ਪੜਚੋਲ ਕਰੋ

ਗਰਭ ਅਵਸਥਾ ਦੌਰਾਨ ਮਾਵਾਂ ਦੀ ਮੌਤ ਦਰ ਨੂੰ ਘਟਾਉਣ ਲਈ ਪੰਜਾਬ ਨੇ ਬਹੁਤ ਤਰੱਕੀ ਕੀਤੀ: ਸਿਹਤ ਮੰਤਰੀ

Punjab News:ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਉਕਤ ਜਾਣਕਾਰੀ ਭਾਰਤ ਦੇ ਰਜਿਸਟਰਾਰ ਜਨਰਲ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਦੇ ਅਨੁਸਾਰ ਹੈ।

Punjab News: ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਵਚਨਬੱਧਤਾ ਦੇ ਅਨੁਸਾਰ, ਪੰਜਾਬ ਨੇ ਜਣੇਪੇ ਦੌਰਾਨ ਮਾਵਾਂ ਦੀ ਮੌਤ ਦਰ ਘੱਟ ਕਰਨ ਵਿੱਚ ਬਹੁਤ ਤਰੱਕੀ ਕੀਤੀ ਹੈ। ਇਸ ਮਹੱਤਵਪੂਰਨ ਪ੍ਰਾਪਤੀ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਉਕਤ ਜਾਣਕਾਰੀ ਭਾਰਤ ਦੇ ਰਜਿਸਟਰਾਰ ਜਨਰਲ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਦੇ ਅਨੁਸਾਰ ਹੈ। ਪੰਜਾਬ ਵਿੱਚ ਗਰਭ ਅਵਸਥਾ ਦੌਰਾਨ ਮਾਵਾਂ ਦੀ ਮੌਤ ਦਰ 129 ਤੋਂ ਘੱਟ ਕੇ 105 ਤੱਕ ਆ ਗਈ ਹੈ ਜੋ ਕਿ 13.93 ਫੀਸਦੀ ਦੀ ਕਮੀ ਦਰਸਾਉਂਦੀ ਹੈ।

ਜ਼ਿਕਰਯੋਗ ਹੈ ਕਿ ਕਿਸੇ ਔਰਤ ਦੀ ਗਰਭ ਅਵਸਥਾ ਦੌਰਾਨ ਜਾਂ ਗਰਭ ਅਵਸਥਾ ਦੇ 42 ਦਿਨਾਂ ਦੇ ਅੰਦਰ ਮੌਤ ਹੋ ਜਾਣ ਨੂੰ ਮੈਟਰਨਲ ਮੋਰਟੈਲਿਟੀ (ਜੱਚਾ ਦੀ ਮੌਤ) ਰੇਟ ਨੂੰ  ਜੱਚਾ ਮੌਤ ਦਰ ਮੰਨਿਆ ਜਾਂਦਾ ਹੈ।

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਐਮ.ਐਮ.ਆਰ. ਸੂਬੇ ਦੇ ਸਿਹਤ ਅਤੇ ਸਮਾਜਿਕ ਆਰਥਿਕ ਵਿਕਾਸ ਦਾ ਮੁੱਖ ਸੂਚਕ ਹੈ ਅਤੇ ਪੰਜਾਬ ਅਜਿਹੀਆਂ ਪ੍ਰਾਪਤੀਆਂ ਕਰਕੇ ਨਵੀਆਂ ਲੀਹਾਂ ਪਾ ਰਿਹਾ ਹੈ। ਐਮ.ਐਮ.ਆਰ. ਵਿੱਚ ਇਸ ਨਿਰੰਤਰ ਕਮੀ ਦੇ ਨਾਲ, ਅਸੀਂ 2030 ਤੱਕ 70 ਪ੍ਰਤੀ ਲੱਖ ਜੀਵੰਤ ਜਨਮ ਦੇ ਸਥਾਈ ਵਿਕਾਸ ਟੀਚੇ (ਐਸ.ਡੀ.ਜੀ) ਦੇ ਟੀਚੇ ਨੂੰ ਪ੍ਰਾਪਤ ਕਰਨ ਦੇ ਰਾਹ ’ਤੇ ਹਾਂ।

