ਚੰਡੀਗੜ੍ਹ: ਕੋਵਿਡ-19 ਦੇ ਔਖੇ ਸਮਿਆਂ ਵਿੱਚ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਅਤੇ ਬਿਹਤਰੀਨ ਤਾਲਮੇਲ ਯਕੀਨੀ ਬਣਾਉਣ ਲਈ ਪੰਜਾਬ ਮੰਡੀ ਬੋਰਡ ਵੱਲੋਂ ਆਪਣੇ ਪੱਧਰ ’ਤੇ ਖਾਸ ਤਿਆਰੀ ਕੀਤੀ ਗਈ। ਦੱਸ ਦਈਏ ਕਿ ਬੋਰਡ ਨੇ ਵੀਡੀਓ ਕਾਨਫਰੰਸਿੰਗ ਮੋਬਾਈਲ ਐਪ ‘ਕਵਿਕ’ ਦੀ ਸ਼ੁਰੂਆਤ ਕੀਤੀ। ‘ਕਵਿਕ ਵੀਡੀਓ ਐਪ’ ਦੇ ਨਾਂ ਹੇਠ ਤਿਆਰ ਕੀਤੀ ਇਸ ਨਿਵੇਕਲੀ ਐਪ ਰਾਹੀਂ ਮਹਿਜ਼ ਇੱਕ ਕਲਿੱਕ ਨਾਲ ਆਡੀਓ ਜਾਂ ਵੀਡੀਓ ਕਾਲ ਕੀਤੀ ਜਾ ਸਕਦੀ ਹੈ।
ਅੱਜ ਮੋਹਾਲੀ ਵਿਖੇ ਪੰਜਾਬ ਮੰਡੀ ਬੋਰਡ ਕੰਪਲੈਕਸ ਵਿਚ ਇਸ ਵਿਲੱਖਣ ਮੋਬਾਈਲ ਐਪ ਨੂੰ ਜਾਰੀ ਕਰਦਿਆਂ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਕਿਹਾ ਕਿ ਦੇਸ਼ ਵਿੱਚ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਸਰਕਾਰੀ ਪੱਧਰ ’ਤੇ ਅਜਿਹੀ ਐਪ ਵਿਕਸਤ ਕੀਤੀ ਹੈ। ਇਸ ਉਪਰਾਲੇ ਨਾਲ ਸਰਕਾਰੀ ਕੰਮਕਾਜ ਵਿਚ ਸੰਚਾਰ ਦੀ ਵਧੇਰੇ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਹੋਰ ਵਧੇਰੇ ਪਾਰਦਰਸ਼ਿਤਾ ਅਤੇ ਕੰਮਕਾਜ ਦਾ ਤੇਜ਼ੀ ਨਾਲ ਨਿਪਟਾਰਾ ਕੀਤਾ ਜਾ ਸਕੇਗਾ।
ਕੋਵਿਡ-19 ਦੇ ਫੈਲਾਅ ਨਾਲ ਪੈਦਾ ਹੋਈਆਂ ਚੁਣੌਤੀਆਂ ਦੇ ਬਾਵਜੂਦ ਇਹ ਹੋਰ ਵੀ ਜ਼ਰੂਰੀ ਬਣ ਜਾਂਦਾ ਹੈ ਕਿ ਸਰਕਾਰਾਂ ਨੂੰ ਆਪਣੇ ਕੰਮਕਾਜ, ਕਾਰੋਬਾਰੀ ਗਤੀਵਿਧੀਆਂ, ਨੀਤੀਆਂ ’ਤੇ ਅਮਲ ਅਤੇ ਆਪਣੇ ਨਾਗਰਿਕਾਂ ਲਈ ਰਾਹਤ ਮੁਹੱਈਆ ਕਰਵਾਉਣ ਦਾ ਕਾਰਜ ਜਾਰੀ ਰੱਖਣਾ ਚਾਹੀਦਾ ਹੈ। ਕੋਵਿਡ ਕਰਕੇ ਹੁਣ ਵੀਡੀਓ ਕਾਨਫਰੰਸਿੰਗ ਦੀ ਵਰਤੋਂ ਤੋਂ ਬਗੈਰ ਕੋਈ ਹੋਰ ਆਪਸ਼ਨ ਨਹੀਂ ਬਚਿਆ ਤੇ ਇਸ ਕਰਕੇ ਕੰਮਕਾਜ ਕਿਸੇ ਤਰ੍ਹਾਂ ਪ੍ਰਭਾਵਿਤ ਨਾ ਹੋਵੇ ਅਤੇ ਦੂਰ-ਦੁਰਾਡੀਆਂ ਥਾਂਵਾਂ ’ਤੇ ਬੈਠੇ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦਾ ਸੰਦਰਭ ਵਿੱਚ ਸਰਗਰਮੀਆਂ ਦਾ ਹਿੱਸਾ ਬਣ ਸਕਣ।
ਕੈਪਟਨ ਖ਼ਿਲਾਫ਼ ਮੈਦਾਨ 'ਚ ਨਿੱਤਰੇ ਸੁਖਬੀਰ ਬਾਦਲ ਦਾ ਕਾਲ਼ੀਆਂ ਝੰਡੀਆਂ ਨਾਲ ਵਿਰੋਧ, ਕਾਂਗਰਸੀ MLA ਨੇ ਕੀਤਾ ਚੈਲੰਜ
