Punjab News: ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਵਿਧਾਇਕ 'ਤੇ ਦੋਸ਼ ਲਗਾਉਂਦੇ ਹੋਏ ਮੁਲਾਜ਼ਮ ਨੇ ਕੀਤੀ ਖੁਦਕੁਸ਼ੀ: ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Mansa News: ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਬੋਹਾ ਕਸਬੇ ਵਿੱਚ ਸਿਹਤ ਵਿਭਾਗ ਦੇ ਸੁਪਰਵਾਈਜ਼ਰ ਭੂਪਿੰਦਰ ਕੁਮਾਰ ਨੇ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਇਸ ਮਾਮਲੇ ਨੂੰ ਲੈ ਕੇ ਬੋਹਾ ਕਸਬਾ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ...

Mansa News: ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਬੋਹਾ ਕਸਬੇ ਵਿੱਚ ਸਿਹਤ ਵਿਭਾਗ ਦੇ ਸੁਪਰਵਾਈਜ਼ਰ ਭੂਪਿੰਦਰ ਕੁਮਾਰ ਨੇ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਇਸ ਮਾਮਲੇ ਨੂੰ ਲੈ ਕੇ ਬੋਹਾ ਕਸਬਾ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪਰਿਵਾਰ ਨੇ ਪ੍ਰਿੰਸੀਪਲ ਬੁੱਧ ਰਾਮ ਅਤੇ ਸਿਹਤ ਵਿਭਾਗ ਦੇ ਕੁਝ ਕਰਮਚਾਰੀਆਂ 'ਤੇ ਭੂਪਿੰਦਰ ਨੂੰ ਖੁਦਕੁਸ਼ੀ ਲਈ ਮਜ਼ਬੂਰ ਕਰਨ ਦੇ ਦੋਸ਼ ਲਗਾਏ ਹਨ।
ਮ੍ਰਿਤਕ ਦੇ ਪਰਿਵਾਰ ਦਾ ਦੋਸ਼ ਹੈ ਕਿ ਭੂਪਿੰਦਰ ਕੁਮਾਰ ਨੂੰ ਵਿਧਾਇਕ ਨੇ ਫੋਨ 'ਤੇ ਧਮਕਾਇਆ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਕੁਝ ਲੋਕਾਂ ਨੇ ਜਾਣਬੁੱਝ ਕੇ ਵਿਧਾਇਕ ਕੋਲ ਸ਼ਿਕਾਇਤ ਕੀਤੀ, ਜਿਸ ਤੋਂ ਬਾਅਦ ਭੂਪਿੰਦਰ ਨੂੰ ਮਾਨਸਿਕ ਦਬਾਅ ਦਾ ਸਾਹਮਣਾ ਕਰਨਾ ਪਿਆ ਅਤੇ ਉਨ੍ਹਾਂ ਨੇ ਇਹ ਕਦਮ ਚੁੱਕ ਲਿਆ।
ਸੁਪਰਵਾਈਜ਼ਰ ਦੀ ਲਾਸ਼ ਮਿਲਣ ਤੋਂ ਬਾਅਦ ਤੋਂ ਹੀ ਬੋਹਾ ਕਸਬਾ ਬੰਦ ਹੈ। ਪ੍ਰਦਰਸ਼ਨਕਾਰੀ ਵਿਧਾਇਕ ਅਤੇ ਸਿਹਤ ਵਿਭਾਗ ਦੇ ਸੰਬੰਧਤ ਕਰਮਚਾਰੀਆਂ ਖ਼ਿਲਾਫ਼ ਤੁਰੰਤ ਕਾਰਵਾਈ ਅਤੇ ਗ੍ਰਿਫ਼ਤਾਰੀ ਦੀ ਮੰਗ ਕਰ ਰਹੇ ਹਨ।
ਕਥਿਤ ਸੁਸਾਈਡ ਨੋਟ ਵੀ ਮਿਲਿਆ
ਪੁਲਿਸ ਨੂੰ ਭੂਪਿੰਦਰ ਕੁਮਾਰ ਦਾ ਇੱਕ ਕਥਿਤ ਸੁਸਾਈਡ ਨੋਟ ਵੀ ਮਿਲਿਆ ਹੈ। ਇਸ ਵਿੱਚ ਉਨ੍ਹਾਂ ਨੇ ਸਿਹਤ ਵਿਭਾਗ ਦੇ ਕੁਝ ਕਰਮਚਾਰੀਆਂ 'ਤੇ ਵਿਧਾਇਕ ਕੋਲ ਸ਼ਿਕਾਇਤ ਕਰਨ ਅਤੇ ਉਨ੍ਹਾਂ ਨੂੰ ਫੋਨ 'ਤੇ ਧਮਕੀਆਂ ਦੇਣ ਦੇ ਦੋਸ਼ ਲਗਾਏ ਹਨ। ਸੁਸਾਈਡ ਨੋਟ ਵਿੱਚ ਭੂਪਿੰਦਰ ਨੇ ਲਗਾਤਾਰ ਹੋ ਰਹੀ ਬੇਇੱਜ਼ਤੀ ਅਤੇ ਮਾਨਸਿਕ ਤੰਗ-ਪਰੇਸ਼ਾਨੀ ਨੂੰ ਖੁਦਕੁਸ਼ੀ ਦਾ ਕਾਰਨ ਦੱਸਿਆ ਹੈ।
ਵਿਧਾਇਕ ਨੇ ਦੋਸ਼ਾਂ ਨੂੰ ਨਕਾਰਿਆ
ਇਸ ਸਬੰਧ ਵਿੱਚ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਦਾ ਬਿਆਨ ਵੀ ਸਾਹਮਣੇ ਆਇਆ ਹੈ। ਉਨ੍ਹਾਂ ਨੇ ਮੰਨਿਆ ਕਿ ਸਿਹਤ ਵਿਭਾਗ ਦੇ ਕੁਝ ਲੋਕ ਸ਼ਿਕਾਇਤ ਲੈ ਕੇ ਉਨ੍ਹਾਂ ਕੋਲ ਆਏ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਭੂਪਿੰਦਰ ਨਾਲ ਗੱਲਬਾਤ ਕੀਤੀ ਸੀ। ਵਿਧਾਇਕ ਨੇ ਕਿਹਾ ਕਿ ਭੂਪਿੰਦਰ ਉਨ੍ਹਾਂ ਦੇ ਚੰਗੇ ਦੋਸਤ ਸਨ ਅਤੇ ਉਨ੍ਹਾਂ ਨੇ ਇਹ ਮਾਮਲਾ ਸੁਲਝਾ ਲਿਆ ਸੀ। ਉਨ੍ਹਾਂ ਨੇ ਕਿਸੇ ਨੂੰ ਵੀ ਧਮਕਾਉਣ ਦੇ ਦੋਸ਼ਾਂ ਨੂੰ ਨਕਾਰ ਦਿੱਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Before You Go
Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
ਟ੍ਰੈਂਡਿੰਗ ਟੌਪਿਕ





















