ ਨਿਖੇਧੀ ਕੀਤੀ ਹੈ ਅਤੇ ਜ਼ਿਲ੍ਹਾ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਅਸ਼ੋਕ ਕੁਮਾਰ ਸਿੰਗਲਾ ਨੇ ਇਸ ਵਾਰਦਾਤ ਦੇ ਪਿੱਛੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।
ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਸ਼ਰਾਰਤੀ ਅਨਸਰਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ ਅਤੇ ਇਲਾਕੇ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।
ਸਥਾਨਕ ਲੋਕਾਂ ਨੇ ਇਸ ਭੰਨਤੋੜ ਦੀ ਸਖ਼ਤ ਨਿਖੇਧੀ ਕੀਤੀ ਹੈ ਅਤੇ ਜ਼ਿਲ੍ਹਾ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਅਸ਼ੋਕ ਕੁਮਾਰ ਸਿੰਗਲਾ ਨੇ ਇਸ ਵਾਰਦਾਤ ਦੇ ਪਿੱਛੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।
ਦਸ ਦਈਏ ਕਿ ਕੁਝ ਦਿਨ ਪਹਿਲਾਂ ਕੈਨੇਡਾ ਦੇ ਓਨਟਾਰੀਓ ਸੂਬੇ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੀ ਬੇਅਦਬੀ ਕੀਤੀ ਗਈ ਸੀ। ਰਿਪੋਰਟਾਂ ਦੇ ਅਨੁਸਾਰ, ਯੋਂਗ ਸਟ੍ਰੀਟ ਅਤੇ ਗਾਰਡਨ ਐਵੇਨਿਊ ਦੇ ਖੇਤਰ ਵਿੱਚ ਵਿਸ਼ਨੂੰ ਮੰਦਰ ਵਿੱਚ ਮੂਰਤੀ ਦੀ ਭੰਨਤੋੜ ਕੀਤੀ ਗਈ ਸੀ।