ਲਾਲ ਸਿੰਘ ਨੇ ਕਿਹਾ ਕਿ ਮੰਡੀਕਰਨ ਸੀਜ਼ਨ-2020 ਦੌਰਾਨ ਮੰਡੀ ਬੋਰਡ ਨੂੰ ਕੋਵਿਡ ਕਾਰਨ ਦਰਪੇਸ਼ ਚੁਣੌਤੀਆਂ ਦਾ ਸਾਹਮਣਾ ਕਰਨ ਅਤੇ ਵੀਡੀਓ ਕਾਨਫਰੰਸਿੰਗ ਦੇ ਪ੍ਰਾਈਵੇਟ ਟੂਲ ਜੋ ਉਸ ਵੇਲੇ ਮੁਫ਼ਤ ਮੌਜੂਦ ਸੀ, ਦਾ ਤਜਰਬਾ ਹੰਢਾਇਆ। ਉਨ੍ਹਾਂ ਨੇ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਦੇ ਨਿੱਜੀ ਉਪਰਾਲੇ ਦੀ ਸ਼ਲਾਘਾ ਕੀਤੀ ਜਿਨ੍ਹਾਂ ਨੇ ਵਪਾਰਕ ਟੂਲ ਦੀ ਲੀਹ ’ਤੇ ਮੰਡੀ ਬੋਰਡ ਲਈ ‘ਲੋਕਲ ਪ੍ਰੋਡਕਟ’ ਵਜੋਂ ਇਹ ਨਿਵੇਕਲੀ ਐਪ ਵਿਕਸਤ ਕੀਤੀ।
ਅੱਜ ਲਾਂਚ ਕੀਤੀ ਨਵੀਂ ਐਪ ਦੀਆਂ ਵਿਸ਼ੇਸ਼ਤਾਵਾਂ ਦਾ ਜ਼ਿਕਰ ਕਰਦਿਆਂ ਮੰਡੀ ਬੋਰਡ ਦੇ ਸਕੱਤਰ ਨੇ ਦੱਸਿਆ ਕਿ ਸਰਕਾਰ ਦਾ ਸਰਕਾਰ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਸੰਚਾਰ ਬਹੁਤ ਕਾਰਗਰ ਸਿੱਧ ਹੋਵੇਗਾ। ਇਸ ਨਾਲ ਮੰਡੀ ਬੋਰਡ ਦੇ ਕੰਮਕਾਜ ਦੀ ਬਿਨਾਂ ਕਿਸੇ ਦਿੱਕਤ ਤੋਂ ਸਮੀਖਿਆ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਇਸ ਐਪ ਦੀ ਇਹ ਵੀ ਖਾਸ ਵਿਸ਼ੇਸ਼ਤਾ ਹੈ ਕਿ ਮੀਟਿੰਗ ਦੌਰਾਨ ਹੋਈ ਗੱਲਬਾਤ ਨੂੰ 30 ਦਿਨਾਂ ਤੱਕ ਰਿਕਾਰਡ ਲਈ ਰੱਖਿਆ ਜਾ ਸਕਦਾ ਹੈ।
ਦੱਸ ਦਈਏ ਕਿ ਇਹ ਸੇਵਾ ਸਾਰੇ ਵੱਡੇ ਪਲੈਟਫਾਰਮਾਂ ’ਤੇ ਜਿਵੇਂ ਕਿ ਵਿੰਡੋ, ਮੈਕ ਓਪਰੇਟਿੰਗ ਸਿਸਟਮ, ਐਂਡਰਾਇਡ ਅਤੇ ਆਈਓਐਸ ’ਤੇ ਉਪਲਬੱਧ ਹੈ। ਜਿਸ 'ਚ ਹਾਈ ਕੁਆਲਟੀ ਐਚਡੀ ਵੀਡੀਓ ਅਤੇ ਆਡੀਓ ਮਿਲਦੀ ਹੈ। ਇਸ ਐਪ ਦੀਆਂ ਖੂਬੀਆਂ ਵਿਚ ‘ਗਰੁੱਪ ਕਾਲਿੰਗ’ ਦੀ ਸੁਵਿਧਾ ਵੀ ਸ਼ਾਮਲ ਹੈ।
ਪੰਜਾਬ ਸਰਕਾਰ ਦਾ ਐਲਾਨ, ਹਰੇ ਚਾਰੇ ਦੇ ਆਚਾਰ ਦੀਆਂ ਗੱਠਾਂ ਬਣਾਉਣ ਵਾਲੀ ਮਸ਼ੀਨ `ਤੇ 40 ਫੀਸਦੀ ਸਬਸਿਡੀ ਦਏਗੀ ਸਰਕਾਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
QVIC App: ਪੰਜਾਬ ਮੰਡੀ ਬੋਰਡ ਦੀ ਨਿਵੇਕਲੀ ਪਹਿਲਕਦਮੀ, ਆਪਣੇ ਪੱਧਰ ’ਤੇ ਵਿਕਸਤ ਕੀਤੀ ‘QVIC ’ ਮੋਬਾਈਲ ਐਪ
ਏਬੀਪੀ ਸਾਂਝਾ
Updated at:
13 Aug 2020 05:31 PM (IST)
Punjab Mandi QVIC App: ਲਾਲ ਸਿੰਘ ਵੱਲੋਂ ਦੇਸ਼ ਵਿੱਚ ਕਿਸੇ ਵੀ ਸੂਬਾ ਸਰਕਾਰ ਵੱਲੋਂ ਪਹਿਲੀ ਵਾਰ ਅਜਿਹੀ ਮੋਬਾਈਲ ਐਪ ਵਿਕਸਤ ਕਰਨ ’ਤੇ ਮੰਡੀ ਬੋਰਡ ਦੀ ਸ਼ਲਾਘਾ ਕੀਤੀ।
- - - - - - - - - Advertisement - - - - - - - - -