Paddy in Punjab Mandis: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਕਿ ਸੂਬਾ ਸਰਕਾਰ ਝੋਨੇ ਦੀ ਖ਼ਰੀਦ ਤੁਰੰਤ ਸ਼ੁਰੂ ਕਰੇ। ਉਨ੍ਹਾਂ ਕਿਹਾ ਕਿ ਅਗੇਤਾ ਝੋਨਾ ਮੰਡੀਆਂ ਵਿੱਚ ਪੁੱਜ ਗਿਆ ਹੈ ਪਰ ਅਜੇ ਤੱਕ ਮੰਡੀਆਂ ’ਚ ਝੋਨੇ ਦੀ ਖ਼ਰੀਦ ਸ਼ੁਰੂ ਨਹੀਂ ਹੋਈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਿਸਾਨਾਂ ਨੇ ਸਰਕਾਰ ਦੇ ਕਹਿਣ ’ਤੇ ਪੀਆਰ-126 ਸਣੇ ਝੋਨੇ ਦੀਆਂ ਕਿਸਮਾਂ ਲਾਈਆਂ ਹਨ ਤੇ ਇਸ ਲਈ ਖ਼ਰੀਦ ਪਹਿਲੀ ਅਕਤੂਬਰ ਦੀ ਥਾਂ ਤੁਰੰਤ ਸ਼ੁਰੂ ਹੋਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਜਲਦੀ ਖ਼ਰੀਦ ਸ਼ੁਰੂ ਕਰਨ ਨਾਲ ਕਿਸਾਨ ਪਰਾਲੀ ਵੀ ਸੰਭਾਲ ਸਕਣਗੇ। ਸੁਖਬੀਰ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਖਰੀਦ ਸੀਜ਼ਨ ਜਲਦੀ ਸ਼ੁਰੂ ਕਰਨ ਲਈ ਕਿਸਾਨਾਂ ਤੇ ਆੜ੍ਹਤੀਆਂ ਵੱਲੋਂ ਵਾਰ-ਵਾਰ ਕੀਤੀਆਂ ਮੰਗਾਂ ’ਤੇ ਗੌਰ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਝੋਨਾ ਘੱਟ ਰੇਟ ’ਤੇ 1700 ਤੋਂ 1800 ਰੁਪਏ ਪ੍ਰਤੀ ਕੁਇੰਟਲ ਦੀ ਦਰ ’ਤੇ ਨਿੱਜੀ ਵਪਾਰੀਆਂ ਨੂੰ ਵੇਚਣ ਵਾਸਤੇ ਮਜਬੂਰ ਹੋਣਾ ਪੈ ਰਿਹਾ ਹੈ, ਜਦਕਿ ਘੱਟੋ-ਘੱਟ ਸਮਰਥਨ ਮੁੱਲ 2203 ਰੁਪਏ ਪ੍ਰਤੀ ਕੁਇੰਟਲ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਅੰਮ੍ਰਿਤਸਰ, ਤਰਨ ਤਾਰਨ, ਰੋਪੜ, ਰਾਜਪੁਰਾ, ਬਨੂੜ, ਖੰਨਾ ਤੇ ਲਾਲੜੂ ਮੰਡੀਆਂ ਦੀਆਂ ਵਿੱਚ ਪਹਿਲਾਂ ਹੀ ਵੱਡੀ ਪੱਧਰ ’ਤੇ ਝੋਨਾ ਆ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸਟੋਰੇਜ ਲਈ ਥਾਂ ਦੀ ਘਾਟ ਤੇ ਬਾਰਦਾਨੇ ਦੀ ਘਾਟ ਦੀਆਂ ਸ਼ਿਕਾਇਤਾਂ ਕਰ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।