ਇਹ ਸਭ, ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਵਿੱਚ ਸੂਬੇ ਦੇ ਸਿਹਤ ਢਾਂਚੇ ਵਿੱਚ ਸੁਧਾਰ ਲਈ ਕੀਤੇ ਜਾ ਰਹੇ ਜ਼ਬਰਦਸਤ ਯਤਨਾਂ ਸਦਕਾ, ਸੰਭਵ ਹੋ ਸਕਿਆ ਹੈ। ਜੌੜਾਮਾਜਰਾ ਨੇ ਮਾਵਾਂ ਦੀਆਂ ਮੌਤਾਂ ਦੇ ਕਾਰਨਾਂ ਬਾਰੇ ਗੱਲ ਕਰਦੇ ਹੋਏ ਦੱਸਿਆ ਕਿ ਔਰਤਾਂ ਦੀ ਜਣਨ ਉਮਰ (18 ਤੋਂ 39 ਸਾਲ) ਦੌਰਾਨ ਮੌਤ ਦੇ ਕਈ ਕਾਰਨ ਹੁੰਦੇ ਹਨ, ਜਿਵੇਂ ਕਿ ਅਨੀਮੀਆ, ਜਣੇਪੇ ਤੋਂ ਬਾਅਦ ਖੂਨ ਵਗਣਾ, ਮਲਟੀਪਲ ਪ੍ਰੈਗਨੈਂਸੀਜ਼, ਬੱਚਿਆਂ ਦੇ ਜਨਮ ਵਿੱਚ ਸਮੇਂ ਦਾ ਘੱਟ ਫਾਸਲਾ ਅਤੇ ਮਾੜੇ ਪਰਿਵਾਰ ਨਿਯੋਜਨ ਢੰਗ  ਆਦਿ। ਉਨ੍ਹਾਂ ਨੇ ਨਾਲ ਹੀ ਜੱਚਾ-  ਬੱਚਾ ਦੀ ਦੇਖਭਾਲ ਦੇ ਖੇਤਰ ਵਿੱਚ ਸਿਹਤ ਸੁਧਾਰ ਦੇ ਵੱਖ-ਵੱਖ ਉਪਾਵਾਂ ਜਿਵੇਂ ਕਿ 34 ਸਮਰਪਿਤ ਜੱਚਾ ਅਤੇ ਬੱਚਾ ਹਸਪਤਾਲਾਂ ਦਾ ਸੰਚਾਲਨ, ਪੰਜਾਬ ਵਿੱਚ ਸੰਸਥਾਗਤ ਜਣੇਪੇ ਦੀ ਉੱਚ ਪ੍ਰਤੀਸ਼ਤਤਾ, ਅਨੀਮੀਆ ਮੁਕਤ ਭਾਰਤ (ਅਨੀਮੀਆ ਮੁਕਤ ਭਾਰਤ) , ਸੁਰੱਕਸ਼ਿਤ ਮਾਤ੍ਰਿਤਵਾ ਅਸ਼ਵਾਸਨ (ਸੁਮਨ), ਲੇਬਰ ਰੂਮ ਕੁਆਲਿਟੀ ਇੰਪਰੂਵਮੈਂਟ ਇਨੀਸ਼ੀਏਟਿਵ (ਲਕਸ਼ਯ), ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ (ਪੀਐਮਐਮਵੀਵਾਈ), ਜਨਨੀ ਸ਼ਿਸ਼ੂ ਸੁਰੱਖਿਆ ਕਾਰਯਕ੍ਰਮ (ਜੇਐਸਐਸਕੇ), ਜਨਨੀ ਸੁਰੱਖਿਆ ਯੋਜਨਾ (ਜੇਐਸਵਾਈ), ਪ੍ਰਧਾਨ ਮੰਤਰੀ ਸੁਰੱਖਿਆ ਮਾਤ੍ਰਿਵਾ ਮਾਤਪਮਾ (ਪੀਐਮਐਸਐਮਏ) ਨੂੰ ਸਫਲਤਾਪੂਰਵਕ ਲਾਗੂ ਕਰਨ ਲਈ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀ ਸ਼ਲਾਘਾ ਕੀਤੀ।

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਭਵਿੱਖ ਵਿੱਚ ਚੁੱਕੇ ਜਾਣ ਵਾਲੇ ਕਦਮਾਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਐਸ.ਡੀ.ਜੀ. ਟੀਚਿਆਂ ਅਨੁਸਾਰ ਮਾਵਾਂ ਦੀ ਮੌਤ ਦਰ ਨੂੰ ਹੋਰ ਘਟਾਉਣ ਲਈ ਸੁਹਿਰਦਤਾ ਨਾਲ ਯਤਨਸ਼ੀਲ ਰਹੇਗਾ। ਉਨ੍ਹਾਂ ਕਿਹਾ ਕਿ ਸੀਜ਼ੇਰੀਅਨ ਸੈਕਸ਼ਨ ਰਾਹੀਂ ਜਣੇਪੇ ਦੀ ਥਾਂ ਆਮ ਜਣੇਪੇ ਨੂੰ ਉਤਸ਼ਾਹਿਤ ਕਰਨ ਲਈ, ਪੰਜਾਬ ਇੱਕ ਨਵਾਂ ਕੇਡਰ ਵੀ ਲਿਆ ਰਿਹਾ ਹੈ- ਨਰਸ ਪ੍ਰੈਕਟੀਸ਼ਨਰ ਇਨ ਮਿਡਵਾਈਫਰੀ (ਐਨਪੀਐਮ) ਇਸ ਦੇ ਲਈ ਪਟਿਆਲਾ ਦੇ ਮਾਤਾ ਕੌਸ਼ੱਲਿਆ ਸਕੂਲ ਆਫ ਨਰਸਿੰਗ ਵਿਖੇ ਨੈਸ਼ਨਲ ਮਿਡਵਾਈਫਰੀ ਟਰੇਨਿੰਗ ਇੰਸਟੀਚਿਊਟ (ਐਨ.ਐਮ.ਟੀ.ਆਈ.) ਸ਼ੁਰੂ ਕੀਤਾ ਗਿਆ ਹੈ, ਜਿੱਥੇ ਰਾਜ ਸਰਕਾਰ ਵੱਲੋਂ ਸੰਯੁਕਤ ਰਾਸ਼ਟਰ ਆਬਾਦੀ ਫੰਡ ਦੇ ਸਹਿਯੋਗ ਨਾਲ ਮਿਡਵਾਈਫਰੀ ਐਜੂਕੇਟਰਜ਼ ਦੇ ਪਹਿਲੇ ਬੈਚ ਨੂੰ ਪੜ੍ਹਾਉਣ ਲਈ ਨਿਊਜ਼ੀਲੈਂਡ, ਇੰਗਲੈਂਡ ਅਤੇ ਕੀਨੀਆ ਤੋਂ ਅੰਤਰਰਾਸ਼ਟਰੀ ਮਿਡਵਾਈਫਰੀ ਐਜੂਕੇਟਰ ਵੀ ਲਿਆਂਦੇ ਗਏ ਹਨ। ਇਸ ਮੰਤਵ ਲਈ ਚੁਣੇ ਗਏ 16 ਰਾਜਾਂ ਵਿੱਚੋਂ ਪੰਜਾਬ ਇਸ ਵੱਕਾਰੀ ਸੰਸਥਾ ਨੂੰ ਸ਼ੁਰੂ ਕਰਨ ਵਾਲਾ ਤੀਜਾ ਸੂਬਾ ਹੈ।

ਇਸ ਤੋਂ ਇਲਾਵਾ, ਪੰਜਾਬ ਵਿਸਤ੍ਰਿਤ ਪ੍ਰਧਾਨ ਮੰਤਰੀ ਸੁਰੱਖਿਆ ਮਾਤਰਤਵ ਅਭਿਆਨ (ਪੀ.ਐੱਮ.ਐੱਸ.ਐੱਮ.ਏ.) ਨੂੰ ਸਫ਼ਲਤਾਪੂਰਵਕ ਲਾਗੂ ਕਰ ਰਿਹਾ ਹੈ, ਜਿਸ ਰਾਹੀਂ ਸਾਰੀਆਂ ਉੱਚ ਜੋਖਮ ਵਾਲੀਆਂ ਗਰਭਵਤੀ ਔਰਤਾਂ ਨੂੰ ਟਰੈਕ ਕੀਤਾ ਜਾ ਰਿਹਾ ਹੈ ਅਤੇ ਉਹਨਾਂ ਨੂੰ ਵਾਧੂ ਤਿੰਨ ਏ.ਐੱਨ.ਸੀ. ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਜੋ ਕਿ ਨਜ਼ਦੀਕੀ ਸਿਹਤ ਸੰਸਥਾ ਵਿਖੇ ਮੈਡੀਕਲ ਅਫਸਰ ਦੁਆਰਾ ਕੀਤੀਆਂ ਜਾਂਦੀਆਂ ਹਨ। ਗਰਭਵਤੀ ਔਰਤ ਨੂੰ ਟਰਾਂਸਪੋਰਟ ਸਹਾਇਤਾ ਵਜੋਂ ਪ੍ਰਤੀ ਵਿਜ਼ਟ 100 ਰੁਪਏ ਦਿੱਤੇ ਜਾਂਦੇ ਹਨ।

ਸਿਹਤ ਮੰਤਰੀ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਰ ਵਿੱਚ ਜਣੇਪਾ ਜਾਂ ਗੈਰ-ਸਿਖਿਅਤ ਢੰਗ ਆਦਿ ਰਾਹੀਂ ਜਣੇਪੇ ਤੋਂ ਪੂਰੀ ਤਰ੍ਹਾਂ ਗੁਰੇਜ਼ ਕਰਨ, ਅਸਲ ਵਿੱਚ ਉਨ੍ਹਾਂ ਨੂੰ ਸਰਕਾਰੀ ਸਿਹਤ ਸੰਸਥਾ ਦੀ ਚੋਣ ਕਰਨੀ ਚਾਹੀਦੀ ਹੈ ਜਿੱਥੇ ਉਨ੍ਹਾਂ ਨੂੰ ਮੁਫਤ ਜਣੇਪਾ ਸੇਵਾਵਾਂ, ਪੋਸ਼ਣ ਸਹਾਇਤਾ ਅਤੇ ਮੁਫਤ ਆਵਾਜਾਈ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ।

 

ਟਾਪ ਹੈਡਲਾਈਨ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget